Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਦੀ ਤੀਰਥ ਯਾਤਰਾ ਯੋਜਨਾ : ਹਰ ਰੋਜ਼, 1,100 ਸ਼ਰਧਾਲੂ ਮੁਫ਼ਤ ਅਤੇ ਸੁਚੱਜੇ ਢੰਗ ਨਾਲ ਯਾਤਰਾ ਦਾ ਲਾਭ ਉਠਾ ਰਹੇ ਹਨ

ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀ

Hardeep Singh Mundian, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 02 May 2026

Last updated on: May 02, 2026, 15:49 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। 

ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ।

ਯਾਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 'ਵਿਰਾਸਤ-ਏ-ਖ਼ਾਲਸਾ' ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ। ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ।

ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ 'ਟੈਂਟ ਸਿਟੀ' ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ। ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿੱਚ ਹਰ ਸਹੂਲਤ ਮੌਜੂਦ ਹੈ। ਹਰ ਟੈਂਟ ਦੇ ਨਾਲ ਗ਼ੁਸਲਖਾਨੇ ਦਾ ਇੰਤਜ਼ਾਮ ਹੈ, ਜਦਕਿ ਕੀਰਤਨ ਅਤੇ ਪਾਠ-ਪੂਜਾ ਲਈ ਖ਼ਾਸ ਥਾਵਾਂ ਬਣਾਈਆਂ ਗਈਆਂ ਹਨ, ਜੋ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਂਤ ਤੇ ਰੂਹਾਨੀ ਬਣਾਉਂਦੀਆਂ ਹਨ। 

ਭੋਜਨ-ਪਾਣੀ ਲਈ ਇੱਕ ਸਾਂਝਾ ਡਾਇਨਿੰਗ ਹਾਲ ਹੈ ਅਤੇ ਗਰਮੀ ਤੋਂ ਬਚਾਅ ਲਈ ਇਹ ਪੂਰਾ ਟੈਂਟ ਸਿਟੀ ਏਅਰ-ਕੰਡੀਸ਼ਨਡ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ। ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਮਾਲੀ ਸਾਧਨਾਂ ਦੀ ਕਮੀ ਕਿਸੇ ਸ਼ਰਧਾਲੂ ਦੀ ਸ਼ਰਧਾ ਪੂਰਤੀ ਤੇ ਇਬਾਦਤ ਵਿੱਚ ਰੁਕਾਵਟ ਨਾ ਬਣੇ।

ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ। ਰਹਿਨੁਮਾਈ ਤੋਂ ਲੈ ਕੇ ਪਲ-ਪਲ ਸ਼ਰਧਾਲੂਆਂ ਦੀ ਮਦਦ ਕਰਨ ਵਾਲਾ ਇਹ ਅਮਲਾ ਹਰ ਮੁਸਾਫ਼ਿਰ ਦੀ ਪੂਰੀ ਇੱਜ਼ਤ ਅਤੇ ਖ਼ਾਸ ਤਵੱਜੋ ਨਾਲ ਦੇਖਭਾਲ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ। ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੀ ਆਪਣੀ ਪੁਰਾਣੀ ਖ਼ਾਹਿਸ਼ ਪੂਰੀ ਹੋਣ 'ਤੇ ਸ਼ੁਕਰਾਨਾ ਵੀ ਅਦਾ ਕਰ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਵਿਸ਼ਵਾਸ਼, ਸ਼ਾਨ ਅਤੇ ਸਕੂਨ ਲੈ ਕੇ ਆਈ ਹੈ।

 

Tags: Hardeep Singh Mundian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD