Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਦੇ ਗੋਕਲਪੁਰਾ ਆਸ਼ਰਮ ਦੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Nayab Singh Saini, Haryana, Chief Minister of Haryana, BJP Haryana, Haryana News, Latest Haryana News, Rewari, Rewari News, Gokalpur Shiv Temple Ashram

Web Admin

Web Admin

5 Dariya News

ਰੇਵਾੜੀ , 02 May 2026

Last updated on: May 03, 2026, 11:56 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸੰਤਾਂ ਅਤੇ ਸੂਰਬੀਰਾਂ ਦੀ ਧਰਤੀ ਹੈ, ਜਿਸਦੀ ਸੰਸਕ੍ਰਿਤੀ ਵਿੱਚ ਸੇਵਾ, ਤਿਆਗ ਅਤੇ ਧਰਮ ਦਾ ਵਿਸ਼ੇਸ਼ ਸਥਾਨ ਹੈ। ਹਰਿਆਣਾ ਸਰਕਾਰ ਆਪਣੀ ਸੰਸਕ੍ਰਿਤੀ ਦੇ ਅਨੁਰੂਪ ਸੂਬੇ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸ਼ਨੀਵਾਰ ਨੂੰ ਰੇਵਾੜੀ ਦੇ ਗੋਕਲਪੁਰਾ ਸ਼ਿਵ ਮੰਦਰ ਆਸ਼ਰਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਵਾਉਣ ਸਮੇਤ ਹੋਰ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੋਕਲਪੁਰਾ ਦਾ ਪ੍ਰਾਚੀਨ ਸ਼ਿਵ ਮੰਦਰ ਆਸ਼ਰਮ ਸਾਡੀ ਸਨਾਤਨ ਸੰਸਕ੍ਰਿਤੀ, ਆਸਥਾ ਅਤੇ ਪਰੰਪਰਾਵਾਂ ਦਾ ਜੀਵੰਤ ਕੇਂਦਰ ਹੈ। ਮਹਾਭਾਰਤ ਕਾਲ ਵਿੱਚ ਨਿਰਮਿਤ ਇੱਥੋਂ ਦਾ ਪ੍ਰਾਚੀਨ ਸ਼ਿਵ ਮੰਦਰ ਸਾਡੇ ਗੌਰਵਮਈ ਅਤੀਤ ਦਾ ਗਵਾਹ ਹੈ। ਉਨ੍ਹਾਂ ਨੇ ਆਸ਼ਰਮ ਵਿੱਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਰੁਦਰੀ ਯੱਗ ਅਤੇ ਵਿਸ਼ਾਲ ਭੰਡਾਰੇ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮਾਜ ਨੂੰ ਜੋੜਨ ਵਾਲਾ ਅਤੇ ਸੇਵਾ ਤੇ ਸਮਰਪਣ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਸਵਾਮੀ ਧੀਰਜ ਗਿਰੀ ਮਹਾਰਾਜ ਵੱਲੋਂ ਚਲਾਏ ਜਾ ਰਹੇ ਪਸ਼ੂ ਹਸਪਤਾਲ ਅਤੇ ਗਊ ਸੇਵਾ ਦੇ ਕਾਰਜਾਂ, ਗਰੀਬ ਅਤੇ ਬੇਸਹਾਰਾ ਕੰਨਿਆਵਾਂ ਦੇ ਵਿਆਹ ਅਤੇ ਗਰੀਬ ਬੱਚਿਆਂ ਦੀ ਸਿੱਖਿਆ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਮਾਨਵਤਾ ਦੀ ਸੱਚੀ ਸੇਵਾ ਦੱਸਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ 2014 ਵਿੱਚ ਜਦੋਂ ਹਰਿਆਣਾ ਵਿੱਚ ਭਾਜਪਾ ਸਰਕਾਰ ਬਣੀ ਸੀ, ਉਦੋਂ ਗਊ ਸੇਵਾ ਅਤੇ ਗਊ ਸੁਰੱਖਿਆ ਲਈ 2 ਕਰੋੜ ਰੁਪਏ ਦਾ ਬਜਟ ਸੀ, ਜਿਸ ਨੂੰ ਵਧਾ ਕੇ 600 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗਊਵੰਸ਼ ਦੀ ਸੁਰੱਖਿਆ ਲਈ ਗਊਸ਼ਾਲਾਵਾਂ ਅਤੇ ਨੰਦੀਸ਼ਾਲਾਵਾਂ ਨੂੰ ਨਿਰੰਤਰ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸਵਾਮੀ ਧੀਰਜ ਗਿਰੀ ਮਹਾਰਾਜ ਨੂੰ ਅਪੀਲ ਕੀਤੀ ਕਿ ਉਹ ਆਸ਼ਰਮ ਵੱਲੋਂ ਸੰਚਾਲਿਤ ਗਊਸ਼ਾਲਾ ਦੀ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਗਊਸ਼ਾਲਾ ਨੂੰ ਸਰਕਾਰੀ ਮਦਦ ਦਿੱਤੀ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿੱਚ ਭੰਡਾਰਾ ਸੇਵਾ, ਸਮਰਪਣ ਅਤੇ ਸਮਾਨਤਾ ਦਾ ਜੀਵੰਤ ਪ੍ਰਤੀਕ ਹੈ। ਭੰਡਾਰੇ ਦੀ ਪਰੰਪਰਾ ਸਾਨੂੰ ‘ਵਸੁਧੈਵ ਕੁਟੁੰਬਕਮ’ ਦੀ ਭਾਵਨਾ ਨਾਲ ਵੀ ਜੋੜਦੀ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 2014 ਵਿੱਚ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਸ੍ਰੀ ਨਰਿੰਦਰ ਮੋਦੀ ਸਨਾਤਨ ਧਰਮ ਦਾ ਗੌਰਵ ਵਧਾ ਰਹੇ ਹਨ। ਉਨ੍ਹਾਂ ਨੇ ਲੰਬੇ ਸੰਘਰਸ਼, ਤਿਆਗ ਅਤੇ ਬਲੀਦਾਨ ਤੋਂ ਬਾਅਦ 22 ਜਨਵਰੀ 2024 ਨੂੰ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਕਰਕੇ ਕਰੋੜਾਂ ਦੇਸ਼ ਵਾਸੀਆਂ ਦਾ ਸੰਕਲਪ ਪੂਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸੋਮਨਾਥ, ਕੇਦਾਰਨਾਥ, ਬਦਰੀਨਾਥ ਅਤੇ ਕਾਸ਼ੀ ਵਿਸ਼ਵਨਾਥ ਵਰਗੇ ਪ੍ਰਮੁੱਖ ਹਿੰਦੂ ਤੀਰਥ ਸਥਾਨਾਂ ਦਾ ਵਿਕਾਸ ਅਤੇ ਨਵੀਨੀਕਰਨ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਹੇਠ, ਇਸੇ ਭਾਵਨਾ ਨਾਲ ਕੰਮ ਕਰ ਰਹੀ ਹੈ। ਸੂਬੇ ਦੇ ਬਜ਼ੁਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਬੱਸਾਂ ਅਤੇ ਰੇਲਗੱਡੀਆਂ ਰਾਹੀਂ ਸ਼ਰਧਾਲੂਆਂ ਨੂੰ ਪ੍ਰਯਾਗਰਾਜ ਵਿੱਚ ਮਹਾਕੁੰਭ ਅਤੇ ਅਯੁੱਧਿਆ ਧਾਮ ਆਦਿ ਦੀ ਯਾਤਰਾ ਕਰਵਾਈ ਗਈ ਹੈ।

ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸਾਲ 2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਅਹੀਰਵਾਲ ਦੇ ਨੌਜਵਾਨਾਂ ਨੂੰ ਸਭ ਤੋਂ ਵੱਧ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੱਖਣੀ ਹਰਿਆਣਾ ਦੇ ਇਸ ਇਲਾਕੇ ਵਿੱਚ ਲੌਜਿਸਟਿਕ ਹੱਬ, ਯੂਨੀਵਰਸਿਟੀ, ਮੈਡੀਕਲ ਕਾਲਜ, ਨੈਸ਼ਨਲ ਹਾਈਵੇਅ ਅਤੇ ਐਲੀਵੇਟਿਡ ਰੋਡ ਬਣਾਏ ਗਏ ਹਨ, ਜਿਸ ਕਾਰਨ ਇਹ ਖੇਤਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। 

ਅਹੀਰਵਾਲ ਦੇ ਇਸ ਇਲਾਕੇ ਦੀ ਅੱਜ ਚਾਰੇ ਪਾਸਿਓਂ ਕਨੈਕਟੀਵਿਟੀ ਹੋ ਗਈ ਹੈ, ਜਿਸ ਕਾਰਨ ਅੱਜ ਇੱਥੇ ਉਦਯੋਗ ਜਗਤ ਵੀ ਫਲ-ਫੁੱਲ ਰਿਹਾ ਹੈ।ਇਸ ਮੌਕੇ ਸਵਾਮੀ ਧੀਰਜ ਗਿਰੀ ਮਹਾਰਾਜ, ਵਿਧਾਇਕ ਲਕਸ਼ਮਣ ਸਿੰਘ ਯਾਦਵ, ਜ਼ਿਲ੍ਹਾ ਪ੍ਰਧਾਨ ਵੰਦਨਾ ਪੋਪਲੀ, ਜ਼ਿਲ੍ਹਾ ਇੰਚਾਰਜ ਨਸੀਮ ਅਹਿਮਦ, ਸਾਬਕਾ ਵਿਧਾਇਕ ਰਣਧੀਰ ਕਾਪੜੀਵਾਸ, ਸੰਦੀਪ ਹਿੰਦੁਸਤਾਨੀ, ਮੁਕੇਸ਼ ਕਾਪੜੀਵਾਸ ਅਤੇ ਗੋਕਲਪੁਰਾ ਦੇ ਸਰਪੰਚ ਅਨਿਲ ਯਾਦਵ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Rewari , Rewari News , Gokalpur Shiv Temple Ashram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD