Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮੋਦੀ ਜੀ ਦੀ ਅਗਵਾਈ ਨੂੰ ਮਜ਼ਬੂਤ ਕਰੋ, ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ - ਨਾਇਬ ਸਿੰਘ ਸੈਣੀ

ਪੰਜਾਬ ਦਾ ਉਦਯੋਗਪਤੀ ਕਈ ਚੁਣੌਤੀਆਂ ਨਾਲ ਜੂਝ ਰਿਹਾ ਹੈ - ਬਿਜਲੀ ਸੰਕਟ, ਲਾਅ ਐਂਡ ਆਰਡਰ ਅਤੇ ਨੀਤੀਗਤ ਅਸਥਿਰਤਾ

Nayab Singh Saini, Haryana, Chief Minister of Haryana, BJP Haryana, Haryana News, Latest Haryana News, Mandi Gobindgarh

5 Dariya News

5 Dariya News

5 Dariya News

ਮੰਡੀ ਗੋਬਿੰਦਗੜ੍ਹ , 01 May 2026

Last updated on: May 02, 2026, 14:01 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਜੀ ਦੀ ਅਗਵਾਈ ਨੂੰ ਮਜ਼ਬੂਤ ਕਰਨ, ਫਿਰ ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲ ਬਣਾਇਆ ਹੈ, ਪਰ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਮੁੜ 'ਰੰਗੀਲਾ ਪੰਜਾਬ' ਬਣਾਇਆ ਜਾਵੇਗਾ।

ਸ੍ਰੀ ਸੈਣੀ ਅੱਜ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਹਰਿਆਣਾ ਜਿੱਥੇ ਆਪਣੇ ਸੂਬੇ ਦੇ ਉਦਯੋਗਾਂ ਲਈ ਕਈ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਉੱਥੇ ਹੀ ਕੁਝ ਰਾਜ ਸਰਕਾਰਾਂ ਅੱਜ ਵੀ ਰਾਜਨੀਤੀ ਵਿੱਚ ਉਲਝੀਆਂ ਹੋਈਆਂ ਹਨ। 

ਉਹ ਵਿਕਾਸ ਦੀ ਬਜਾਏ ਟਕਰਾਅ ਦੀ ਰਾਜਨੀਤੀ ਕਰਦੀਆਂ ਹਨ। ਉਦਯੋਗਾਂ ਨੂੰ ਪ੍ਰੋਤਸਾਹਿਤ ਕਰਨ ਦੀ ਬਜਾਏ ਉਹ ਉਨ੍ਹਾਂ ਨੂੰ ਨਿਯਮਾਂ ਦੇ ਜਾਲ ਵਿੱਚ ਫਸਾ ਦਿੰਦੀਆਂ ਹਨ। ਅਜਿਹੇ ਹਾਲਾਤ ਤੁਸੀਂ ਰੋਜ਼ਾਨਾ ਪੰਜਾਬ ਵਿੱਚ ਦੇਖ ਹੀ ਰਹੇ ਹੋ। ਕਿਵੇਂ ਉਦਯੋਗਪਤੀਆਂ, ਕਾਰੋਬਾਰੀਆਂ, ਇੱਥੋਂ ਤੱਕ ਕਿ ਉਦਯੋਗ ਜਗਤ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਵੀ ਡਰਾਇਆ-ਧਮਕਾਇਆ ਜਾ ਰਿਹਾ ਹੈ?

ਉਨ੍ਹਾਂ ਕਿਹਾ ਕਿ ਸਾਡੀ ਡਬਲ ਇੰਜਣ ਸਰਕਾਰ ਨੇ ਹਰਿਆਣਾ ਵਿੱਚ ਪਿਛਲੇ ਸਾਢੇ 11 ਸਾਲਾਂ ਵਿੱਚ ਜਿਸ ਤਰ੍ਹਾਂ ਉਦਯੋਗਾਂ ਨੂੰ ਹੁਲਾਰਾ ਦਿੱਤਾ ਹੈ, ਉਹ ਕਿਸੇ ਤੋਂ ਛੁਪਿਆ ਨਹੀਂ ਹੈ। ਅਸੀਂ ਨੀਤੀਆਂ ਨੂੰ ਸਰਲ ਬਣਾਇਆ, ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ। ਬਿਜਲੀ, ਪਾਣੀ, ਇਨਫਰਾਸਟਰੱਕਚਰ 'ਤੇ ਤੇਜ਼ੀ ਨਾਲ ਕੰਮ ਕੀਤਾ।

ਇਸ ਦਾ ਨਤੀਜਾ ਇਹ ਨਿਕਲਿਆ ਕਿ ਹਰਿਆਣਾ ਅੱਜ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਪਰ, ਜੇਕਰ ਅਸੀਂ ਪੰਜਾਬ ਵੱਲ ਦੇਖੀਏ, ਤਾਂ ਸਥਿਤੀ ਕੁਝ ਵੱਖਰੀ ਨਜ਼ਰ ਆਉਂਦੀ ਹੈ। ਇੱਥੇ ਉਦਯੋਗਪਤੀ ਅੱਜ ਕਈ ਚੁਣੌਤੀਆਂ ਨਾਲ ਜੂਝ ਰਹੇ ਹਨ - ਬਿਜਲੀ ਸੰਕਟ, ਲਾਅ ਐਂਡ ਆਰਡਰ ਦੀ ਸਮੱਸਿਆ ਅਤੇ ਨੀਤੀਗਤ ਅਸਥਿਰਤਾ। ਪਰ, ਮੈਂ ਕਿਸੇ ਦੀ ਆਲੋਚਨਾ ਕਰਨ ਲਈ ਨਹੀਂ ਆਇਆ ਹਾਂ, ਮਗਰ ਸੱਚਾਈ ਨੂੰ ਛੁਪਾਇਆ ਨਹੀਂ ਜਾ ਸਕਦਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ 'ਮੇਕ ਇਨ ਇੰਡੀਆ', 'ਸਟਾਰਟਅੱਪ ਇੰਡੀਆ', 'ਡਿਜੀਟਲ ਇੰਡੀਆ', 'ਵਨ ਡਿਸਟ੍ਰਿਕਟ-ਵਨ ਪ੍ਰੋਡਕਟ' ਵਰਗੇ ਪ੍ਰੋਗਰਾਮਾਂ ਰਾਹੀਂ ਦੇਸ਼ ਦੇ ਉਦਯੋਗਿਕ ਢਾਂਚੇ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ 'ਤੇ ਨਵੀਂ ਉਦਯੋਗ ਨੀਤੀ ਬਣਾ ਰਹੇ ਹਾਂ ਜੋ ਕਿ ਦੇਸ਼ ਵਿੱਚ ਨੰਬਰ ਵਨ ਹੋਵੇਗੀ। 

ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੈ ਜਿੱਥੇ ਉਦਯੋਗ ਅਤੇ ਕਾਮਿਆਂ ਦੇ ਵਿਵਾਦ ਨੂੰ ਆਪਸੀ ਸਹਿਮਤੀ ਅਤੇ ਭਾਈਚਾਰੇ ਨਾਲ ਸੁਲਝਾਉਣ ਲਈ ਉਦਯੋਗ-ਸ਼੍ਰਮਿਕ ਮੈਤਰੀ ਪਰਿਸ਼ਦ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਹਰਿਆਣਾ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਦੱਸਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਜਲਦੀ ਹੀ 'ਲੈਂਡ ਫੀਜ਼ੀਬਿਲਟੀ ਸਰਟੀਫਿਕੇਟ' ਵਿਵਸਥਾ ਸ਼ੁਰੂ ਕੀਤੀ ਜਾਵੇਗੀ। 

ਇਸ ਨਾਲ ਨਿਵੇਸ਼ਕਾਂ ਨੂੰ 45 ਦਿਨਾਂ ਦੇ ਅੰਦਰ ਡਿਜੀਟਲ ਸਰਟੀਫਿਕੇਟ ਮਿਲੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਗੇ ਦੱਸਿਆ ਕਿ ਹਰਿਆਣਾ ਵਿੱਚ ਕਾਰੋਬਾਰ ਕਰਨ ਦੀ ਸੌਖ ਲਈ 48 ਵਿਭਾਗਾਂ ਦੇ 1100 ਤੋਂ ਵੱਧ ਗੈਰ-ਜ਼ਰੂਰੀ ਨਿਯਮਾਂ ਨੂੰ ਖ਼ਤਮ ਕੀਤਾ ਗਿਆ ਹੈ। ਅਸੀਂ ਲੈਂਡ ਪੂਲਿੰਗ ਨੂੰ ਵਧੇਰੇ ਪ੍ਰਭਾਵੀ ਬਣਾਉਣ ਲਈ ਲੈਂਡ ਪੂਲਿੰਗ ਨੀਤੀ ਵਿੱਚ ਸੋਧ ਕਰ ਰਹੇ ਹਾਂ।

ਇਸ ਨਾਲ 10 ਨਵੇਂ ਮੈਗਾ-ਸਕੇਲ ਆਈ.ਐਮ.ਟੀ. ਦੇ ਵਿਕਾਸ ਨੂੰ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਤੋਸ਼ਾਮ, ਜੀਂਦ, ਰੇਵਾੜੀ, ਫਰੀਦਾਬਾਦ ਅਤੇ ਰਾਈ ਵਿੱਚ ਆਈ.ਐਮ.ਟੀ. ਵਿਕਸਤ ਕਰਨ ਲਈ ਈ-ਭੂਮੀ ਪੋਰਟਲ 'ਤੇ ਕਿਸਾਨਾਂ ਤੋਂ ਪ੍ਰਸਤਾਵ ਮੰਗੇ ਹਨ। ਇੰਨਾ ਹੀ ਨਹੀਂ, ਆਈ.ਐਮ.ਟੀ. ਅੰਬਾਲਾ ਅਤੇ ਨਾਰਾਇਣਗੜ੍ਹ ਲਈ ਜ਼ਮੀਨ ਖਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। 

ਹਰਿਆਣਾ ਦੇ ਉਦਯੋਗ ਖੇਤਰ ਦੀ ਵਿਸ਼ਵ ਪੱਧਰ 'ਤੇ ਪਛਾਣ ਬਣਾਉਣ ਲਈ ਵਚਨਬੱਧ ਹਾਂ। ਇਸ ਦਿਸ਼ਾ ਵਿੱਚ ਨਿਰਯਾਤ ਨੂੰ ਹੁਲਾਰਾ ਦੇਣ ਲਈ "ਹਰਿਆਣਾ ਐਕਸਪੋਰਟ ਪ੍ਰਮੋਸ਼ਨ ਕੌਂਸਲ" ਬਣਾਈ ਗਈ ਹੈ। ਸ੍ਰੀ ਸੈਣੀ ਨੇ ਜਾਣਕਾਰੀ ਦਿੱਤੀ ਕਿ ਨਵੇਂ ਉਦਯੋਗਾਂ ਦੀ ਸਥਾਪਨਾ ਅਤੇ ਉਨ੍ਹਾਂ ਦੇ ਜਲਦੀ ਸੰਚਾਲਨ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮੁੱਖ ਉਦਯੋਗਿਕ ਖੇਤਰਾਂ ਵਿੱਚ 'ਪਲੱਗ-ਐਂਡ-ਪਲੇ'  ਸਹੂਲਤਾਂ ਵਾਲੀਆਂ ਫੈਕਟਰੀਆਂ ਅਤੇ ਸ਼ੈੱਡ ਵਿਕਸਤ ਕੀਤੇ ਜਾਣਗੇ। 

ਛੋਟੇ ਕਾਰੋਬਾਰੀਆਂ ਅਤੇ ਐਮ.ਐਸ.ਐਮ.ਈ. ਇਕਾਈਆਂ ਦੀ ਸੁਰੱਖਿਆ ਲਈ ਇੱਕ ਸਮਰਪਿਤ 'ਸਮਾਲ ਟਰੇਡਰਜ਼ ਐਂਡ ਐਮ.ਐਸ.ਐਮ.ਈ. ਇੰਸ਼ੋਰੈਂਸ ਸਕੀਮ' ਸ਼ੁਰੂ ਕੀਤੀ ਜਾਵੇਗੀ, ਜੋ ਅੱਗ, ਚੋਰੀ ਅਤੇ ਕੁਦਰਤੀ ਆਫ਼ਤਾਂ ਵਿਰੁੱਧ ਕਿਫਾਇਤੀ ਬੀਮਾ ਕਵਰ ਪ੍ਰਦਾਨ ਕਰੇਗੀ। ਨਿਵੇਸ਼ਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 'ਐਡਵਾਂਸ ਰੂਲਿੰਗ ਪੋਰਟਲ' ਬਣਾਇਆ ਜਾਵੇਗਾ, ਜਿੱਥੇ 15 ਦਿਨਾਂ ਵਿੱਚ ਹੱਲ ਯਕੀਨੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਹਰਿਆਣਾ ਨੂੰ ਵਿਸ਼ੇਸ਼ ਉਦਯੋਗਾਂ ਦਾ ਕੇਂਦਰ ਬਣਾਉਣ ਲਈ ਪਾਣੀਪਤ ਵਿੱਚ 'ਇੰਡੀਅਨ ਇੰਸਟੀਚਿਊਟ ਆਫ ਹੈਂਡਲੂਮ ਟੈਕਨਾਲੋਜੀ' ਲਈ 10 ਏਕੜ ਜ਼ਮੀਨ ਦਿੱਤੀ ਜਾਵੇਗੀ। ਰਾਈ ਵਿੱਚ ਦੇਸ਼ ਦਾ ਸਭ ਤੋਂ ਵੱਡਾ ਹੋਲਸੇਲ ਮਾਰਕੀਟ ਕੰਪਲੈਕਸ ਅਤੇ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਮਾਰਬਲ ਮਾਰਕੀਟ ਕਲੱਸਟਰ ਵਿਕਸਤ ਹੋਵੇਗਾ। 

ਬਰਾਮਦਕਾਰਾਂ ਨੂੰ ਗਲੋਬਲ ਮੰਚ 'ਤੇ ਮੁਕਾਬਲੇਬਾਜ਼ ਬਣਾਉਣ ਲਈ ਅਸੀਂ 'ਐਕਸਪੋਰਟ ਬੂਸਟਰ' ਪ੍ਰਦਾਨ ਕਰਾਂਗੇ ਅਤੇ 'ਐਕਸਪੋਰਟ ਫਰੇਟ ਸਬਸਿਡੀ ਸਪੋਰਟ' ਨੂੰ 10 ਲੱਖ ਰੁਪਏ ਤੋਂ ਵਧਾ ਕੇ 30 ਲੱਖ ਰੁਪਏ ਕਰਾਂਗੇ। ਹਰੇਕ ਜ਼ਿਲ੍ਹੇ ਵਿੱਚ ਐਮ.ਐਸ.ਐਮ.ਈ. ਅਤੇ ਐਕਸਪੋਰਟ ਫੈਸੀਲੀਟੇਸ਼ਨ ਡੈਸਕ ਅਤੇ ਪਲੱਗ-ਐਂਡ-ਪਲੇ ਕਲੱਸਟਰ ਸਥਾਪਿਤ ਕੀਤੇ ਜਾਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਕਿਹਾ ਕਿ ਪੰਜਾਬ ਦੇ ਸਾਹਮਣੇ ਇੱਕ ਸਪੱਸ਼ਟ ਵਿਕਲਪ ਹੈ। 

ਇੱਕ ਪਾਸੇ ਵਿਕਾਸ, ਸਥਿਰਤਾ ਅਤੇ ਫੈਸਲਾਕੁੰਨ ਅਗਵਾਈ ਹੈ ਤਾਂ ਦੂਜੇ ਪਾਸੇ ਅਸਥਿਰਤਾ, ਭਰਮ ਅਤੇ ਵਾਅਦਾਖਿਲਾਫੀ ਹੈ। ਹੁਣ ਤੁਸੀਂ ਸਭ ਨੇ ਮਿਲ ਕੇ ਇਹ ਤੈਅ ਕਰਨਾ ਹੈ ਕਿ ਤੁਸੀਂ ਕਿਸ ਦਿਸ਼ਾ ਵਿੱਚ ਜਾਣਾ ਚਾਹੁੰਦੇ ਹੋ। ਉਨ੍ਹਾਂ ਉਦਯੋਗਪਤੀਆਂ ਵੱਲੋਂ ਸੌਂਪੇ ਗਏ ਮੰਗ ਪੱਤਰ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਆਗਾਮੀ ਵਿਧਾਨਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਓਗੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਪੰਜਾਬ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਨੰਬਰ ਵਨ ਸੂਬਾ ਬਣਾ ਦੇਣਗੇ।

ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਉਦਯੋਗਪਤੀ ਨਾਰਾਇਣ ਸਿੰਗਲਾ, ਮਹਿੰਦਰ ਗੁਪਤਾ, ਵਿਨੋਦ ਵਸ਼ਿਸ਼ਟ, ਸੰਜੇ ਗਰਗ ਸਮੇਤ ਕਈ ਉਦਯੋਗਪਤੀ ਅਤੇ ਭਾਜਪਾ ਦੇ ਅਹੁਦੇਦਾਰ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Mandi Gobindgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD