Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

Mukh Mantri Sehat Yojna

Web Admin

Web Admin

5 Dariya News

ਚੰਡੀਗੜ੍ਹ , 01 May 2026

Last updated on: May 02, 2026, 09:30 IST

ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨਰੇਖਾ ਵਜੋਂ ਸਾਹਮਣੇ ਆ ਰਹੀਆਂ ਹਨ।

ਹਾਲਾਂਕਿ ਵਿਸ਼ੇਸ਼ਗਿਆਨ ਮੰਨਦੇ ਹਨ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਅਤੇ ਇਸ ਨੂੰ ਝੇਲਣ ਦੀ ਸਮਰੱਥਾ ‘ਤੇ ਵੱਧ ਨਿਰਭਰ ਕਰਦੀ ਹੈ, ਨਾ ਕਿ ਇਲਾਜ ‘ਤੇ। ਲੁਧਿਆਣਾ ਦੇ ਧਿਆਨ ਸਿੰਘ ਹਫ਼ਤੇ ਵਿੱਚ ਦੋ ਵਾਰ ਹਸਪਤਾਲ ਜਾਂਦੇ ਹਨ। ਲੰਬੇ ਸਮੇਂ ਤੋਂ ਡਾਇਲਿਸਿਸ ਕਰਵਾ ਰਹੇ ਮਰੀਜ਼ਾਂ ਵਾਂਗ, ਉਹਨਾਂ ਨੂੰ ਵੀ ਨਿਯਮਿਤ ਇਲਾਜ ਦੇ ਬਾਵਜੂਦ ਕਈ ਸਰੀਰਕ ਅਤੇ ਮੈਟਾਬੋਲਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਹਾਲਾਂਕਿ ‘ਸਿਹਤ ਕਾਰਡ’ ਰਾਹੀਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਕੁੱਝ ਰਾਹਤ ਮਿਲੀ ਹੈ। ਹੁਣ ਤੱਕ ਉਹ ਦਰਜਨ ਤੋਂ ਵੱਧ ਵਾਰ ਕੈਸ਼ਲੈੱਸ ਇਲਾਜ ਲੈ ਚੁੱਕੇ ਹਨ। ਉਹ ਕਹਿੰਦੇ ਹਨ, “ਜਦੋਂ ਤੋਂ ਮੈਂ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਇਆ ਹੈ, ਉਦੋਂ ਤੋਂ ਸਿਮਰਿਤਾ ਨਰਸਿੰਗ ਹੋਮ ਵਿੱਚ ਮੇਰਾ ਡਾਇਲਿਸਿਸ ਮੁਫ਼ਤ ਹੋ ਰਿਹਾ ਹੈ।” ਕ੍ਰੋਨਿਕ ਕਿਡਨੀ ਡਿਜੀਜ਼ ਨਾਲ ਜੂਝ ਰਹੇ ਮਰੀਜ਼ਾਂ ਲਈ ਜੀਵਨ ਦਿਨਾਂ ਜਾਂ ਹਫ਼ਤਿਆਂ ਵਿੱਚ ਨਹੀਂ, ਸਗੋਂ ਮਸ਼ੀਨ ਦੇ ਚੱਕਰਾਂ ਵਿੱਚ ਸਿਮਟ ਕੇ ਰਹਿ ਜਾਂਦਾ ਹੈ।

ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ, ਲਗਭਗ ਚਾਰ ਘੰਟਿਆਂ ਲਈ, ਸਰੀਰ ਵਿੱਚੋਂ ਖੂਨ ਕੱਢ ਕੇ ਡਾਇਲਿਸਿਸ ਮਸ਼ੀਨ ਰਾਹੀਂ ਫਿਲਟਰ ਕੀਤਾ ਜਾਂਦਾ ਹੈ ਅਤੇ ਫਿਰ ਉਹਨਾਂ ਜ਼ਹਿਰੀਲੇ ਤੱਤਾਂ ਤੋਂ ਸਾਫ਼ ਕਰਕੇ ਵਾਪਸ ਸਰੀਰ ਵਿੱਚ ਪਾਇਆ ਜਾਂਦਾ ਹੈ, ਜਿਨ੍ਹਾਂ ਨੂੰ ਨਾਕਾਮ ਹੋ ਰਹੀਆਂ ਕਿਡਨੀਆਂ ਹੁਣ ਬਾਹਰ ਨਹੀਂ ਕੱਢ ਸਕਦੀਆਂ। ਇਹ ਪ੍ਰਕਿਰਿਆ ਜੀਵਨ ਨੂੰ ਜਾਰੀ ਰੱਖਦੀ ਹੈ, ਪਰ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਕਰਦੀ।

ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਇੱਕ ਗੰਭੀਰ ਜਨ- ਸਿਹਤ ਸਮੱਸਿਆ ਬਣ ਚੁੱਕੀ ਹੈ, ਜਿਸਦਾ ਸਿੱਧਾ ਸੰਬੰਧ ਡਾਇਬਟੀਜ਼ ਅਤੇ ਉੱਚ ਰਕਤਚਾਪ (ਹਾਈ ਬਲੱਡ ਪ੍ਰੈਸ਼ਰ) ਦੇ ਵਧ ਰਹੇ ਮਾਮਲਿਆਂ ਨਾਲ ਹੈ। ਜਨ-ਸਿਹਤ ਵਿਸ਼ੇਸ਼ਗਿਆਨ ਅਨੁਸਾਰ ਹਰ ਸਾਲ ਲੱਖਾਂ ਮਰੀਜ਼ ਐਂਡ-ਸਟੇਜ ਕਿਡਨੀ ਡਿਜੀਜ਼ ਤੱਕ ਪਹੁੰਚ ਜਾਂਦੇ ਹਨ, ਜਿੱਥੇ ਜੀਊਂਦੇ ਰਹਿਣ ਲਈ ਲੰਬੇ ਸਮੇਂ ਦੀ ਡਾਇਲਿਸਿਸ ਜਾਂ ਕਿਡਨੀ ਟ੍ਰਾਂਸਪਲਾਂਟ ਦੀ ਲੋੜ ਹੁੰਦੀ ਹੈ।

ਵਿਸ਼ਵ ਪੱਧਰ ‘ਤੇ ਵਿਸ਼ਵ ਸਿਹਤ ਸੰਗਠਨ (WHO) ਇਸਨੂੰ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬੀਮਾਰੀਆਂ ਵਿੱਚ ਸ਼ਾਮਲ ਕਰਦਾ ਹੈ, ਜਿਸਦਾ ਕਾਰਨ ਵਧਦੀ ਉਮਰ ਅਤੇ ਜੀਵਨਸ਼ੈਲੀ ਨਾਲ ਜੁੜੇ ਖ਼ਤਰੇ ਹਨ। ਭਾਰਤ ਵਿੱਚ ਇਹ ਸੰਕਟ ਖ਼ਰਚੇ ਕਾਰਨ ਹੋਰ ਵੀ ਗੰਭੀਰ ਹੋ ਜਾਂਦਾ ਹੈ। ਨਿੱਜੀ ਖੇਤਰ ਵਿੱਚ ਇੱਕ ਡਾਇਲਿਸਿਸ ਸੈਸ਼ਨ ਦੀ ਲਾਗਤ ₹1,500 ਤੋਂ ₹4,000 ਦੇ ਵਿਚਕਾਰ ਹੁੰਦੀ ਹੈ।

ਜ਼ਿਆਦਾਤਰ ਮਰੀਜ਼ਾਂ ਨੂੰ ਹਫ਼ਤੇ ਵਿੱਚ ਦੋ ਤੋਂ ਤਿੰਨ ਡਾਇਲਿਸਿਸ ਸੈਸ਼ਨਾਂ ਦੀ ਲੋੜ ਹੁੰਦੀ ਹੈ, ਜਿਸ ਨਾਲ ਸਾਲਾਨਾ ਖ਼ਰਚ ਕਈ ਲੱਖ ਰੁਪਏ ਤੱਕ ਪਹੁੰਚ ਜਾਂਦਾ ਹੈ ਜੋ ਲਗਾਤਾਰ ਆਰਥਿਕ ਮਦਦ ਤੋਂ ਬਿਨਾਂ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲ ਹੈ। ਇਲਾਜ ਦੇ ਫੈਸਲੇ ਅਕਸਰ ਮੈਡੀਕਲ ਲੋੜ ਦੇ ਨਾਲ-ਨਾਲ ਆਰਥਿਕ ਹਾਲਾਤਾਂ ‘ਤੇ ਵੀ ਨਿਰਭਰ ਕਰਦੇ ਹਨ। ਇਸ ਪ੍ਰਸੰਗ ਵਿੱਚ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਵਰਗੀਆਂ ਸਰਕਾਰੀ ਯੋਜਨਾਵਾਂ ਇਲਾਜ ਵਿੱਚ ਆਉਣ ਵਾਲੀ ਰੁਕਾਵਟ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਜ਼ਿਆਦਾਤਰ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਕਈ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਅੰਤਿਮ ਨਤੀਜਾ ਹੁੰਦੀ ਹੈ, ਜੋ ਸਾਲਾਂ ਤੱਕ ਚੁੱਪਚਾਪ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੀਆਂ ਰਹਿੰਦੀਆਂ ਹਨ ਅਤੇ ਲੱਛਣ ਦੇਰ ਨਾਲ ਸਾਹਮਣੇ ਆਉਂਦੇ ਹਨ। ਇਸ ਯੋਜਨਾ ਹੇਠ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਡਾਇਲਿਸਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਮਰੀਜ਼ਾਂ ਦਾ ਆਪਣੀ ਜੇਬ ਤੋਂ ਖ਼ਰਚ ਘੱਟ ਹੋਇਆ ਹੈ ਅਤੇ ਉਹ ਇਲਾਜ ਅਧੂਰਾ ਛੱਡਣ ਤੋਂ ਬਚ ਰਹੇ ਹਨ।

ਇਸ ਸਬੰਧੀ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਸਿਹਤ ਯੋਜਨਾ ਹੇਠ 1 ਲੱਖ ਮੁਫ਼ਤ ਡਾਇਲਿਸਿਸ ਇਲਾਜ, ਜਿਨ੍ਹਾਂ ਦੀ ਲਾਗਤ ₹16.5 ਕਰੋੜ ਹੈ, ਪ੍ਰਦਾਨ ਕੀਤੇ ਜਾ ਚੁੱਕੇ ਹਨ। ਕੋਈ ਵੀ ਮਰੀਜ਼ ਪੈਸਿਆਂ ਦੀ ਕਮੀ ਕਾਰਨ ਡਾਇਲਿਸਿਸ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।” ਮੋਗਾ ਦੇ ਦਿੱਲੀ ਹਾਰਟ ਐਂਡ ਮਲਟੀਸਪੈਸ਼ਲਟੀ ਹਸਪਤਾਲ ਦੇ ਨੇਫਰੋਲੋਜਿਸਟ ਡਾ. ਸੌਰਵ ਗੋਇਲ ਦਾ ਕਹਿਣਾ ਹੈ ਕਿ ਡਾਇਲਿਸਿਸ ਵਿੱਚ ਆਰਥਿਕ ਸਹਾਇਤਾ ਦਾ ਅਸਰ ਸਿਰਫ਼ ਸਹੂਲਤ ਤੱਕ ਸੀਮਿਤ ਨਹੀਂ।

ਉਹ ਦੱਸਦੇ ਹਨ, “ਡਾਇਲਿਸਿਸ ਇਲਾਜ ਨਹੀਂ, ਸਗੋਂ ਜੀਵਨ ਨੂੰ ਜਾਰੀ ਰੱਖਣ ਵਾਲੀ ਪ੍ਰਕਿਰਿਆ ਹੈ। ਜੇ ਮਰੀਜ਼ ਇੱਕ ਜਾਂ ਦੋ ਸੈਸ਼ਨ ਵੀ ਛੱਡ ਦੇਵੇ, ਤਾਂ ਸਰੀਰ ਵਿੱਚ ਜ਼ਹਿਰੀਲੇ ਤੱਤ ਤੇਜ਼ੀ ਨਾਲ ਇਕੱਠੇ ਹੋ ਜਾਂਦੇ ਹਨ, ਜੋ ਜਾਨਲੇਵਾ ਹੋ ਸਕਦੇ ਹਨ। ਕੈਸ਼ਲੈੱਸ ਸਹੂਲਤ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਲਾਜ ਵਿੱਚ ਨਿਰੰਤਰਤਾ ਬਣੀ ਰਹਿੰਦੀ ਹੈ, ਅਤੇ ਡਾਇਲਿਸਿਸ ਵਿੱਚ ਨਿਰੰਤਰਤਾ ਹੀ ਜੀਵਨ ਹੈ।”

ਆਪਣਾ ਅਨੁਭਵ ਸਾਂਝਾ ਕਰਦੇ ਹੋਏ ਉਹ ਕਹਿੰਦੇ ਹਨ, “ਹੁਣ ਅਸੀਂ ਪਹਿਲਾਂ ਨਾਲੋਂ ਹਰ ਮਹੀਨੇ ਵੱਧ ਡਾਇਲਿਸਿਸ ਸੈਸ਼ਨ ਕਰ ਰਹੇ ਹਾਂ, ਜਿਨ੍ਹਾਂ ਵਿੱਚੋਂ ਕਈ ਕੈਸ਼ਲੈੱਸ ਹਨ। ਇਹ ਮਰੀਜ਼ਾਂ ਲਈ ਵੱਡੀ ਮਦਦ ਹੈ ਅਤੇ ਡਾਕਟਰਾਂ ਲਈ ਵੀ ਰਾਹਤ, ਕਿਉਂਕਿ ਇਸ ਨਾਲ ਆਰਥਿਕ ਕਾਰਨਾਂ ਕਰਕੇ ਇਲਾਜ ਰੁਕਣ ਦੀ ਸਮੱਸਿਆ ਘੱਟ ਹੁੰਦੀ ਹੈ।” ਡਾ. ਗੋਇਲ ਅਨੁਸਾਰ ਭਾਰਤ ਵਿੱਚ ਸਭ ਤੋਂ ਵੱਡੀ ਚੁਣੌਤੀ ਰੋਗ ਦੀ ਸਮੇਂ ਸਿਰ ਪਛਾਣ ਹੈ।

ਜ਼ਿਆਦਾਤਰ ਮਰੀਜ਼ ਇਲਾਜ ਲਈ ਉਦੋਂ ਆਉਂਦੇ ਹਨ, ਜਦੋਂ ਗੁਰਦਿਆਂ ਦੀ ਕਾਰਗੁਜ਼ਾਰੀ ਕਾਫ਼ੀ ਹੱਦ ਤੱਕ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੁੰਦੀ ਹੈ। ਉਸ ਵੇਲੇ ਵਿਕਲਪ ਸਿਰਫ਼ ਡਾਇਲਿਸਿਸ ਜਾਂ ਟ੍ਰਾਂਸਪਲਾਂਟ ਤੱਕ ਹੀ ਸੀਮਿਤ ਰਹਿ ਜਾਂਦੇ ਹਨ। ਮੈਡੀਕਲ ਰਿਸਰਚ ਦਰਸਾਉਂਦੀ ਹੈ ਕਿ ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਦੇ ਮਰੀਜ਼ਾਂ ਦਾ ਵੱਡਾ ਹਿੱਸਾ ਭਾਰੀ ਆਰਥਿਕ ਬੋਝ ਦਾ ਸਾਹਮਣਾ ਕਰਦਾ ਹੈ, ਜਿਸ ਕਾਰਨ ਕਈ ਪਰਿਵਾਰ ਇਲਾਜ ਸ਼ੁਰੂ ਕਰਨ ਦੇ ਕੁਝ ਮਹੀਨਿਆਂ ਵਿੱਚ ਹੀ ਆਪਣੀ ਬਚਤ ਖਤਮ ਕਰ ਲੈਂਦੇ ਹਨ ਜਾਂ ਕਰਜ਼ੇ ਵਿੱਚ ਡੁੱਬ ਜਾਂਦੇ ਹਨ।

 

 

Tags: Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD