Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਬੱਚਿਆਂ ਦਾ ਸਮੂਚੇ ਵਿਕਾਸ ਮਾਂਪਿਆਂ ਤੇ ਅਧਿਆਪਕਾਂ ਦੇ ਸੰਯੁਕਤ ਯਤਨਾਂ ਨਾਲ ਸੰਭਵ : ਪ੍ਰੋ. ਅਸੀਮ ਕੁਮਾਰ ਘੋਸ਼

ਰਾਜਪਾਲ ਨੇ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੇਂਡਰੀ ਸਕੂਲ ਨੁੰਹ -2 ਤੇ ਪੀਐਮਸ਼੍ਰੀ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ, ਫਿਰੋਜਪੁਰ ਨਮਕ ਦਾ ਦੌਰਾ ਕਰ ਵੱਖ-ਵੱਖ ਵਿਵਸਥਾਵਾਂ ਦਾ ਕੀਤਾ ਨਿਰੀਖਣ

 Prof Ashim Kumar Ghosh, Haryana, Haryana Governor

Web Admin

Web Admin

5 Dariya News

ਨੂੰਹ , 01 May 2026

Last updated on: May 02, 2026, 14:03 IST

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਜਿਲ੍ਹਾ ਨੂੰਹ ਸ਼ਹਿਰ ਦੇ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੇਂਡਰੀ ਸਕੂਲ ਨੁੰਹ-2 ਤੇ ਪਿੰਡ ਫਿਰੋਜਪੁਰ ਨਮਕ ਸਥਿਤ ਪੀਐਮਸ਼੍ਰੀ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦਾ ਦੌਰਾ ਕੀਤਾ। ਰਾਜਪਾਲ ਨੇ ਇੰਨ੍ਹਾਂ ਸਕੂਲਾਂ ਵਿੱਚ ਸਿਖਿਆ, ਪੇਯਜਲ, ਸਾਫ-ਸਫਾਈ, ਬਿਜਲੀ ਸਮੇਂ ਸਾਰੀ ਵਿਵਸਥਾਵਾਂ ਦਾ ਨਿਰੀਖਣ ਕੀਤਾ। 

ਇਸ ਦੇ ਨਾਲ ਹੀ ਉਨ੍ਹਾਂ ਨੇ ਇੰਨ੍ਹਾਂ ਸਕੂਲਾਂ ਦੀ ਪ੍ਰਾਈਮਰੀ ਵਿੰਗ ਦੇ ਕਲਾਸਰੂਮ ਵਿੱਚ ਜਾ ਕੇ ਬੱਚਿਆਂ ਨਾਲ ਸਿੱਧਾ ਸੰਵਾਦ ਕੀਤਾ। ਰਾਜਪਾਲ ਨੇ ਬੱਚਿਆਂ ਨੂੰ ਮਨ ਲਗਾ ਕੇ ਪੜਾਈ ਕਰਨ ਅਤੇ ਜੀਵਨ ਵਿੱਓ ਚੰਗਾ ਨਾਗਰਿਕ ਬਨਣ ਲਈ ਵੀ ਵਿਸ਼ੇਸ਼ ਰੂਪ ਨਾਲ ਪੇ੍ਰਰਿਤ ਕੀਤਾ।

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਕੂਲ ਦੀ ਵਿਜਟ ਕਰਨ ਦੇ ਬਾਅਦ ਪ੍ਰੋਗਰਾਮ ਵਿੱਚ ਮੌਜੂਦ ਮਾਂਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਦਾ ਸਮੁਚਾ ਵਿਕਾਸ ਤਾਂਹੀ ਸੰਭਵ ਹੈ, ਜਦੋਂ ਮਾਂਪੇ ਅਤੇ ਅਧਿਆਪਕ ਮਿਲ ਕੇ ਆਪਣੀ ਜਿਮੇਵਾਰੀ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਸਿਖਿਆ ਸਿਰਫ ਕਿਤਾਬਾਂ ਤੱਕ ਸੀਮਤ ਨਹੀਂ ਹੈ, ਸਗੋ ਬੱਚਿਆਂ ਦੇ ਸਮੂਚੇ ਵਿਕਾਸ ਵਿੱਚ ਖੇਡ, ਸਿਹਤ, ਅਨੁਸਾਸ਼ਨ ਅਤੇ ਨੈਤਿਕ ਮੁੱਲਾਂ ਦੀ ਵੀ ਮਹਤੱਵਪੂਰਣ ਭੁਮਿਕਾ ਹੁੰਦੀ ਹੈ।

ਰਾਜਪਾਲ ਨੇ ਕਿਹਾ ਕਿ ਸਕੂਲਾਂ ਵਿੱਚ ਬਿਹਤਰ ਮੁੱਢਲੀ ਸਹੂਲਤਾਂ ਉਪਲਬਧ ਕਰਾਉਣਾ ਜਰੂਰੀ ਹੈ, ਜਿਸ ਵਿੱਚ ਸਾਫ ਪਾਣੀ, ਪਖਾਨੇ ਅਤੇ ਖੇਡ ਸਮੱਗਰੀ ਪ੍ਰਮੁੱਖ ਹਨ। ਉਨ੍ਹਾਂ ਨੇ ਦਸਿਆ ਕਿ ਇੰਨ੍ਹਾਂ ਸਹੂਲਤਾਂ ਦੇ ਵਿਕਾਸ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਵਿਸ਼ੇਸ਼ ਬਜਟ ਵੀ ਉਪਲਬਧ ਕਰਾਇਆ ਜਾ ਰਿਹਾ ਹੈ। 

ਇਸ ਮੌਕੇ 'ਤੇ ਰਾਜਪਾਲ ਨੇ ਦੋਨੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵੱਖ-ਵੱਖ ਸਹੂਲਤਾਂ ਲਈ 10-10 ਲੱਖ ਰੁਪਏ ਦੀ ਰਕਮ ਦੇਣ ਦਾ ਵੀ ਐਲਾਨ ਕੀਤਾ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪ੍ਰੋਗਰਾਮ ਵਿੱਚ ਮਾਂਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਵੱਧ ਸਮੇਂ ਦੇਣ ਅਤੇ ਉਨ੍ਹਾਂ ਦੀ ਪੜਾਈ ਦੇ ਨਾਲ-ਨਾਲ ਉਨ੍ਹਾਂ ਦੇ ਵਿਵਹਾਰ ਅਤੇ ਦਿਲਚਸਪੀਆਂ 'ਤੇ ਵੀ ਧਿਆਨ ਦੇਣ। 

ਬੱਚਿਆਂ ਨੂੰ ਡਂਟਣ ਨਹੀਂ, ਉਨ੍ਹਾਂ ਨੂੰ ਜੋ ਵੀ ਸਿਖਾਇਆ ਜਾਵੇ, ਉਹ ਪਿਆਰ ਤੇ ਦੁਲਾਰ ਨਾਲ ਸਿਖਾਇਆ ਜਾਵੇ। ਪਿਆਰ-ਦੁਲਾਰ ਦੇ ਨਾਲ ਬੱਚੇ ਜਲਦੀ ਸਿੱਖਦੇ ਵੀ ਹਨ ਅਤੇ ਉਨ੍ਹਾਂ ਦੇ ਵਿਵਹਾਰ ਵਿੱਚ ਵੀ ਹਾਂਪੱਖੀ ਬਦਲਾਅ ਆਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਬੱਚੇ ਆਪਣੀ ਸਮਸਿਆਵਾਂ ਸਾਂਝੀਆਂ ਨਹੀਂ ਕਰ ਪਾਉਂਦੇ, ਮਾਂਪਿਆਂ ਨੂੰ ਦੇ ਨਾਲ ਸੰਵਾਦ ਬਣਾਏ ਰੱਖਣਾ ਚਾਹੀਦਾ ਹੈ। ਮਾਂਪੇ ਬੱਚਿਆਂ ਨੂੰ ਆਪਣਾ ਮਿੱਤਰ ਬਨਾਉਣ।

ਪ੍ਰੋ. ਘੋਸ਼ ਨੇ ਅਧਿਆਪਕਾਂ ਦੀ ਭੁਮਿਕਾ 'ਤੇ ਜੋਰ ਦਿੰਦੇ ਹੋਏ ਕਿਹਾ ਕਿ ਅਧਿਆਪਕ ਸਿਰਫ ਗਿਆਨ ਦੇਣ ਵਾਲੇ ਨਹੀਂ, ਸਗੋ ਬੱਚਿਆਂ ਦੇ ਮਾਰਗਦਰਸ਼ਕ ਅਤੇ ਪੇ੍ਰਰਣਾ ਸਰੋਤ ਵੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਵਿੱਚ ਅਨੁਸਾਸ਼ਨ, ਆਤਮਵਿਸ਼ਵਾਸ ਅਤੇ ਦੇਸ਼ਭਗਤੀ ਦੀ ਭਾਵਨਾ ਵਿਕਸਿਤ ਕਰਨ। 

ਰਾਜਪਾਲ ਨੇ ਕਿਹਾ ਕਿ ਬੱਚਿਆਂ ਨੂੰ ਸਹੀ ਦਿਸ਼ਾ ਦੇਣ ਲਈ ਮਾਂਪਿਆਂ ਅਤੇ ਅਧਿਆਪਕਾਂ ਦੇ ਵਿੱਚ ਬਿਹਤਰ ਤਾਲਮੇਲ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸੰਯੂਕਤ ਯਤਨਾਂ ਨਾਲ ਬੱਚਿਆਂ ਦਾ ਭਵਿੱਖ ਉਜਵੱਲ ਬਣਾਇਆ ਜਾ ਸਕਦਾ ਹੈ ਅਤੇ ਉਹ ਦੇਸ਼ ਦੇ ਜਿਮੇਵਾਰ ਨਾਗਰਿਕ ਬਨਣਗੇ।

ਇਸ ਮੋਕੇ 'ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਮਿੱਤਰਾ ਘੋਸ਼, ਵਕਫ ਬੋਰਡ ਦੇ ਪ੍ਰਸਾਸ਼ਕ ਜਾਕਿਰ ਹੁਸੈਨ, ਰਾਜਪਾਲ ਹਰਿਆਣਾ ਦੇ ਸਕੱਤਰ ਵਿਜੈ ਕੁਮਾਰ, ਭਾਵਿਕੱਟੀ ਸਮੇਤ ਹੋਰ ਪ੍ਰਸਾਸ਼ਨਿਕ ਸਕੱਤਰ ਮੌਜੂਦ ਰਹੇ।

 

 

 

Tags: Prof Ashim Kumar Ghosh , Haryana , Haryana Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD