Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ - ਮਨੋਹਰ ਲਾਲ

ਪਿੰਡਾਂ ਵਿੱਚ ਗ੍ਰਾਮ ਸਕੱਤਰੇਤ, ਵਿਆਯਾਮਸ਼ਾਲਾ, ਫਿਰਨੀ, ਸ਼ਿਵਧਾਮ, ਸਟ੍ਰੀਟ ਲਾਈਟ, ਤਾਲਾਬ, ਈ-ਲਾਈਬ੍ਰੇਰੀ ਅਤੇ ਸਕੂਲਾਂ ਵਿੱਚ ਕਮਰਿਆਂ ਸਮੇਤ ਉਚਿਤ ਵਿਕਾਸ ਸਰਕਾਰ ਦੀ ਪ੍ਰਾਥਮਿਕਤਾ

Manohar Lal Khattar, Bharatiya Janata Party, BJP, BJP Haryana

Web Admin

Web Admin

5 Dariya News

ਕਰਨਾਲ , 01 May 2026

Last updated on: May 02, 2026, 14:05 IST

ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 40 ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ 3 ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਜਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਮੁਲਾਂਕਣ ਕੀਤਾ ਅਤੇ ਪੰਚਾਇਤਾਂ ਦੀ ਆਮਦਨ ਦੇ ਸਰੋਤ ਵਧਾਉਣ 'ਤੇ ਵੀ ਚਰਚਾ ਕੀਤੀ ਗਈ। 

ਉਨ੍ਹਾਂ ਨੇ ਜਿਨ੍ਹਾਂ ਗ੍ਰਾਮ ਪੰਚਾਇਤਾਂ ਕੋਲ ਵਿਕਾਸ ਕਾਰਜਾਂ ਲਈ ਜਗ੍ਹਾ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਵੀ ਸਾਲਾਨਾ ਬਜਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੇਂਦਰ ਅਤੇ ਰਾਜ ਸਰਕਾਰ ਤੋਂ ਇਲਾਵਾ ਸੰਸਦ ਮੈਂਬਰ ਫੰਡ, ਵਿਧਾਇਕ ਫੰਡ ਅਤੇ ਸੀ.ਐਸ.ਆਰ. ਫੰਡ ਵੀ ਉਪਲਬਧ ਕਰਵਾਏ ਜਾਣਗੇ, ਤਾਂ ਜੋ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। 

ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨ ਬਾਅਦ ਮੀਡੀਆ ਨਾਲ ਮੁਖ਼ਾਤਬ ਹੋ ਰਹੇ ਸਨ। ਉਨ੍ਹਾਂ ਦੱਸਿਆ ਕਿ ਵਿਕਾਸ ਯੋਜਨਾਵਾਂ ਨੂੰ ਪ੍ਰਭਾਵੀ, ਪਾਰਦਰਸ਼ੀ ਅਤੇ ਸਮੇਂ ਸਿਰ ਲਾਗੂ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਵਿੱਚ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਅਤੇ ਜਿਹੜੇ ਕੰਮ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ 40 ਪਿੰਡਾਂ ਤੋਂ ਬਾਅਦ ਜ਼ਿਲ੍ਹੇ ਦੀਆਂ ਸਾਰੀਆਂ 395 ਗ੍ਰਾਮ ਪੰਚਾਇਤਾਂ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਾਥਮਿਕਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਤ ਭਾਰਤ - ਵਿਕਸਤ ਹਰਿਆਣਾ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅਸੀਂ ਸਾਰੇ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਾਂ। ਕੋਈ ਵੀ ਯੋਗ ਵਿਅਕਤੀ ਸ਼ਾਸਨ ਦੀ ਸਕੀਮ ਤੋਂ ਵਾਂਝਾ ਨਾ ਰਹੇ, ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚੇ, ਇਹੀ ਸਾਡਾ ਸੰਕਲਪ ਹੈ।

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਚੁਣੇ ਗਏ 40 ਪਿੰਡਾਂ ਵਿੱਚ ਮੁੱਖ ਤੌਰ 'ਤੇ ਗ੍ਰਾਮ ਸਕੱਤਰੇਤ, ਵਿਆਯਾਮਸ਼ਾਲਾ, ਸ਼ਿਵਧਾਮ, ਫਿਰਨੀ, ਸਟ੍ਰੀਟ ਲਾਈਟ, ਸਕੂਲ ਅਤੇ ਈ-ਲਾਈਬ੍ਰੇਰੀ, ਤਾਲਾਬ, ਸੀਵਰੇਜ ਆਦਿ ਨੂੰ ਪ੍ਰਾਥਮਿਕਤਾ ਅਧਾਰ 'ਤੇ ਦਰੁਸਤ ਕਰਨ ਦੀ ਯੋਜਨਾ ਬਣਾਈ ਗਈ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੇ ਕੰਮ ਜਮੀਨੀ ਪੱਧਰ 'ਤੇ ਨਜ਼ਰ ਆਉਣ ਅਤੇ ਲੋਕਾਂ ਨੂੰ ਸਹੂਲਤਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਹੋ ਚੁੱਕੇ ਹਨ ਉਨ੍ਹਾਂ ਦੀ ਨਿਗਰਾਨੀ ਵੀ ਰੱਖੀ ਜਾਵੇ ਅਤੇ ਸਮੇਂ ਸਿਰ ਮੁਰੰਮਤ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੇ ਭਾਟੀਆ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਨੀਲੋਖੇੜੀ ਦੇ ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀ, ਕਰਨਾਲ ਦੇ ਵਿਧਾਇਕ ਸ੍ਰੀ ਜਗਮੋਹਨ ਆਨੰਦ, ਅਸੰਧ ਦੇ ਵਿਧਾਇਕ ਸ੍ਰੀ ਯੋਗਿੰਦਰ ਰਾਣਾ, ਡੀ.ਸੀ. ਡਾ. ਆਨੰਦ ਕੁਮਾਰ ਸ਼ਰਮਾ, ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Manohar Lal Khattar , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD