Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਬਲਬੀਰ ਸਿੰਘ ਸਿੱਧੂ ਦਾ ਭਾਜਪਾ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ

ਲੋਕਾਂ ਦੀ ਰਸੋਈ ‘ਤੇ ਵਾਰ ਕਰਨ ਵਾਲੀ ਹਰ ਜਨ ਵਿਰੋਧੀ ਨੀਤੀ ਦਾ ਕਾਂਗਰਸ ਡੱਟ ਕੇ ਮੁਕਾਬਲਾ ਕਰੇਗੀ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 02 May 2026

Last updated on: May 02, 2026, 15:19 IST

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਨੂੰ ਦੇਸ਼ ਦੀ ਆਰਥਿਕ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਛੋਟੇ ਕਾਰੋਬਾਰੀਆਂ ਅਤੇ ਆਮ ਲੋਕਾਂ ਖ਼ਿਲਾਫ਼ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਇੱਕ ਹੀ ਦਿਨ ਵਿੱਚ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੀਤਾ ਗਿਆ ਵੱਡਾ ਵਾਧਾ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਨੂੰ ਨਾ ਤਾਂ ਛੋਟੇ ਵਪਾਰੀਆਂ ਦੀ ਚਿੰਤਾ ਹੈ ਅਤੇ ਨਾ ਹੀ ਆਮ ਘਰਾਂ ਦੀ ਰਸੋਈ ਦੀ ਪਰਵਾਹ। 

ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਟੈਕਸਾਂ ਦੇ ਬੋਝ ਹੇਠ ਦਬੇ ਲੋਕਾਂ ‘ਤੇ ਹੁਣ ਗੈਸ ਦੀਆਂ ਕੀਮਤਾਂ ਵਧਾ ਕੇ ਹੋਰ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹ ਵਾਲਿਆਂ, ਢਾਬਾ ਮਾਲਕਾਂ, ਹੋਟਲ ਕਾਰੋਬਾਰੀਆਂ, ਬੇਕਰੀ ਸੰਚਾਲਕਾਂ, ਹਲਵਾਈ ਭਾਈਚਾਰੇ ਅਤੇ ਛੋਟੇ ਫੂਡ ਬਿਜ਼ਨਸ ਨਾਲ ਜੁੜੇ ਹਜ਼ਾਰਾਂ ਪਰਿਵਾਰਾਂ ਲਈ ਇਹ ਫੈਸਲਾ ਸਿੱਧਾ ਆਰਥਿਕ ਝਟਕਾ ਹੈ। 

ਇਸ ਵਾਧੇ ਦਾ ਅਸਰ ਸਿਰਫ਼ ਕਾਰੋਬਾਰੀਆਂ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਹਰ ਆਮ ਪਰਿਵਾਰ ਦੀ ਥਾਲੀ, ਬੱਚਿਆਂ ਦੇ ਖਰਚੇ ਅਤੇ ਘਰੇਲੂ ਬਜਟ ‘ਤੇ ਵੀ ਪਵੇਗਾ। ਸਿੱਧੂ ਨੇ ਦੋਸ਼ ਲਾਇਆ ਕਿ ਇੱਕ ਪਾਸੇ ਭਾਜਪਾ ਸਰਕਾਰ ਚੋਣੀ ਮੰਚਾਂ ਤੋਂ ਮਹਿੰਗਾਈ ਘਟਾਉਣ ਦੇ ਵਾਅਦੇ ਕਰਦੀ ਹੈ, ਦੂਜੇ ਪਾਸੇ ਜ਼ਮੀਨੀ ਹਕੀਕਤ ਵਿੱਚ ਲੋਕਾਂ ਦੀ ਜੇਬ ‘ਤੇ ਲਗਾਤਾਰ ਡਾਕਾ ਮਾਰਿਆ ਜਾ ਰਿਹਾ ਹੈ। 

ਦੇਸ਼ ਦਾ ਕਿਸਾਨ, ਮਜ਼ਦੂਰ, ਵਪਾਰੀ ਅਤੇ ਮੱਧ ਵਰਗ ਅੱਜ ਹਰ ਮੋਰਚੇ ‘ਤੇ ਟੁੱਟ ਰਿਹਾ ਹੈ, ਪਰ ਕੇਂਦਰ ਸਰਕਾਰ ਸਿਰਫ਼ ਪ੍ਰਚਾਰ ਅਤੇ ਇਵੈਂਟਬਾਜ਼ੀ ਵਿੱਚ ਮਸ਼ਗੂਲ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਕਮਾਈ ਨਾਲ ਖੇਡਣਾ ਬੰਦ ਕਰੇ, ਨਹੀਂ ਤਾਂ ਕਾਂਗਰਸ ਪਾਰਟੀ ਦੇਸ਼ ਭਰ ਵਿੱਚ ਵਪਾਰੀਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਨਾਲ ਲੈ ਕੇ ਵੱਡਾ ਜਨ ਅੰਦੋਲਨ ਕਰੇਗੀ। 

ਲੋਕਾਂ ਦੀ ਰਸੋਈ ‘ਤੇ ਵਾਰ ਕਰਨ ਵਾਲੀ ਹਰ ਜਨ ਵਿਰੋਧੀ ਨੀਤੀ ਦਾ ਕਾਂਗਰਸ ਡੱਟ ਕੇ ਮੁਕਾਬਲਾ ਕਰੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD