Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਚਾਬਾ ਅਤੇ ਸਰਤਾਜ ਸਿੰਘ ਚਾਹਲ ਨੇ ਮੌਕੇ 'ਤੇ ਹੀ ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਵਾਈ

ਪਿੰਡ ਬੇਨੜਾ ਵਿਖੇ ਲਾਈ ਗਈ ਸੀ ਅੱਗ; ਕਿਸਾਨ ਨੂੰ ਅੱਗ ਨਾ ਲਾਉਣ ਲਈ ਕੀਤਾ ਪ੍ਰੇਰਿਤ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਧੂਰੀ , 01 May 2026

Last updated on: May 02, 2026, 11:18 IST

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਜ਼ਿਲ੍ਹੇ ਵਿੱਚ ਆਪਣੇ ਦੌਰੇ 'ਤੇ ਸਨ, ਜਦੋਂ ਉਹਨਾਂ ਨੂੰ ਪਿੰਡ ਬੇਨੜਾ ਦੇ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਬਾਰੇ ਰਿਪੋਰਟ ਮਿਲੀ, ਜਿਸ 'ਤੇ ਉਹਨਾਂ ਨੇ ਫੌਰੀ ਕਾਰਵਾਈ ਕਰਦੇ ਹੋਏ ਫਾਇਰ ਬ੍ਰਿਗੇਡ ਬੁਲਾ ਕੇ ਨਾੜ ਨੂੰ ਲੱਗੀ ਅੱਗ ਬੁਝਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਫਸਲਾਂ ਦੀ ਰਹਿੰਦ ਖੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਅੱਜ ਵੀ ਜਿਸ ਕਿਸਾਨ ਵੱਲੋਂ ਅੱਗ ਲਾਈ ਗਈ, ਉਸ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਦੱਸ ਕੇ ਅੱਗੇ ਤੋਂ ਕਦੇ ਵੀ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਕਿਸਾਨ ਨੇ ਵੀ ਇਹ ਅਹਿਦ ਕੀਤਾ ਕਿ ਉਸ ਵੱਲੋਂ ਅੱਗੇ ਤੋਂ ਕਦੇ ਵੀ ਅੱਗ ਨਹੀਂ ਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਅੱਗ ਲਗਾ ਕੇ ਮਨੁੱਖਤਾ, ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਥਾਂ ਉੱਤੇ ਕਿਸਾਨਾਂ ਨੂੰ ਇਹ ਰਹਿੰਦ ਖੂਹੰਦ ਜ਼ਮੀਨ ਵਿਚ ਹੀ ਰਲਾ ਦੇਣੀ ਚਾਹੀਦੀ ਹੈ। ਅੱਗ ਲਾਉਣ ਕਾਰਨ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ।

ਧੂੰਏਂ ਕਾਰਨ ਜਿੱਥੇ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਲਗਦੀਆਂ ਹਨ, ਉੱਥੇ ਸੜਕ ਹਾਦਸਿਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਇਸ ਲਈ ਕਿਸੇ ਵੀ ਹਾਲ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD