Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ

Protest, AAP Punjab, Ludhiana

Web Admin

Web Admin

5 Dariya News

ਲੁਧਿਆਣਾ , 02 May 2026

Last updated on: May 03, 2026, 10:18 IST

ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ।

19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ। ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ।

ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ। ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ। ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ।

ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ। ‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਮਨਪ੍ਰੀਤ ਬੰਟੀ, ਕਾਕਾ ਮਾਛੀਵਾੜਾ, ਵਿਪੁਲ ਸੇਠੀ, ਰਕੇਸ਼ ਕੁਮਾਰ, ਰਾਜ ਕੁਮਾਰ ਅਗਰਵਾਲ ਮੈਂਬਰ ਜੀਐਸਟੀ, ਰਵਿੰਦਰ ਪਾਲ ਸਿੰਘ ਪਾਲੀ, ਦਵਿੰਦਰ ਵਰਮਾ, ਅਜਿੰਦਰ ਪਾਲ ਕੌਰ ਅਤੇ ਹੋਰਨਾ ਸੈਂਕੜੇ ਸਾਥੀ ਮੌਜੂਦ ਸਨ।

 

Tags: Protest , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD