Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਪੋਂਗ ਡੈਮ ‘ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ

Manveen Chaudhary, Bhakra Beas Management Board, BBMB, Talwara

Web Admin

Web Admin

5 Dariya News

ਤਲਵਾੜਾ , 01 May 2026

Last updated on: May 02, 2026, 12:59 IST

ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਅੱਜ ਪੋਂਗ ਡੈਮ ‘ਤੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਹ ਸਮਾਗਮ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਨਿਗਰਾਨ ਇੰਜਨੀਅਰ ਮਨਵੀਨ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪੋਂਗ ਡੈਮ ਤੇ ਬਣੇ ਸ਼ਹੀਦੀ ਸਮਾਰਕ ਤੇ ਮੁੱਖ ਮਹਿਮਾਨ ਨਿਗਰਾਨ ਇੰਜਨੀਅਰ ਮਨਵੀਨ ਚੌਧਰੀ ਤੋਂ ਇਲਾਵਾ ਵੱਖ ਵੱਖ ਅਧਿਕਾਰੀਆਂ, ਕਰਮਚਾਰੀਆਂ ਤੇ ਯੂਨਿਅਨ ਆਗੂਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਪੋਂਗ ਡੈਮ ਦੇ ਨਿਰਮਾਣ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਲੋਕਾਂ ਨੂੰ ਨਮਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਇਸ ਡੈਮ ਦੇ ਨਿਰਮਾਣ ਵਿਚ ਮਜਦੂਰਾਂ ਤੇ ਇੰਜਨੀਅਰਾਂ ਨੇ ਆਪਣਾ ਖੂਨ ਪਸੀਨਾ ਇਕ ਕੀਤਾ ਤਾਂਹੀ ਇਹ ਰਾਸ਼ਟਰ ਗੌਰਵ ਡੈਮ ਬਣ ਕੇ ਮੁਕੰਮਲ ਹੋਇਆ। 

ਬੁਲਾਰਿਆਂ ਨੇ ਮਜ਼ਦੂਰਾਂ ਦੀ ਕਠਿਨ ਮਿਹਨਤ, ਲਗਨ ਅਤੇ ਸੰਸਥਾ ਦੇ ਵਿਕਾਸ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਨਿਗਰਾਨ ਇੰਜਨੀਅਰ ਮਨਵੀਨ ਚੌਧਰੀ ਨੇ ਕਿਹਾ ਕਿ ਮਜ਼ਦੂਰ ਕਿਸੇ ਵੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦੇ ਬਿਨਾਂ ਵਿਕਾਸ ਅਸੰਭਵ ਹੈ। 

ਭਾਖੜਾ ਬਿਆਸ ਪ੍ਰਬੰਧ ਬੋਰਡ ਦੀਆਂ ਉਪਲਬਧੀਆਂ ਵਿੱਚ ਮਜ਼ਦੂਰਾਂ, ਕਰਮਚਾਰੀਆਂ ਤੇ ਸਮੂਚੇ ਸਟਾਫ ਦੀ ਮਿਹਨਤ ਅਤੇ ਸਮਰਪਣ ਦਾ ਵੱਡਾ ਹਿੱਸਾ ਹੈ। ਮਜ਼ਦੂਰਾਂ ਦੀ ਸੁਰੱਖਿਆ, ਸਿਹਤ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਅਤੇ ਸੰਸਥਾ ਨੂੰ ਹੋਰ ਉੱਚਾਈਆਂ ‘ਤੇ ਲੈ ਜਾਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜਨੀਅਰ ਅਰਵਿੰਦਰਪਾਲ ਸਿੰਘ ਊੱਭੀ, ਕਾਰਜਕਾਰੀ ਇੰਜਨੀਅਰ ਗੌਰਵ ਲਾਂਬਾ, ਐਸਡੀਓ ਧਰਮਿੰਦਰ ਸਿੰਘ, ਸੂਭਮ ਸਿੰਘ, ਗਿਆਨਇੰਦਰ ਤੋਂ ਇਲਾਵਾ ਯੁਨੀਅਨ ਆਗੂ ਸ਼ਿਵ ਕੁਮਾਰ ਅਤੇ ਵਿਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਸਟਾਫ ਹਾਜਰ ਸੀ।

 

 

 

Tags: Manveen Chaudhary , Bhakra Beas Management Board , BBMB , Talwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD