Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਹਿੰਗਾਈ ‘ਤੇ ਕੇਂਦਰ ਸਰਕਾਰ ਘੇਰੀ, ਕਮਰਸ਼ੀਅਲ ਗੈਸ ਸਲੰਡਰ ਕੀਮਤਾਂ ਵਿੱਚ ਵਾਧੇ ਦੀ ਨਿਖੇਦੀ

ਮੋਹਾਲੀ ਤੋਂ ਵਿਧਾਨ ਸਭਾ ਲਈ ਦਾਵੇਦਾਰੀ ਦਾ ਐਲਾਨ: ਕੁਲਜੀਤ ਸਿੰਘ ਬੇਦੀ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 02 May 2026

Last updated on: May 02, 2026, 16:33 IST

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮਹਿੰਗਾਈ ਦੇ ਮਾਮਲੇ ‘ਤੇ ਕੇਂਦਰ ਸਰਕਾਰ ‘ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਹੈ ਕਿ ਚੋਣਾਂ ਦੇ ਦੌਰ ਦੇ ਖਤਮ ਹੁੰਦਿਆਂ ਹੀ ਆਮ ਜਨਤਾ ‘ਤੇ ਮਹਿੰਗਾਈ ਦਾ ਬੋਝ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਮਤਾਂ ਨੂੰ ਕਾਬੂ ‘ਚ ਰੱਖਣ ਦੀ ਛਵੀ ਬਣਾਈ, ਪਰ ਹੁਣ ਹਕੀਕਤ ਸਾਹਮਣੇ ਆ ਰਹੀ ਹੈ। 

ਕੁਲਜੀਤ ਸਿੰਘ ਬੇਦੀ ਪਿੰਡ ਗੋਬਿੰਦਗੜ੍ਹ ਵਿੱਚ ਪਿੰਡ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਚੌਧਰੀ ਮੇਘ ਰਾਜ ਦੀ ਅਗਵਾਈ ਹੇਠ ਹਾਜ਼ਰ ਹੋਏ। ਬੇਦੀ ਨੇ ਦੱਸਿਆ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਭਗ 993 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। 

ਇਸਦੇ ਨਾਲ ਹੀ 5 ਕਿਲੋ ਵਾਲੇ ਛੋਟੇ ਸਿਲੰਡਰ ਦੀ ਕੀਮਤ ਵਿੱਚ ਲਗਭਗ 261 ਰੁਪਏ  ਅਤੇ ਹੋਰ ਇੰਧਨ ਦੇ ਰੇਟਾਂ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਸਿੱਧਾ ਤੌਰ ‘ਤੇ ਆਮ ਆਦਮੀ ਦੀ ਜ਼ਿੰਦਗੀ ‘ਤੇ ਅਸਰ ਪਾਏਗਾ ਕਿਉਂਕਿ ਹੋਟਲਾਂ, ਢਾਬਿਆਂ ਅਤੇ ਚਾਹ ਦੇ ਠੇਲਿਆਂ ‘ਤੇ ਖਾਣ-ਪੀਣ ਦੀਆਂ ਚੀਜ਼ਾਂ ਮਹਿੰਗੀਆਂ ਹੋਣੀਆਂ ਲਾਜ਼ਮੀ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਬੇਦੀ ਨੇ ਕਿਹਾ ਕਿ ਜਿਵੇਂ ਹੀ ਇੰਧਨ ਮਹਿੰਗਾ ਹੁੰਦਾ ਹੈ, ਟਰਾਂਸਪੋਰਟ ਦਾ ਖਰਚ ਵਧ ਜਾਂਦਾ ਹੈ ਅਤੇ ਇਸਦਾ ਪ੍ਰਭਾਵ ਹਰ ਚੀਜ਼ ‘ਤੇ ਪੈਂਦਾ ਹੈ—ਚਾਹੇ ਉਹ ਰਾਸ਼ਨ ਹੋਵੇ ਜਾਂ ਦਿਨ-ਚੜ੍ਹਦੀ ਵਰਤੋਂ ਵਾਲੀਆਂ ਚੀਜ਼ਾਂ। 

ਇਸ ਨਾਲ ਆਮ ਲੋਕਾਂ ਦੀ ਥਾਲੀ ਹੋਰ ਮਹਿੰਗੀ ਹੋ ਜਾਵੇਗੀ ਅਤੇ ਜਿਉਣਾ ਮੁਸ਼ਕਲ ਬਣੇਗਾ। ਕੇਂਦਰ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਬੇਦੀ ਨੇ ਕਿਹਾ ਕਿ ਪਹਿਲਾਂ ਸਰਕਾਰ ਦੇ ਮੰਤਰੀ ਕਹਿੰਦੇ ਰਹੇ ਕਿ ਭਾਰਤ ਵਿੱਚ ਕੀਮਤਾਂ ਕਾਬੂ ‘ਚ ਹਨ ਅਤੇ ਹੋਰ ਦੇਸ਼ਾਂ ਨਾਲ ਤੁਲਨਾ ਕਰਕੇ ਹਾਲਤ ਬਿਹਤਰ ਹੈ।

ਪਰ ਹੁਣ ਉਹੀ ਮੰਤਰੀ ਵਿਸ਼ਵ ਪੱਧਰ ‘ਤੇ ਕੀਮਤਾਂ ਵਧਣ ਦਾ ਹਵਾਲਾ ਦੇ ਕੇ ਵਾਧੇ ਨੂੰ ਜਾਇਜ਼ ਠਹਿਰਾ ਰਹੇ ਹਨ। ਉਨ੍ਹਾਂ ਨੇ ਇਸਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ। ਪਿੰਡਾਂ ਦੀ ਹਾਲਤ ‘ਤੇ ਚਿੰਤਾ ਜ਼ਾਹਰ ਕਰਦਿਆਂ ਬੇਦੀ ਨੇ ਕਿਹਾ ਕਿ ਮਨਰੇਗਾ ਵਰਗੀਆਂ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਨਰੇਗਾ ਦੇ ਤਹਿਤ ਕੁਝ ਆਮਦਨ ਹੋ ਜਾਂਦੀ ਸੀ, ਪਰ ਹੁਣ ਉਹ ਵੀ ਖਤਮ ਹੋ ਰਹੀ ਹੈ। ਇਸ ਕਾਰਨ ਨਾ ਸਿਰਫ ਸਥਾਨਕ ਮਜ਼ਦੂਰ ਪ੍ਰਭਾਵਿਤ ਹੋਏ ਹਨ, ਸਗੋਂ ਪ੍ਰਵਾਸੀ ਮਜ਼ਦੂਰ ਵੀ ਪੰਜਾਬ ਛੱਡ ਕੇ ਆਪਣੇ ਰਾਜਾਂ ਵੱਲ ਵਾਪਸ ਜਾ ਰਹੇ ਹਨ।

ਇਸਦੇ ਨਾਲ ਹੀ ਬੇਦੀ ਨੇ ਆਪਣੇ ਰਾਜਨੀਤਕ ਇਰਾਦਿਆਂ ਨੂੰ ਸਪਸ਼ਟ ਕਰਦਿਆਂ ਐਲਾਨ ਕੀਤਾ ਕਿ ਉਹ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਲਈ ਦਾੳਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੇ ਮਸਲੇ ਸੁਣ ਰਹੇ ਹਨ ਅਤੇ ਲੋਕ ਉਹਨਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੋਬਿੰਦਗੜ੍ਹ ਸਮੇਤ ਕਈ ਪਿੰਡਾਂ ਵਿੱਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨਾਲ ਉਹਨਾਂ ਨੂੰ ਹੌਸਲਾ ਮਿਲਿਆ ਹੈ। ਬੇਦੀ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਹੀ ਤਾਕਤ ਉਨ੍ਹਾਂ ਨੂੰ ਮੋਹਾਲੀ ਹਲਕੇ ਦੇ ਵਿਕਾਸ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।

ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਿੰਡਾਂ ਦੇ ਮੂਲ ਮਸਲਿਆਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਧੜੇਬੰਦੀ ਅਤੇ ਨਫਰਤ ਦੀ ਰਾਜਨੀਤੀ ਨੂੰ ਖਤਮ ਕਰਕੇ ਪਿਆਰ, ਏਕਤਾ ਅਤੇ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਉਣਗੇ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD