Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸੰਧਵਾਂ ਅਤੇ ਕੁਲਵੰਤ ਸਿੰਘ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦੀ ਖੁਸ਼ੀ ਵਿੱਚ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ

Kultar Singh Sandhwan, Kulwant Singh Pandori, AAP Punjab, Mehal Kalan

Gurpreet Singh

Gurpreet Singh

5 Dariya News

ਮਹਿਲ ਕਲਾਂ , 02 May 2026

Last updated on: May 02, 2026, 16:47 IST

ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ। 

ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਲੰਬੇ ਸਮੇਂ ਤੋਂ ਇਹ ਪੀੜ ਸੀ ਕਿ ਬੇਅਦਬੀਆਂ ਦੀਆਂ ਘਟਨਾਵਾਂ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਜਾਂ ਇਨਸਾਫ਼ ਨਹੀਂ ਸੀ ਮਿਲਦਾ। ਉਨ੍ਹਾਂ ਕਿਹਾ ਕਿ ਆਖ਼ਰ ਮੌਜੂਦਾ ਸਰਕਾਰ ਨੇ ਅਜਿਹਾ ਇਤਿਹਾਸਕ ਕਾਨੂੰਨ ਬਣਾਇਆ ਹੈ, ਜਿਸ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਖ਼ਤ ਸਜ਼ਾ, ਭਾਰੀ ਜੁਰਮਾਨਾ, ਗੈਰ ਜ਼ਮਾਨਤੀ ਵਿਵਸਥਾ ਰਾਹੀਂ ਯਕੀਨੀ ਬਣਾਇਆ ਗਿਆ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਹਨਾਂ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਨੇ ਆਪ ਦਇਆ ਕਰਕੇ ਸਾਡੀ ਸਰਕਾਰ ਨੂੰ ਬਖਸ਼ੀ ਹੈ। ਓਹਨਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਵਿਕਾਸਮੁਖੀ ਕੰਮ ਕੀਤੇ ਗਏ ਹਨ ਅਤੇ ਹੁਣ ਵੀ ਕੀਤੇ ਜਾ ਰਹੇ ਹਨ, ਇਸ ਲਈ ਵਿਰੋਧੀਆਂ ਕੋਈ ਹੁਣ ਕੋਈ ਠੋਸ ਮੁੱਦਾ ਨਹੀਂ ਹੈ। 

ਓਹਨਾਂ ਕਿਹਾ ਕਿ ਚਾਹੇ ਸੜਕਾਂ ਦੀ ਗੱਲ ਹੋਵੇ, ਮੁਫ਼ਤ ਬਿਜਲੀ ਜਾਂ ਨਹਿਰੀ ਪਾਣੀ, ਮਾਨ ਸਰਕਾਰ ਨੇ ਓਹ ਕੰਮ ਕੀਤੇ ਹਨ ਜੋ ਕਿ ਹੁਣ ਤਕ ਕਿਸੇ ਸਰਕਾਰ ਨੇ ਨਹੀਂ ਕੀਤੇ। ਇਸ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਉਸ ਵਿਧਾਨ ਸਭਾ ਦਾ ਹਿੱਸਾ ਹਨ ਜਿਸ ਵਿੱਚ ਗੁਰੂ ਸਾਹਿਬ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਇਹ ਅਹਿਮ ਕਾਨੂੰਨ ਪਾਸ ਹੋਇਆ ਹੈ। 

ਓਹਨਾਂ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਹਲਕੇ ਵਿਚ ਕਰੋੜਾਂ ਦੇ ਵਿਕਾਸ ਕੰਮ ਕਰਾਏ ਜਾ ਰਹੇ ਹਨ ਅਤੇ ਤਹਿਸੀਲ ਕੰਪਲੈਕਸ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਕ੍ਰਿਤਿਕਾ ਗੋਇਲ, ਅਤੇ ਐਸ.ਪੀ. ਅਸ਼ੋਕ ਸ਼ਰਮਾ ਮੌਜੂਦ ਸਨ। 

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਮੌਜੂਦ ਸਨ।

 

Tags: Kultar Singh Sandhwan , Kulwant Singh Pandori , AAP Punjab , Mehal Kalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD