Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ

ਲੜਕੀਆਂ ਨੂੰ ਸਵੈ-ਰੱਖਿਆ ਤੇ ਜੰਗਜੂ ਕਲਾ ‘ਚ ਨਿਪੁੰਨ ਕਰਨਾ ਸ਼ਲਾਘਾਯੋਗ ਕਾਰਜ : ਮਨਤਾਰ ਸਿੰਘ ਬਰਾੜ

Harjeet Singh Grewal, Gatka, World Gatka Federation and National Gatka Association of India, Kotkapura, Faridkot

Gurpreet Singh

Gurpreet Singh

5 Dariya News

ਕੋਟਕਪੂਰਾ , 02 May 2026

Last updated on: May 02, 2026, 16:03 IST

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। 

ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ। ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। 

ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ। ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। 

ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।         

ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। 

ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

  

 

Tags: Harjeet Singh Grewal , Gatka , World Gatka Federation and National Gatka Association of India , Kotkapura , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD