Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵਜੋਤ ਕੌਰ ਅਤੇ ਭਾਗੀਰਥ ਸਿੰਘ ਮੀਨਾ ਵੱਲੋਂ ਖੇਤਾਂ ਵਿੱਚ ਪੁੱਜ ਕੇ ਨਾੜ ਨਾ ਸਾੜਨ ਵਾਲੇ ਕਿਸਾਨਾਂ ਦੀ ਹੌਂਸਲਾ ਅਫਜ਼ਾਈ

ਕਿਹਾ, ਵਾਤਾਵਰਣ ਦੇ ਰਾਖੇ ਬਣਨ ਵਾਲੇ ਕਿਸਾਨ ਵਧਾਈ ਦੇ ਪਾਤਰ, ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਰਲਾਉਣਾ ਸਮੇਂ ਦੀ ਮੁੱਖ ਲੋੜ: ਨਵਜੋਤ ਕੌਰ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਬੁਢਲਾਡਾ/ਮਾਨਸਾ , 01 May 2026

Last updated on: May 02, 2026, 11:39 IST

ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਪਹਿਲਕਦਮੀ ਕੀਤੀ ਹੈ।  ਅੱਜ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਰੰਘੜਿਆਲ, ਦਾਤੇਵਾਸ ਆਦਿ ਦੇ ਖੇਤਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਜਿਹੇ ਕਿਸਾਨਾਂ ਦੀ ਭਰਵੀਂ ਸ਼ਲਾਘਾ ਕੀਤੀ।

ਪਿੰਡ ਦਾਤੇਵਾਸ ਦਾ ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ, ਜੋ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਟਰੈਕਟਰ ਦੀਆਂ ਤਵੀਆਂ ਨਾਲ ਮਿੱਟੀ ਵਿੱਚ ਰਲਾ ਰਿਹਾ ਸੀ, ਕੋਲ ਪਹੁੰਚ ਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਵਾਤਾਵਰਣ ਦੇ ਰਾਖੇ ਬਣਨ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਮਿੱਤਰ ਕੀੜੇ ਮਰਨ ਨਾਲ ਜ਼ਮੀਨ ਦੀ ਸਿਹਤ 'ਤੇ ਵੀ ਬੁਰਾ ਅਸਰ ਪੈਂਦਾ ਹੈ। 

ਉਨ੍ਹਾਂ ਅਪੀਲ ਕੀਤੀ ਕਿ ਹਰੇਕ ਕਿਸਾਨ ਨੂੰ ਵਾਤਾਵਰਣ ਦਾ ਰਾਖਾ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਭਵਿੱਖ ਵਿੱਚ ਕਦੇ ਵੀ ਨਾੜ ਜਾਂ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਜਾਗਰੂਕਤਾ ਮੁਹਿੰਮਾਂ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ  ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਚੌਕਸੀ ਟੀਮਾਂ ਲਗਾਤਾਰ ਫੀਲਡ ਵਿੱਚ ਸਰਗਰਮ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਉਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਸਭ ਦੀ ਸਿਹਤ ਲਈ ਘਾਤਕ ਹੈ, ਇਸ ਲਈ ਸਾਂਝੇ ਹੰਭਲੇ ਦੀ ਲੋੜ ਹੈ। ਪਿੰਡ ਦਾਤੇਵਾਸ ਦੇ ਕਿਸਾਨ ਸਤਿੰਦਰ ਸਿੰਘ ਨੇ ਵਾਤਾਵਰਣ ਸੁਰੱਖਿਆ ਦੀ ਮਿਸਾਲ ਪੇਸ਼ ਕਰਦਿਆਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਾੜ ਨੂੰ ਅੱਗ ਨਹੀਂ ਲਗਾ ਰਹੇ ਅਤੇ ਇਸ ਨੂੰ ਖੇਤ ਵਿੱਚ ਹੀ ਵਾਹ ਕੇ ਫ਼ਸਲ ਦੀ ਬਿਜਾਈ ਕਰਦੇ ਹਨ, ਜਿਸ ਨਾਲ ਉਨ੍ਹਾਂ ਦੇ ਖਰਚੇ ਘਟੇ ਹਨ ਅਤੇ ਝਾੜ ਵਿੱਚ ਵਾਧਾ ਹੋਇਆ ਹੈ।

ਪਿੰਡ ਰੰਘੜਿਆਲ ਕੋਲੋਂ ਲੰਘਦਿਆਂ ਨਾੜ ਸਾੜੇ ਦਾ ਮਾਮਲਾ ਸਾਹਮਣੇ ਆਉਣ ਉੱਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੌਕੇ 'ਤੇ ਮੌਜੂਦ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਜਾਂ ਹੋਰ ਤਕਨੀਕੀ ਸਹਾਇਤਾ ਦੇਣ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। 

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਐਸ ਡੀ ਓ ਹਰਮਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD