Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

Tarunpreet Singh Sond, AAP Punjab, Punjab Vidhan Sabha, International Labour Day

Web Admin

Web Admin

5 Dariya News

ਚੰਡੀਗੜ੍ਹ , 01 May 2026

Last updated on: May 02, 2026, 10:17 IST

ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ 'ਕਿਰਤੀ ਦਿਵਸ' (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਮਤਾ ਪੇਸ਼ ਕਰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਦੇਸ਼, ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਮੰਨੇ ਜਾਂਦੇ ਮਜ਼ਦੂਰਾਂ ਦੇ ਵਡਮੁੱਲੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਲਗਭਗ 69 ਸਾਲਾਂ ਬਾਅਦ 1 ਮਈ ਨੂੰ ਅਜਿਹਾ ਇਤਿਹਾਸਕ ਇਜਲਾਸ ਸੱਦਿਆ ਗਿਆ ਹੈ।

ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਕਾਸ ਪ੍ਰਾਜੈਕਟ ਅਤੇ ਤਰੱਕੀ ਦਾ ਹਰ ਮੀਲ ਪੱਥਰ ਕਿਰਤੀਆਂ ਦੇ ਅਣਥੱਕ ਯਤਨਾਂ, ਸਮਰਪਣ ਅਤੇ ਸਿਰੜ ਕਰਕੇ ਹੀ ਸੰਭਵ ਹੁੰਦਾ ਹੈ। ਮਈ ਦਿਵਸ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ  ਸ. ਸੌਂਦ ਨੇ ਕਿਹਾ ਕਿ ਇਹ ਦਿਨ 1886 ਵਿੱਚ ਸ਼ਿਕਾਗੋ ਦੇ ਹੇਅਮਾਰਕਿਟ ਸਕੁਏਅਰ ਵਿਖੇ ਇਤਿਹਾਸਕ ਅੰਦੋਲਨ ਦੌਰਾਨ ਮਜ਼ਦੂਰਾਂ ਵੱਲੋਂ ਕੀਤੀਆਂ  ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ।

ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦੀ ਅੱਠ ਘੰਟੇ ਕੰਮ ਕਰਨ ਦੀ ਮੰਗ ਵੀ ਇਸੇ ਅੰਦੋਲਨ ਦੇ ਸਿੱਟੇ ਵਜੋਂ ਉੱਠੀ ਸੀ। ਇਹ ਦਿਨ ਸਮਾਜਿਕ ਨਿਆਂ, ਬਿਹਤਰ ਕੰਮਕਾਜੀ ਮਾਹੌਲ ਅਤੇ ਕਿਰਤ ਅਧਿਕਾਰਾਂ ਦੀ ਨਿਰੰਤਰ ਪ੍ਰਾਪਤੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ। ਮੰਤਰੀ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸ਼ਾਨਾਮੱਤੀ ਅਧਿਆਤਮਿਕ ਵਿਰਾਸਤ ਦਾ ਹਵਾਲਾ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ  “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ'' ਦੇ ਸਿਧਾਂਤਾਂ ਨੂੰ ਯਾਦ ਕੀਤਾ, ਜੋ ਨਾਲ ਸਿਰਫ਼ ਅਜੋਕੇ ਦੌਰ ਵਿੱਚ ਪ੍ਰਸੰਗਿਕ ਹਨ ਸਗੋਂ ਕਿਰਤ ਦੀ ਸ਼ਾਨ ਅਤੇ ਮਹੱਤਤਾ 'ਤੇ ਵੀ ਅਧਾਰਤ ਹਨ।

ਮੌਜੂਦਾ ਉਜਰਤ ਢਾਂਚੇ ਵੱਲ ਧਿਆਨ ਦਿਵਾਉਂਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟ ਆਖਰੀ ਵਾਰ 2012 ਵਿੱਚ ਸੋਧੇ ਗਏ ਸਨ ਅਤੇ ਹੁਣ ਸਾਡੇ ਦੂਰਦਰਸ਼ੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਮਜ਼ਦੂਰਾਂ ਨੂੰ ਇਹ ਅਤਿ-ਲੋੜੀਂਦੀ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਭਾਵੇਂ ਮਹਿੰਗਾਈ ਭੱਤੇ ਵਿੱਚ ਸਮੇਂ-ਸਮੇਂ 'ਤੇ ਵਾਧਾ ਹੋਇਆ ਹੈ, ਪਰ ਮੂਲ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜੋ ਮਜ਼ਦੂਰ ਵਰਗ ਨੂੰ ਬਹੁਤ ਮਹਿੰਗਾ ਪਿਆ ਹੈ।

ਸਮੇਂ ਸਿਰ ਸੋਧ ਦੀ ਲੋੜ ਨੂੰ ਪਛਾਣਦਿਆਂ ਸਦਨ ਨੇ ਜ਼ੋਰਦਾਰ ਸਿਫਾਰਸ਼ ਕੀਤੀ ਕਿ ਸਰਕਾਰ ਘੱਟੋ-ਘੱਟ ਉਜਰਤਾਂ ਨੂੰ ਵਧਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕੇ। ਮਤਾ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਕਾਮਿਆਂ ਨੂੰ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਉਹਨਾਂ ਵੱਲੋਂ ਪਾਏ ਅਥਾਹ ਯੋਗਦਾਨ ਲਈ ਢੁਕਵੀਂ ਮਾਨਤਾ, ਬਣਦਾ ਮੁਆਵਜ਼ਾ ਅਤੇ ਮਾਣ-ਸਨਮਾਨ ਦਿੱਤਾ ਜਾਵੇ।

ਸਰਬਸੰਮਤੀ ਨਾਲ ਮਤੇ ਦਾ ਪਾਸ ਹੋਣਾ ਪੰਜਾਬ ਭਰ ਦੇ ਮਜ਼ਦੂਰਾਂ ਦੀ ਭਲਾਈ ਅਤੇ ਉੱਨਤੀ ਲਈ ਸਦਨ ਦੀ ਸਮੂਹਿਕ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਕਿਰਤ ਮੰਤਰੀ ਨੇ ਇਨਕਲਾਬੀ ਪੰਜਾਬੀ ਕਵੀ ਸੰਤ ਰਾਮ ਉਦਾਸੀ ਦਾ ਇੱਕ ਭਾਵੁਕ ਨਜ਼ਮ ਵੀ ਸੁਣਾਈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਕੀਤੇ ਗਏ ਸੁਹਿਰਦ ਉਪਰਾਲਿਆਂ 'ਤੇ ਵੀ ਚਾਨਣਾ ਪਾਇਆ।

ਇਸ ਮਤੇ ‘ਤੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉਗੋਕੇ, ਸਰਵਜੀਤ ਕੌਰ ਮਾਣੂਕੇ ਸਮੇਤ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕੀਤੀ

 

Tags: Tarunpreet Singh Sond , AAP Punjab , Punjab Vidhan Sabha , International Labour Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD