Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਨਵੇਂ ਬਣੇ ਆਧੁਨਿਕ ਕਮਰੇ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਵਿਸ਼ਵਪੱਧਰੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

Dalvir Singh Dhillon, AAP Punjab, Dhuri, Punjab Sikhya Kranti

Gurpreet Singh

Gurpreet Singh

5 Dariya News

ਧੂਰੀ , 02 May 2026

Last updated on: May 02, 2026, 17:02 IST

ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ, ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਦੇਖ ਰੇਖ ਹੇਠ ਕਰੀਬ 25 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੀਤਾ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।

ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅੰਮ੍ਰਿਤਪਾਲ ਸਿੰਘ ਘਨੌਰੀ, ਪ੍ਰਿੰਸੀਪਲ ਖੁਸ਼ਦੀਪ ਗੋਇਲ, ਬਲਾਕ ਸੰਮਤੀ ਸ਼ੇਰਪੁਰ ਦੇ ਵਾਈਸ ਚੇਅਰਮੈਨ ਰਮਨਦੀਪ ਕੌਰ, ਸਿੱਖਿਆ ਵਿਭਾਗ ਵੱਲੋਂ ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ ਅਤੇ ਲੈਕਚਰਾਰ ਅਮਨਦੀਪ ਸਿੰਘ ਪਾਠਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਜੱਸੀ, ਲੈਕਚਰਾਰ ਮਨੋਜ ਸ਼ਰਮਾ, ਸੁਖਵਿੰਦਰ ਸਿੰਘ ਜਹਾਂਗੀਰ, ਅਮਰੀਕ ਸਿੰਘ ਡੀਪੀਈ, ਜਸਦੇਵਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਅਖ਼ੀਰ ਵਿੱਚ ਸਕੂਲ ਮੁਖੀ ਖੁਸ਼ਦੀਪ ਗੋਇਲ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Tags: Dalvir Singh Dhillon , AAP Punjab , Dhuri , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD