Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਵਰਜੀਤ ਵਾਲੀਆ

ਜ਼ਿਲ੍ਹੇ ’ਚ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 01 May 2026

Last updated on: May 02, 2026, 11:08 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਕਾਰਡਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਰਾਜ ਸਰਕਾਰ ਦੀ ਇਸ ਮਹੱਤਵਪੂਰਣ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਐਸ.ਡੀ.ਐਮਜ਼ ਨੂੰ ਯੋਜਨਾ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਾਰਡ ਬਣਾਉਣ ਲਈ ਲਾਏ ਜਾ ਰਹੇ ਕੈਂਪਾਂ ਦੀ ਲਗਾਤਾਰ ਸਮੀਖਿਆ ਦੇ ਨਾਲ-ਨਾਲ ਓਪਰੇਟਰਾਂ ਨਾਲ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਕਿਤੇ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਉਸ ਨੂੰ ਫੌਰੀ ਹੱਲ ਕੀਤਾ ਜਾਵੇ, ਤਾਂ ਜੋ ਕਾਰਡ ਬਣਾਉਣ ਆਏ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ’ਤੇ ਵੀ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਇਕ ਵੱਖਰੀ ਮੀਟਿੰਗ ਦੌਰਾਨ ਸਵਾਮਿਤਵ-ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਗਰਾਊਂਡ ਟਰੂਥਿੰਗ (ਡੋਰ-ਟੂ-ਡੋਰ ਸਰਵੇ) ਦੇ ਕੰਮ ਦੀ ਸਮੀਖਿਆ ਕਰਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੁਝ ਪਿੰਡਾਂ ਵਿੱਚ ਲੰਬਿਤ ਗਰਾਊਂਡ ਟਰੂਥਿੰਗ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਕਸ਼ਾ-1 ਦੀ ਗਰਾਊਂਡ ਟਰੂਥਿੰਗ ਲਈ ਪਿੰਡਾਂ ਵਿੱਚ ਆਉਣ ਵਾਲੇ ਪਟਵਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਕਸ਼ਾ-3 ਸਬੰਧੀ ਇਤਰਾਜ਼ ਨਿਰਧਾਰਤ ਸਮੇਂ ਦੇ ਅੰਦਰ ਸਬੰਧਤ ਤਹਿਸੀਲਦਾਰਾਂ ਨੂੰ ਦਿੱਤੇ ਜਾਣ, ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟ੍ਰੇਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੀ ਜਾਇਜ਼ਾ ਲਿਆ। ਇਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਅਧਿਕਾਰੀਆਂ ਨੂੰ ਫੀਲਡ ਵਿੱਚ ਪੂਰੀ ਮੁਸਤੈਦੀ ਵਰਤਣ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 24 ਘੰਟੇ ਦੇ ਅੰਦਰ ਪੜਤਾਲ ਕਰਕੇ ਰਿਪੋਰਟ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। 

ਇਸ ਤੋਂ ਇਲਾਵਾ ਨਾੜ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ।

ਮੀਟਿੰਗਾਂ ਵਿੱਚ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD