Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ : ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 01 May 2026

Last updated on: May 02, 2026, 10:07 IST

ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਧੇ ਨੂੰ ਕਿਰਤੀ ਵਰਗ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਿਆ।

ਮੁੱਖ ਮੰਤਰੀ ਨੇ ਸਿੱਖਿਆ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਹੀ ਕਿਰਤੀਆਂ ਦੀ ਜ਼ਿੰਦਗੀ ਸੰਵਾਰ ਸਕਦੀ ਹੈ ਅਤੇ ‘ਆਪ’ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਇਜਲਾਸ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਦੇ ਪਾਸ ਹੋਣ ਨਾਲ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਰਤੀ ਕਾਮਿਆਂ ਲਈ ਘੱਟੋ-ਘੱਟ ਉਜਰਤ ਦੀ ਮੁਢਲੀ ਦਰ (ਬੇਸ ਰੇਟ) ਆਖਰੀ ਵਾਰ ਸਾਲ 2012 ਵਿੱਚ ਸੋਧੀ ਗਈ ਸੀ। ਭਾਵੇਂ ਕਿ ਸਾਲ 2012 ਤੋਂ ਹੁਣ ਤੱਕ ਮਹਿੰਗਾਈ ਭੱਤਾ ਵਧਦਾ ਰਿਹਾ ਹੈ ਪਰ ਘੱਟੋ-ਘੱਟ ਉਜਰਤ ਦੇ ਬੇਸ ਰੇਟ ਵਿੱਚ ਵਾਧਾ ਨਹੀਂ ਹੋਇਆ। ਮਈ ਦਿਵਸ ਦੇ ਇਸ ਮੁਕੱਦਸ ਦਿਹਾੜੇ ’ਤੇ ਵਿਧਾਨ ਸਭਾ ਦੇ ਇਸ ਵਿਸ਼ੇਸ਼ ਇਜਲਾਸ ਵਿੱਚ ਕਿਰਤੀਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ।”

ਇਸ ਵਾਧੇ ਨੂੰ ਮਜ਼ਦੂਰਾਂ ਦੇ ਯੋਗਦਾਨ ਪ੍ਰਤੀ ਸਤਿਕਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਸਹੀ ਮਾਅਨਿਆਂ ਵਿੱਚ ਕਿਰਤੀਆਂ ਪ੍ਰਤੀ ਸੱਚਾ ਸਤਿਕਾਰ ਤੇ ਸਨਮਾਨ ਹੈ ਜੋ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।” ਸਮੁੱਚਾ ਸਦਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਕਿਰਤੀ ਕਾਮਿਆਂ ਦੇ ਮਿਸਾਲੀ ਭੂਮਿਕਾ ਨੂੰ ਯਾਦ ਕਰਦਾ ਹੈ। ਭਾਵੇਂ ਕਿ ਇਹ ਵਾਧਾ 13 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਕਿਰਤੀਆਂ ਪ੍ਰਤੀ ਅਸੰਵੇਦਨਸ਼ੀਲ ਰਵੱਈਏ ਸਦਕਾ ਕਿਸੇ ਨੇ ਵੀ ਇਹ ਵਾਧਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਪਿਛਲੀਆਂ ਸਰਕਾਰ ਦੀ ਨਾਕਾਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਦੋ ਸਰਕਾਰਾਂ ਦਾ ਕਾਰਜਕਾਲ ਇਨ੍ਹਾਂ ਮਿਹਨਤਕਸ਼ ਲੋਕਾਂ ਲਈ ਉਜਰਤਾਂ ਵਧਾਉਣ ਤੋਂ ਬਿਨਾਂ ਹੀ ਗੁਜ਼ਰ ਗਿਆ ਜਦਕਿ ਇਹ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਆਲਮੀ ਪੱਧਰ ਉਤੇ ਮਜ਼ਦੂਰਾਂ ਦੇ ਸੰਘਰਸ਼ ਦਾ ਪ੍ਰਤੀਕ ਸਮਝੇ ਜਾਂਦੇ ਮਈ ਦਿਵਸ ਮੌਕੇ ਮੈਂ ਉਨ੍ਹਾਂ ਕਿਰਤੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਾਲ 1886 ਵਿੱਚ ਸ਼ਿਕਾਗੋ ਵਿੱਚ ਕੰਮ ਕਰਨ ਦੀਆਂ ਹਾਲਤਾਂ ਸੁਧਾਰਨ ਦੇ ਮਸਲੇ ’ਤੇ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਰਤੀ ਅਤੇ ਮਜ਼ਦੂਰ ਵਰਗ ਨੂੰ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਮਈ ਦਿਵਸ ਨੂੰ ਸਿਰਫ਼ ਇਤਿਹਾਸਕ ਦਿਵਸ ਦੇ ਤੌਰ 'ਤੇ ਹੀ ਨਹੀਂ ਸਗੋਂ ਆਪਣੇ ਅਧਿਕਾਰਾਂ ਦੀ ਰਾਖੀ ਲਈ ਦ੍ਰਿੜ ਪ੍ਰਣ ਲੈ ਕੇ ਮਨਾਉਣਾ ਚਾਹੀਦਾ ਹੈ। ਸਰਕਾਰ ਨੇ ਇਹ ਇਤਿਹਾਸਕ ਪਹਿਲ ਉਨ੍ਹਾਂ ਦੀ ਭਲਾਈ ਲਈ ਕੀਤੀ ਹੈ ਅਤੇ ਰਜਿਸਟ੍ਰੇਸ਼ਨ ‘ਚ ਵਾਧੇ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਹੋਰ ਮਜ਼ਬੂਤੀ ਮਿਲੇਗੀ।

ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੈਸ਼ਨ ਦੀ ਸ਼ੁਰੂਆਤ ਸੁਹਿਰਦਤਾ ਨਾਲ ਹੋਈ ਪਰ ਕਾਂਗਰਸੀ ਆਗੂ ਇਸ ਨੂੰ ਹਜ਼ਮ ਨਹੀਂ ਕਰ ਸਕੇ ਅਤੇ ਕੋਈ ਮੁੱਦਾ ਨਾ ਹੋਣ ਦੇ ਬਹਾਨੇ ਨਾਲ ਇਸ ਦਾ ਬਾਈਕਾਟ ਕਰ ਦਿੱਤਾ, ਜੋ ਕਿ ਵੱਡੇ ਜ਼ਿਮੀਂਦਾਰਾਂ, ਕਾਰੋਬਾਰੀਆਂ ਅਤੇ ਕੁਲੀਨ ਵਰਗਾਂ ਦੇ ਰੂਪ ਵਿੱਚ ਉਨ੍ਹਾਂ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਕਿਰਤੀਆਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ।

ਇਸ ਦੇ ਉਲਟ ‘ਆਪ’ ਸਰਕਾਰ ਨੇ ਮਜ਼ਦੂਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਿੱਖਿਆ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ‘ਚ ਕ੍ਰਾਂਤੀਕਾਰੀ ਬਦਲਾਅ ਨਾਲ ਸਰਕਾਰੀ ਸਕੂਲਾਂ ਵਿੱਚ ਹੁਣ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚੇ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਹਾਲ ਹੀ ਵਿੱਚ 359 ਵਿਦਿਆਰਥੀ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਆਪਣਾ ਅਨੁਭਵ ਸਾਂਝਾ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ 15 ਵਿੱਚੋਂ 9 ਤੋਂ 10 ਬੱਚੇ ਮਜ਼ਦੂਰਾਂ ਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਨ੍ਹਾਂ ਬੱਚਿਆਂ ਨੂੰ ਚੰਗੀਆਂ ਪਲੇਸਮੈਂਟਾਂ ਮਿਲਣਗੀਆਂ, ਉਨ੍ਹਾਂ ਦੇ ਪਰਿਵਾਰਾਂ ਦੀ ਕਿਸਮਤ ਖੁਦ-ਬ-ਖੁਦ ਬਦਲ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਰੀਬ ਅਤੇ ਪੱਛੜੇ ਵਰਗਾਂ ਦੇ ਪਰਿਵਾਰਾਂ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਤਿ ਜ਼ਰੂਰੀ ਹੈ।

ਇਸੇ ਕਰਕੇ ਸਰਕਾਰ ਨੇ ਇਸ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਮੈਂ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੀਆਂ ਮਜ਼ਦੂਰ ਯੂਨੀਅਨਾਂ ਅਤੇ ਉਨ੍ਹਾਂ ਦੇ ਜੋਸ਼ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ ਤਾਂ ਜੋ ਉਹ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਯੋਗਦਾਨ ਪਾਉਂਦੇ ਰਹਿਣ। *ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ 2026 ਨੂੰ ਲਾਗੂ ਕਰਨ ਦਾ ਬਲ ਬਖ਼ਸ਼ਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਸ਼ੁਕਰਾਨਾ ਯਾਤਰਾ’ ਕਰਨਗੇ*

ਕਾਨੂੰਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਵਾਹਿਗੁਰੂ ਨੇ ਆਪ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿੱਚ 'ਬੇਅਦਬੀ' ਲਈ ਸਖ਼ਤ ਸਜ਼ਾ ਦਾ ਉਪਬੰਧ ਹੈ, ਜੋ ਅਪਰਾਧ ਕਰਨ ਵਾਲਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਾਉਣ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਸੂਬੇ ਦੀ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਸਖ਼ਤ ਕਾਰਵਾਈ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਹੋਰਨਾਂ ਲਈ ਵੀ ਕਰੜਾ ਸਬਕ ਹੋਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਦਮ ਲਈ ਖੁਸ਼ੀ ਅਤੇ ਧੰਨਵਾਦ ਜ਼ਾਹਰ ਕਰ ਰਹੇ ਹਨ। ਯਾਤਰਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਦਾ ਧੰਨਵਾਦ ਕਰਨ ਲਈ ਉਹ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਹੋ ਕੇ 9 ਮਈ ਤੱਕ ਚੱਲੇਗੀ।

ਇਸ ਯਾਤਰਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਜਾਵੇਗਾ, ਜਿਸ ਦਾ ਇੱਕੋ-ਇੱਕ ਉਦੇਸ਼ ਇਸ ਮਹੱਤਵਪੂਰਨ ਐਕਟ ਨੂੰ ਪਾਸ ਕਰਨ ਲਈ ਸਮਰੱਥਾ ਅਤੇ ਹਿੰਮਤ ਦੇਣ ਲਈ ਅਕਾਲ ਪੁਰਖ ਦਾ ਧੰਨਵਾਦ ਕਰਨਾ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD