Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜਨਗਣਨਾ-2027 : ਡਵੀਜ਼ਨਲ ਕਮਿਸ਼ਨਰ ਨੇ ਸਵੈ-ਗਣਨਾ ਦੀ ਆਨ ਲਾਈਨ ਪ੍ਰਕਿਰਿਆ ਕੀਤੀ ਮੁਕੰਮਲ

ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

Ramvir, Divisional Commissioner Jalandhar, Punjab Adminstration, Jalandhar, Census 2027

Web Admin

Web Admin

5 Dariya News

ਜਲੰਧਰ , 02 May 2026

Last updated on: May 03, 2026, 10:55 IST

ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ ਵੱਲੋਂ ਅੱਜ ਜਨਗਣਨਾ-2027 ਤਹਿਤ ਆਨਲਾਈਨ ਪੋਰਟਲ  se.census.gov.in  ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ। ਡਵੀਜ਼ਨਲ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ।

ਇਸ ਡਿਜੀਟਲ ਪਹਿਲਕਦਮੀ ਰਾਹੀਂ ਆਮ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਜ਼ਰੀਏ ਜਨਗਣਨਾ ਸਬੰਧੀ ਆਪਣੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ। ਸਹੀ ਅਤੇ ਸਮੇਂ-ਸਿਰ ਵੇਰਵੇ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਯੋਜਨਾਬੰਦੀ ਅਤੇ ਵਿਕਾਸ ਗਤੀਵਿਧੀਆਂ ਲਈ ਮਜ਼ਬੂਤ ਡਾਟਾਬੇਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਭਵਿੱਖ ਵਿੱਚ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ, ਵਿਕਾਸ ਨੀਤੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਬਹੁਤ ਅਹਿਮ ਹੈ।

ਉਨ੍ਹਾਂ ਨਾਗਰਿਕਾਂ ਨੂੰ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਅਪਣਾਉਣ ਅਤੇ ਸਰਗਰਮੀ ਨਾਲ ਮਰਦਮਸ਼ੁਮਾਰੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸਾਰੇ ਨਿਵਾਸੀਆਂ ਨੂੰ ਇਸ ਸਹੂਲਤ ਦਾ ਲਾਭ ਉਠਾਉਣਾ ਅਤੇ ਜਨਗਣਨਾ-2027 ਦੀ ਸਫ਼ਲਤਾ ਵਿੱਚ ਤਨਦੇਹੀ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਵਿਚ ਲੋਕਾਂ ਦੀ ਭਰਵੀਂ ਹਿੱਸੇਦਾਰੀ ਬਹੁਤ ਲਾਜ਼ਮੀ ਹੈ, ਜਿਸ ਲਈ ਸਾਰੇ ਨਾਗਰਿਕ ਇਸ ਪ੍ਰਕਿਰਿਆ ਵਿਚ ਸ਼ਾਮਲ ਹੋਣ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਇੱਕ ਵਿਆਪਕ ਅਤੇ ਭਰੋਸੇਯੋਗ ਰਾਸ਼ਟਰੀ ਡੇਟਾਬੇਸ ਤਿਆਰ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗੀ, ਜੋ ਫੈਸਲੇ ਲੈਣ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਜ਼ਰੂਰੀ ਹੈ। ਰਾਮਵੀਰ ਨੇ ਦੱਸਿਆ ਕਿ ਜਨਗਣਨਾ-2027 ਲਈ ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾ ਕੇ ਸਰਵੇਖਣ ਕਰਨਗੇ। ਇਸ ਮੌਕੇ ਚਾਰਜ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸਪਰਡੰਟ ਅਸ਼ੋਕ ਵਧਾਵਨ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

 

Tags: Ramvir , Divisional Commissioner Jalandhar , Punjab Adminstration , Jalandhar , Census 2027

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD