Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਸੂਆ ਰੋਡ ਜਗਰਾਉਂ ਦੀ ਬਦਲੀ ਨੁਹਾਰ

ਸੜਕ 18 ਫੁੱਟ ਚੌੜੀ ਬਣਨ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

Saravjit Kaur Manuke, AAP Punjab, Jagraon

Gurpreet Singh

Gurpreet Singh

5 Dariya News

ਜਗਰਾਉਂ , 02 May 2026

Last updated on: May 02, 2026, 18:35 IST

ਸੂਆ ਰੋਡ ਜਗਰਾਉਂ ਦੀ 11 ਫੁੱਟੀ ਸੜਕ ਦੇ ਟੁੱਟ ਜਾਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਸਨ ਅਤੇ ਮਿੱਟੀ-ਘੱਟੇ ਕਾਰਨ ਲੋਕਾਂ ਜੀਣਾ ਮੁਹਾਲ ਹੋ ਗਿਆ ਸੀ। ਵਿਧਾਇਕਾ ਮਾਣੂੰਕੇ ਦੇ ਯਤਨਾਂ ਨਾਲ ਹੁਣ ਇਸ ਸੜਕ ਦੀ ਨੁਹਾਰ ਬਦਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਲੋਕਾਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦਿਆਂ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। 

ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਸੜਕ ਦੇ ਨਿਰਮਾਣ ਕਾਰਜਾਂ ਦਾ ਮੁਆਇੰਨਾਂ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਨਿਰਮਾਣ ਦਾ ਕੰਮ ਜ਼ਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਆਖਿਆ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਵੇਖਦੇ ਹੋਏ ਉਹਨਾਂ ਵੱਲੋਂ ਲੁਧਿਆਣਾ ਜੀ.ਟੀ.ਰੋਡ ਸੇਮ ਦੇ ਪੁੱਲ ਤੋਂ ਲੈ ਕੇ ਡਾ.ਹਰੀ ਸਿੰਘ ਹਸਪਤਾਲ ਤੇ ਨਵੀਂ ਦਾਣਾ ਮੰਡੀ ਦੇ ਨਾਲ ਦੀ ਕੋਠੇ ਬੱਗੂ ਤੱਕ ਇਸ ਸੂਆ ਰੋਡ ਨੂੰ ਲਗਭਗ 3 ਕਿਲੋਮੀਟਰ ਨੂੰ 18 ਫੁੱਟ ਚੌੜਾ ਕਰਨ ਲਈ 1 ਕਰੋੜ 20 ਲੱਖ ਰੁਪਏ ਦਾ ਪ੍ਰੋਜੈਕਟ ਤਿਆਰ ਕਰਵਾਕੇ ਪੰਜਾਬ ਸਰਕਾਰ ਪਾਸੋਂ ਮੰਨਜੂਰ ਕਰਵਾਇਆ ਗਿਆ ਅਤੇ ਹੁਣ ਇਹ ਸੜਕ ਬਣਕੇ ਲਗਭਗ ਤਿਆਰ ਹੋ ਚੁੱਕੀ ਹੈ ਅਤੇ ਕੇਵਲ ਸੇਮ ਦੇ ਨਜ਼ਦੀਕ ਥੋੜੇ ਜਿਹੇ ਹਿੱਸੇ ਦਾ ਕੰਮ ਚੱਲ ਰਿਹਾ ਹੈ, ਜੋ ਕਿ ਜ਼ਲਦੀ ਹੀ ਮੁਕੰਮਲ ਹੋ ਜਾਵੇਗਾ। 

ਬੀਬੀ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਵਿਗੜ ਚੁੱਕੇ ਤਾਣੇ-ਬਾਣੇ ਨੂੰ ਸੁਧਾਰਕੇ ਲੀਹੇਂ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪੰਜਾਬ ਭਰ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਕੀਤੇ ਜਾ ਰਹੇ ਹਨ ਅਤੇ ਸੜਕਾਂ ਨਵੀਆਂ ਵੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਜਗਰਾਉਂ ਹਲਕੇ ਅੰਦਰ ਸਾਰੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਜੋ ਸੜਕਾਂ ਨਵੀਆਂ ਬਣਨ ਵਾਲੀਆਂ ਹਨ, ਉਹ ਵੀ ਬਣਾਈਆਂ ਜਾਣਗੀਆਂ।

ਉਹਨਾਂ ਕਿਹਾ ਕਿ ਜਗਰਾਉਂ ਦੀ ਇਹ ਸੂਆ ਰੋਡ 18 ਫੁੱਟ ਚੌੜੀ ਨਵੀਂ ਬਣਨ ਨਾਲ ਜਿੱਥੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਥੇ ਹੀ ਕਿਸਾਨ ਭਰਾਵਾਂ ਨੂੰ ਦਾਣਾ ਮੰਡੀ ਵਿੱਚ ਆਪਣੀਆਂ ਫਸਲਾਂ ਆਦਿ ਲਿਜਾਣ ਲਈ ਵੀ ਵੱਡੀ ਰਾਹਤ ਮਿਲੇਗੀ ਅਤੇ ਜਗਰਾਉਂ ਸ਼ਹਿਰ ਦੇ ਟ੍ਰੈਫਿਕ ਵਿੱਚ ਸੁਧਾਰ ਹੋਵੇਗਾ। 

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਮੰਡੀ ਬੋਰਡ ਦੇ ਜੇਈ ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਅਮਰਦੀਪ ਸਿੰਘ ਟੂਰੇ, ਸਰਪੰਚ ਜਗਤਾਰ ਸਿੰਘ ਰਸੂਲਪੁਰ ਜੰਡੀ, ਮਲਕੀਤ ਸਿੰਘ ਕੀਪਾ ਸ਼ੇਖਦੌਲਤ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP Punjab , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD