Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਗਰੂਰ 'ਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ

6 ਸਕੂਲੀ ਬੱਸਾਂ ਦੇ ਚਲਾਨ

Safe School Vahan Policy, School, School Bus, Transport, School Buses, Safe School Transport Policy

5 Dariya News

5 Dariya News

5 Dariya News

ਸੰਗਰੂਰ , 01 May 2026

Last updated on: May 02, 2026, 11:45 IST

ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੰਗਰੂਰ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਆਨ ਰੋੜ ਵੱਖ-ਵੱਖ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। 

ਕੁੱਲ 6 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਅਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿੱਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫਰਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ।

ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਸ੍ਰੀ ਜਸਵਿੰਦਰ ਸਿੰਘ (ਪੁਲਿਸ ਵਿਭਾਗ), ਸ੍ਰੀ ਸਵਰਨ ਸਿੰਘ (ਪੁਲਿਸ ਵਿਭਾਗ) , ਸ਼੍ਰੀ ਅਰਵਿੰਦਰਪਾਲ(ਪੁਲਿਸ ਵਿਭਾਗ)  ,ਸ੍ਰੀ ਸਤਨਾਮ ਸਿੰਘ(ਸਿੱਖਿਆ ਵਿਭਾਗ),  ਸੁਰਜੀਤ ਸਿੰਘ (ਚਾਈਲਡ ਹੈਲਪਲਾਈਨ), ਅਤੇ ਸ੍ਰੀ ਅਮਨਦੀਪ ਸਿੰਘ (ਡੀ.ਸੀ.ਪੀ.ਯੂ.),  ਵੱਲੋਂ ਸਮਨਵਿਤ ਢੰਗ ਨਾਲ ਕਾਰਵਾਈ ਕੀਤੀ ਗਈ। ਟਾਸਕ ਫੋਰਸ ਵੱਲੋਂ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਅਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। 

ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਅਗਾਂਹ ਵੀ ਨਿਰੰਤਰ ਜਾਰੀ ਰਹਿਣਗੀਆਂ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD