Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਵਫ਼ਦ ਨੇ ਕੀਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਮਕਸਦ - ਦੋਵਾਂ ਯੂਨੀਵਰਸਿਟੀਆਂ ਵਿਚਕਾਰ ਬੌਧਿਕ ਸਾਂਝ ਪੈਦਾ ਕਰਨਾ ਅਤੇ ਪੰਜਾਬੀ ਅਧਿਐਨ ਨੂੰ ਦਰਪੇਸ਼ ਨਵੀਆਂ ਚੁਣੌਤੀਆਂ ਬਾਰੇ ਸਾਂਝੇ ਹੱਲ ਤਲਾਸ਼ਣਾ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 01 May 2026

Last updated on: May 02, 2026, 11:42 IST

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਇੱਕ ਉੱਚ-ਪੱਧਰੀ ਵਫ਼ਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਵਿਦਿਅਕ ਅਤੇ ਅਕਾਦਮਿਕ ਦੌਰੇ ਲਈ ਪਹੁੰਚਿਆ। ਇਸ ਵਫ਼ਦ ਵਿੱਚ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਅਤੇ ਡਾ. ਲਤਾ ਖੇੜਾ ਸਮੇਤ ਖੋਜਾਰਥੀ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀ ਸ਼ਾਮਲ ਸਨ। ਇਸ ਫੇਰੀ ਦਾ ਮੁੱਖ ਮਕਸਦ ਦੋਵਾਂ ਯੂਨੀਵਰਸਿਟੀਆਂ ਵਿਚਕਾਰ ਬੌਧਿਕ ਸਾਂਝ ਪੈਦਾ ਕਰਨਾ ਅਤੇ ਪੰਜਾਬੀ ਅਧਿਐਨ ਦੀਆਂ ਨਵੀਆਂ ਚੁਣੌਤੀਆਂ ਬਾਰੇ ਸਾਂਝੇ ਹੱਲ ਤਲਾਸ਼ਣਾ ਸੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਹੇਠ ਵਫ਼ਦ ਦੇ ਯੂਨੀਵਰਸਿਟੀ ਕੈਂਪਸ ਪਹੁੰਚਣ ਉੱਤੇ ਡਾ.ਮਨਜਿੰਦਰ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਵਫ਼ਦ ਦਾ ਭਰਵਾਂ ਸਵਾਗਤ ਕੀਤਾ ਗਿਆ। ਡਾ.ਮਨਜਿੰਦਰ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀਆਂ ਸਾਹਿਤਕ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। 

ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਸਾਰ ਲਈ ਅਕਾਦਮਿਕ ਸੰਸਥਾਵਾਂ ਦਾ ਆਪਸੀ ਤਾਲਮੇਲ ਇੱਕ ਅਹਿਮ ਕੜੀ ਵਜੋਂ ਕੰਮ ਕਰਦਾ ਹੈ। ਇਸ ਉਪਰੰਤ ਡਾ. ਲਤਾ ਖੇੜਾ ਨੇ ਕਿਹਾ ਕਿ ਇਸ ਮਿਲਣੀ ਨੇ ਦੋਵਾਂ ਗੁਆਂਢੀ ਰਾਜਾਂ ਦੇ ਪੰਜਾਬੀ ਸਾਹਿਤਕ ਮਾਹੌਲ ਨੂੰ ਹੋਰ ਨੇੜੇ ਲਿਆਂਦਾ ਹੈ।

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਮੀਰ ਅਕਾਦਮਿਕ ਸਰੋਤਾਂ ਅਤੇ ਲਾਇਬ੍ਰੇਰੀ ਦੀ ਭਰਪੂਰ ਪ੍ਰਸੰਸਾ ਕੀਤੀ। ਉਹਨਾਂ ਕਿਹਾ ਕਿ ਇਹ ਦੌਰਾ ਨਾ ਕੇਵਲ ਇੱਕ ਰਸਮੀ ਮੁਲਾਕਾਤ ਹੈ ਸਗੋਂ ਪੰਜਾਬੀ ਅਕਾਦਮਿਕ ਜਗਤ ਲਈ ਅਨੁਭਵਾਂ ਦੇ ਸੰਦਰਭ ਵਿਚ ਇਕ ਮੀਲ ਪੱਥਰ ਵਾਂਗ ਹੈ। 

ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਦੋਵੇਂ ਵਿਭਾਗ ਮਿਲ ਕੇ ਸਾਂਝੇ ਖੋਜ-ਪ੍ਰੋਜੈਕਟਾਂ ਅਤੇ ਕਾਨਫਰੰਸਾਂ ਦਾ ਆਯੋਜਨ ਕਰਨਗੇ। ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਖੋਜਾਰਥੀ ਬਲਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਪੰਜਾਬੀ ਭਾਸ਼ਾ ਦੇ ਖੋਜ-ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਅਹਿਮ ਮਾਧਿਅਮ ਸਾਬਿਤ ਹੁੰਦੇ ਹਨ। 

ਇਸ ਮੌਕੇ ਉੱਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਜੋਤੀ ਅਤੇ ਪ੍ਰਿਆ ਨੇ ਸੁਹਾਗ ਅਤੇ ਪੰਜਾਬੀ ਗੀਤ ਗਾ ਕੇ ਸਰੋਤਿਆਂ ਦਾ ਮਨ ਮੋਹ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ-ਵਿਦਿਆਰਥੀ ਸੁਖਮਨਪ੍ਰੀਤ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਖੋਜਾਰਥੀਆਂ ਨੇ ਆਪਣੇ ਖੋਜ-ਕਾਰਜਾਂ ਦੀ ਪ੍ਰਗਤੀ ਅਤੇ ਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। 

ਸਮਾਗਮ ਦਾ ਮੁੱਖ ਹਿੱਸਾ ਦੋਵਾਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਅਤੇ ਖੋਜਾਰਥੀਆਂ ਵਿਚਕਾਰ ਹੋਇਆ ਅਕਾਦਮਿਕ ਸੰਵਾਦ ਰਿਹਾ। ਅਜੋਕੇ ਸਮੇਂ ਵਿੱਚ ਤੁਲਨਾਤਮਕ ਅਧਿਐਨ ਅਤੇ ਅੰਤਰ ਅਨੁਸ਼ਾਸਨੀ ਖੋਜ ਦੀ ਲੋੜ ਤੇ ਜ਼ੋਰ ਦਿੱਤਾ ਗਿਆ। ਹਰਿਆਣਾ ਅਤੇ ਪੰਜਾਬ ਵਿੱਚ ਪੰਜਾਬੀ ਅਧਿਆਪਨ ਦੀ ਮੌਜੂਦਾ ਸਥਿਤੀ ਦਾ ਵਿਸ਼ਲੇਸ਼ਣ ਵੀ ਕੀਤਾ ਗਿਆ। 

ਮੰਚ ਸੰਚਾਲਨ ਦੀ ਭੂਮਿਕਾ ਡਾ. ਬਲਜੀਤ ਕੌਰ ਰਿਆੜ ਵੱਲੋਂ ਬਾਖ਼ੂਬੀ ਨਿਭਾਈ ਗਈ। ਡਾ. ਮੇਘਾ ਸਲਵਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਉੱਤੇ ਡਾ. ਹਰਿੰਦਰ ਕੌਰ ਸੋਹਲ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ, ਡਾ. ਕੰਵਲਜੀਤ ਕੌਰ ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਤੁੜ, ਡਾ. ਜਸਪਾਲ ਸਿੰਘ, ਡਾ. ਸੁਖਪ੍ਰੀਤ ਕੌਰ ਅਤੇ ਡਾ. ਚੰਦਨਪ੍ਰੀਤ ਸਿੰਘ ਤੋਂ ਇਲਾਵਾ ਕਈ ਵਿਦਵਾਨ ਅਤੇ ਮਾਹਿਰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD