Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਅਕਸ਼ੈ ਸ਼ਰਮਾ ਨੇ ਦਿੱਤੀ ਵਿਕਾਸ ਦੀ ਅਸਲੀ ਪਰਿਭਾਸ਼ਾ

ਗਲੀ-ਨਾਲੀ, ਸੀਵਰੇਜ ਤੇ ਸਟ੍ਰੀਟ ਲਾਈਟ ਨੂੰ ਹੀ ਵਿਕਾਸ ਕਹਿਣਾ ਠੀਕ ਨਹੀਂ — ਸਿੱਖਿਆ, ਸਿਹਤ ਅਤੇ ਰੋਜ਼ਗਾਰ ਹਰ ਘਰ ਤੱਕ ਪਹੁੰਚਾਉਣਾ ਹੀ ਅਸਲ ਮਕਸਦ

Akshay Sharma, BJP Punjab, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 02 May 2026

Last updated on: May 02, 2026, 17:37 IST

ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਖੇਤਰ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਆਪਣਾ ਵਿਜ਼ਨ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਗਲੀਆਂ ਅਤੇ ਸੜਕਾਂ ਬਣਾਉਣਾ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਖੇਤਰ ਦਾ ਹਰ ਬੱਚਾ ਸਕੂਲ ਜਾਵੇਗਾ ਅਤੇ ਹਰ ਨੌਜਵਾਨ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹਾ ਹੋਵੇਗਾ, ਉਹੀ ਅਸਲ ਵਿਕਾਸ ਦਾ ਦਿਨ ਹੋਵੇਗਾ। 

ਅਕਸ਼ੈ ਸ਼ਰਮਾ ਨੇ ਕਿਹਾ, “ਸਿੱਖਿਆ ਸਮਾਜ ਨੂੰ ਅੱਗੇ ਲੈ ਜਾਣ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਹਲਕਾ ਉੱਤਰੀ ਦਾ ਹਰ ਨੌਜਵਾਨ ਵਧੀਆ ਸਿੱਖਿਆ ਹਾਸਲ ਕਰਕੇ ਚੰਗਾ ਰੋਜ਼ਗਾਰ ਪ੍ਰਾਪਤ ਕਰੇ।” ਸਿਹਤ ਸੁਵਿਧਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਜ਼ਦੂਰ ਅਤੇ ਆਮ ਵਰਗ ਦੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਪਹਿਲਤਾਵਾਂ ਵਿੱਚ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਖੇਤਰ ਵਿੱਚ ਅਜਿਹਾ ਆਧੁਨਿਕ ਹਸਪਤਾਲ ਹੋਣਾ ਚਾਹੀਦਾ ਹੈ ਜਿੱਥੇ ਮਰੀਜ਼ਾਂ ਨੂੰ ਇਲਾਜ ਦੌਰਾਨ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਾ ਪਵੇ ਅਤੇ ਹਰ ਵਿਅਕਤੀ ਨੂੰ ਇਜ਼ਤ ਨਾਲ ਚਿਕਿਤਸਾ ਸੁਵਿਧਾਵਾਂ ਮਿਲਣ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਉੱਤਰੀ ਦਾ ਵਿਕਾਸ ਲੋਕਾਂ ਦੀਆਂ ਲੋੜਾਂ ਮੁਤਾਬਕ ਹੋਣਾ ਚਾਹੀਦਾ ਹੈ, ਜਿੱਥੇ ਸਿੱਖਿਆ, ਸਿਹਤ ਅਤੇ ਰੋਜ਼ਗਾਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। 

ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜਿਕ ਬਦਲਾਅ ਅਤੇ ਖੇਤਰ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਵੀ ਕੀਤੀ। “ਮੇਰਾ ਬੂਥ ਸਭ ਤੋਂ ਮਜ਼ਬੂਤ” ਅਭਿਆਨ ਤਹਿਤ ਬੀਤੀ ਸ਼ਾਮ ਦਯਾਨੰਦ ਨਗਰ ਵਿੱਚ ਆਯੋਜਿਤ ਮੀਟਿੰਗ ਵਿੱਚ ਅਕਸ਼ੈ ਸ਼ਰਮਾ ਨੇ ਸਥਾਨਕ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਸੰਵਾਦ ਕੀਤਾ। 

ਉਨ੍ਹਾਂ ਵਿਕਾਸ ਦੀ ਅਸਲ ਤਸਵੀਰ ਲੋਕਾਂ ਸਾਹਮਣੇ ਰੱਖਦਿਆਂ ਉਨ੍ਹਾਂ ਨੂੰ ਜਾਗਰੂਕ ਅਤੇ ਸੰਗਠਿਤ ਹੋ ਕੇ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਅਕਸ਼ੈ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਹਲਕਾ ਉੱਤਰੀ ਨੂੰ ਇੱਕ ਆਦਰਸ਼ ਅਤੇ ਵਿਕਸਿਤ ਖੇਤਰ ਬਣਾਉਣ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ।

 

Tags: Akshay Sharma , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD