Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਬਹੁਮਤ ਦਿਖਾਉਣ ਲਈ ਨਹੀਂ, ਸਗੋਂ ਵਿਰੋਧੀਆਂ ਦੇ ਮੂੰਹ ਬੰਦ ਕਰਨ ਲਈ ਲਿਆਂਦਾ ਭਰੋਸੇ ਦਾ ਵੋਟ: ਅਮਨ ਅਰੋੜਾ

Aman Arora, AAP Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 01 May 2026

Last updated on: May 02, 2026, 10:50 IST

ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ।

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। 

ਬੁਨਿਆਦੀ ਢਾਂਚੇ ਦੇ ਨਿਰਮਾਣ ਤੋਂ ਲੈ ਕੇ ਦੇਸ਼ ਨੂੰ ਭੋਜਨ ਦੇਣ ਤੱਕ, ਉਦਯੋਗ ਚਲਾਉਣ ਤੋਂ ਲੈ ਕੇ ਜ਼ਰੂਰੀ ਸੇਵਾਵਾਂ ਨੂੰ ਕਾਇਮ ਰੱਖਣ ਤੱਕ, ਮਜ਼ਦੂਰ ਸਮਾਜਿਕ ਤਰੱਕੀ ਅਤੇ ਆਰਥਿਕ ਵਿਕਾਸ ਦੀ ਨੀਂਹ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੁਨਾਮ ਸਥਿਤ ਦਫ਼ਤਰ ਵਿਖੇ "ਸੇਵਾ ਕੇਂਦਰ" ਚਲਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਜ਼ਦੂਰ ਅਤੇ ਆਮ ਨਾਗਰਿਕ ਥਾਂ-ਥਾਂ ਭੱਜ-ਦੌੜ ਕੀਤੇ ਬਿਨਾਂ ਆਪਣੇ ਕੰਮ ਕੰਮ ਆਸਾਨੀ ਨਾਲ ਕਰਵਾ ਸਕਣ।

ਉਨ੍ਹਾਂ ਨੇ 2022 ਦੀ ਚੋਣ ਮੁਹਿੰਮ ਦਾ ਆਪਣਾ ਇੱਕ ਭਾਵੁਕ ਕਿੱਸਾ ਸਾਂਝਾ ਕੀਤਾ। ਸੁਨਾਮ ਹਲਕੇ ਦੇ ਸ਼ਾਹਪੁਰ ਕਲਾਂ ਪਿੰਡ ਦੀ ਫੇਰੀ ਨੂੰ ਯਾਦ ਚੇਤੇ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਮਗਨਰੇਗਾ ਅਧੀਨ ਕੰਮ ਕਰਨ ਵਾਲੀਆਂ ਬਜ਼ੁਰਗ ਔਰਤਾਂ (ਮਾਈਆਂ) ਨੇ ਰੋਕਿਆ ਸੀ।

ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੈਨੂੰ ਜੱਫੀ ਪਾਈ ਅਤੇ 100 ਰੁਪਏ ਦਾ ਘਸਿਆ ਨੋਟ ਕੱਢ ਕੇ ਮੈਨੂੰ ਦਿੰਦੇ ਹੋਏ ਕਿਹਾ ਕਿ ਅਮਨ, ਮੈਨੂੰ ਆਖਰਕਾਰ ਮੇਰੀ ਪਹਿਲੀ ਪੈਨਸ਼ਨ ਮਿਲ ਗਈ। ਇਹ 100 ਰੁਪਏ ਤੇਰੇ ਲਈ, ਮੇਰਾ ਆਸ਼ੀਰਵਾਦ ਹਨ। ਮਾਤਾ ਨੇ ਅੱਗੇ ਕਿਹਾ ਕਿ ਮੈਨੂੰ ਅਕਾਲੀ ਅਤੇ ਕਾਂਗਰਸ ਦੇ ਰਾਜ ਦੌਰਾਨ ਕਦੇ ਪੈਨਸ਼ਨ ਨਹੀਂ ਮਿਲੀ ਸੀ, ਪਰ ਤੁਹਾਡੇ ਯਤਨਾਂ ਕਰਕੇ ਇਹ ਸੰਭਵ ਹੋ ਸਕਿਆ।

ਰਾਜਨੀਤੀ ਅਤੇ ਕਾਰੋਬਾਰ ਵਿੱਚ ਪੈਸਾ ਆਉਂਦਾ-ਜਾਂਦਾ ਰਹਿੰਦਾ ਹੈ। ਪਰ ਉਸ ਮਾਂ ਦੇ ਖੂਨ-ਪਸੀਨੇ ਨਾਲ ਕਮਾਏ ਇਹ 100 ਰੁਪਏ ਮੇਰੇ ਲਈ ਕਰੋੜਾਂ ਰੁਪਏ ਤੋਂ ਵੱਧ ਮਾਇਨੇ ਰੱਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਦੇ ਕਹਿਣ ਅਨੁਸਾਰ ਮੈਂ ਸੁਨਾਮ ਸੀਟ 75,000 ਤੋਂ ਵੱਧ ਵੋਟਾਂ ਨਾਲ ਜਿੱਤੀ। ਪਰ ਮੈਂ ਕਹਾਂਗਾ ਕਿ ਅਜਿਹਾ ਨਹੀਂ ਹੈ, ਬਲਕਿ ਇਹ ਉਸ ਉਸ ਮਾਂ ਦਾ ਆਸ਼ੀਰਵਾਦ ਸੀ ਜਿਸ ਨਾਲ ਮੈਂ ਜਿੱਤਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਦੀ ਲੋੜ ਨੂੰ ਜਾਇਜ਼ ਠਹਿਰਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੇ ਵਿਧਾਇਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਸ ਪੱਖ ਤੋਂ ਸਾਨੂੰ ਇਹ ਮਤਾ ਲਿਆਉਣ ਦੀ ਕੋਈ ਜ਼ਰੂਰਤ ਨਹੀਂ ਸੀ, ਕਿਉਂਕਿ ਸਾਡੇ ਵਿਧਾਇਕ ਸਦਨ ਵਿੱਚ ਇੱਕ ਪਰਿਵਾਰ ਵਾਂਗ ਇੱਕਜੁੱਟ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦਰਅਸਲ ਅਸੀਂ ਇਹ ਪ੍ਰਸਤਾਵ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਚੁੱਪ ਕਰਾਉਣ ਲਈ ਲਿਆਂਦਾ ਹੈ, ਜੋ ਬੇਲੋੜੀ ਨੌਟੰਕੀ ਕਰ ਰਹੇ ਸਨ।

“ਮੌਕ ਸੈਸ਼ਨ” ਚਲਾਉਣ ਲਈ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇੱਕ ਸੈਸ਼ਨ ਚਲਾਉਣ ਲਈ, ਤੁਹਾਨੂੰ ਇੱਕ ਸਪੀਕਰ, ਇੱਕ ਸਰਕਾਰ ਅਤੇ ਇੱਕ ਵਿਰੋਧੀ ਧਿਰ ਦੀ ਲੋੜ ਹੁੰਦੀ ਹੈ। ਤੁਹਾਡੇ ਕੋਲ ਸਿਰਫ਼ ਦੋ ਵਿਧਾਇਕ ਹਨ। ਤੁਸੀਂ ਇਸਨੂੰ ਕਿਵੇਂ ਚਲਾਓਗੇ? ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿਖਾਵੇ ਹਨ। 

ਉਨ੍ਹਾਂ ਮੁੜ ਦੁਹਰਾਇਆ ਕਿ 'ਆਪ’ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

 

Tags: Aman Arora , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD