Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਵਿੱਚ ਖਤਮ ਕਰਵਾਇਆ ਧਰਨਾ, 200 ਬੈੱਡਾਂ ਦਾ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਬਣਵਾਉਣ ਦਾ ਦਿੱਤਾ ਭਰੋਸਾ

Nayab Singh Saini, Haryana, Chief Minister of Haryana, BJP Haryana, Haryana News, Latest Haryana News, Rewari, Rewari News

Web Admin

Web Admin

5 Dariya News

ਰੇਵਾੜੀ , 02 May 2026

Last updated on: May 03, 2026, 11:44 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ। ਰੇਵਾੜੀ ਦੌਰੇ ਦੌਰਾਨ ਉਨ੍ਹਾਂ ਨੇ ਐੱਨ.ਐੱਚ.-71 ਦੇ ਨੇੜੇ ਪਿੰਡ ਰਾਮਗੜ੍ਹ ਭਗਵਾਨਪੁਰ ਵਿੱਚ 17 ਜੂਨ 2025 ਤੋਂ ਚੱਲ ਰਹੇ ਧਰਨੇ ਨੂੰ ਮੌਕੇ 'ਤੇ ਪਹੁੰਚ ਕੇ ਖ਼ਤਮ ਕਰਵਾਇਆ। ਮੁੱਖ ਮੰਤਰੀ ਨੇ ਧਰਨਾਕਾਰੀ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਪਿੰਡ ਦੇ ਕੋਲ ਢੁਕਵੀਂ ਜ਼ਮੀਨ ਉਪਲਬਧ ਹੋਣ 'ਤੇ 200 ਬਿਸਤਰਿਆਂ ਦਾ ਆਧੁਨਿਕ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਸਥਾਪਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪਿੰਡ ਵਿੱਚ ਇੱਕ ਆਧੁਨਿਕ ਖੇਡ ਸਟੇਡੀਅਮ ਅਤੇ ਵਾਟਰ ਵਰਕਸ (ਜਲਘਰ) ਦੇ ਨਿਰਮਾਣ ਦਾ ਵੀ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸੰਘਰਸ਼ ਕਮੇਟੀ ਦੇ ਮੈਂਬਰ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਸੰਤ ਕਬੀਰ ਕੁਟੀਰ' ਵਿਖੇ ਮੁੱਖ ਮੰਤਰੀ ਨੂੰ ਮਿਲੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਹ ਰੇਵਾੜੀ ਦੌਰੇ ਦੌਰਾਨ ਖ਼ੁਦ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਮੁੱਖ ਮੰਤਰੀ ਨੇ ਅੱਜ ਆਪਣਾ ਵਾਅਦਾ ਪੂਰਾ ਕਰਦਿਆਂ ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ। ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਹੀਰਵਾਲ ਲਈ ਜਿੰਨੇ ਹਿਤੈਸ਼ੀ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਨ, ਉਨਾ ਕੋਈ ਹੋਰ ਨਹੀਂ। ਮੁੱਖ ਮੰਤਰੀ ਦੀ ਕਲਮ ਤੋਂ ਤੁਹਾਡੇ ਭਲੇ ਦੇ ਕਾਰਜ ਹੀ ਹੋਣਗੇ। ਰਾਓ ਨਰਬੀਰ ਸਿੰਘ ਨੇ ਲੋਕਾਂ ਨੂੰ ਧਰਨਾ ਖ਼ਤਮ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਰੇਵਾੜੀ ਦੇ ਵਿਧਾਇਕ ਸ੍ਰੀ ਲਕਸ਼ਮਣ ਸਿੰਘ ਯਾਦਵ ਵੀ ਮੌਜੂਦ ਸਨ।

 

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Rewari , Rewari News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD