Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ : ਗੁਰਮੀਤ ਸਿੰਘ ਖੁੱਡੀਆਂ

ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ

Gurmeet Khudian, Gurmeet Singh Khudian, AAP Punjab

Gurpreet Singh

Gurpreet Singh

5 Dariya News

ਸ੍ਰੀ ਮੁਕਤਸਰ ਸਾਹਿਬ , 02 May 2026

Last updated on: May 02, 2026, 18:16 IST

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ  ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ।

ਉਹਨਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ। ਉਹਨਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ ।

ਇਸ ਮੌਕੇ ਤੇ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਉਹਨਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ।  

ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ। 

ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ  ਸ੍ਰੀ ਮੁਕਤਸਰ ਸਾਹਿਬ ਸਾਹਿਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਅਭੈ ਸਿੰਘ ਢਿਲੋਂ, ਬਿਕਰਮ ਸਿੰਘ ਬਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏਡੀਓ ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏਡੀਓ ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫਸਰ, ਡਾ. ਜਗਮੋਹਨ ਸਿੰਘ ਬਲਾਕ ਅਫਸਰ ਗਿੱਦੜਬਾਹਾ,  ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ , ਡਾ. ਮਨਮੀਤ ਕੌਰ ਏਡੀਓ, ਡਾ.  ਜਗਦੀਪ ਸਿੰਘ ਬਾਗਬਾਣੀ, ਸ੍ਰੀ  ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏਡੀਓ, ਡਾ. ਕੁਲਦੀਪ ਸਿੰਘ ਮਰਖਾਈ, ਸ੍ਰੀ  ਮਨਪ੍ਰੀਤ ਸਿੰਘ ਡਿਪਟੀ ਰੇਜ ਅਫਸਰ, ਕੁਲਦੀਪ ਸਿੰਘ ਮਰਖਾਈ, ਸਵਰਨ  ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ.ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ,ਡਾ.ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD