Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਦਿੱਤੀ ਜਾਣਕਾਰੀ

Kulwant Singh Bazigar, AAP Punjab, Jai Krishan Singh Rouri

5 Dariya News

5 Dariya News

5 Dariya News

ਚੰਡੀਗੜ੍ਹ , 01 May 2026

Last updated on: May 02, 2026, 11:55 IST

ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਵਿਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ, ਸਕੂਲ ਦੀ ਪ੍ਰਿੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। 

ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸਦੇ ਕੰਮਕਾਜ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਜ਼ਦੂਰਾਂ ਦੇ ਸਨਮਾਨ ਲਈ ਬੁਲਾਏ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਸਵਾਲ ਪੁੱਛੇ ਅਤੇ ਇਸ ਪ੍ਰਕਿਰਿਆ ਨੂੰ ਨੇੜੇ ਤੋਂ ਜਾਣਨ ਵਿੱਚ ਦਿਲਚਸਪੀ ਦਿਖਾਈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਵਿਦਿਆਰਥੀਆਂ ਦਾ ਇਹ ਸਿੱਖਣਯੋਗ ਦੌਰਾ ਆਯਜਿਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੇ ਅੱਖੀਂ ਦੇਖਣਾ ਇਕ ਇਤਿਹਾਸਕ ਅਤੇ ਸਿੱਖਣਯੋਗ ਤਜਰਬਾ ਹੈ, ਜਿਸ ਨਾਲ ਉਹ ਲੋਕਤੰਤਰਕ ਪ੍ਰਕਿਰਿਆ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ।

ਇਸ ਮੌਕੇ ਸਟੇਟ ਜਨਰਲ ਸੈਕਟਰੀ ਨਵਲਦੀਪ ਸਿੰਘ ਅਤੇ ਲੈਕਚਰਾਰ ਪੋਲੀਟੀਕਲ ਸਾਇੰਸ ਕਿਰਨ ਬਾਲਾ ਵੀ ਮੌਜੂਦ ਸਨ।

 

Tags: Kulwant Singh Bazigar , AAP Punjab , Jai Krishan Singh Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD