Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ : ਬਲਤੇਜ ਪੰਨੂ

ਪੰਜਾਬ ਪੁਲਿਸ ਹੁਣ ਏਆਈ ਦੀ ਮਦਦ ਨਾਲ ਵੌਇਸ ਰੈਕੋਗਨੀਸ਼ਨ ਸਿਸਟਮ ਰਾਹੀਂ ਅਪਰਾਧੀਆਂ ਦੀ ਕਰੇਗੀ ਪਛਾਣ : ਬਲਤੇਜ ਪੰਨੂ

Baltej Pannu, Baltej Singh Pannu, AAP Punjab

Web Admin

Web Admin

5 Dariya News

ਚੰਡੀਗੜ੍ਹ , 03 May 2026

Last updated on: May 04, 2026, 09:51 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ।

ਗੈਂਗਸਟਰਾਂ 'ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ 'ਵੌਇਸ ਬੈਂਕ' ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪੁਰਾਣੇ ਧਮਾਕਿਆਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਇਹ ਸਾਰੀਆਂ ਗ੍ਰਿਫ਼ਤਾਰੀਆਂ ਇਸੇ ਤਕਨੀਕ ਦੀ ਮਦਦ ਨਾਲ ਸੰਭਵ ਹੋ ਸਕੀਆਂ ਹਨ। ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਕੋਲ ਹੁਣ ਦੁਨੀਆ ਭਰ ਵਿੱਚ ਸਰਗਰਮ ਲਗਭਗ 3 ਲੱਖ 90 ਹਜ਼ਾਰ ਤੋਂ ਵੱਧ ਅਪਰਾਧੀਆਂ ਦਾ ਵਿਸ਼ਾਲ ਡਾਟਾਬੇਸ ਉਪਲਬਧ ਹੈ।

ਵੌਇਸ ਰੈਕੋਗਨੀਸ਼ਨ ਸਿਸਟਮ ਦੀ ਮਦਦ ਨਾਲ ਹੁਣ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਮਹਿਜ਼ ਕੁਝ ਹੀ ਮਿੰਟਾਂ ਵਿੱਚ ਲਗਾ ਲਿਆ ਜਾਵੇਗਾ। ਪੰਨੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਾ ਹੁਣ ਬਚ ਨਹੀਂ ਸਕੇਗਾ। ਸੂਬੇ ਦੀ ਹਾਈ-ਟੈਕ ਪੁਲਿਸ ਇਸ ਐਡਵਾਂਸ ਟੈਕਨਾਲੋਜੀ ਦੀ ਮਦਦ ਨਾਲ ਹਰ ਅਪਰਾਧੀ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢੇਗੀ।

ਨਸ਼ੇ ਅਤੇ ਗੈਂਗਸਟਰਵਾਦ ਵਿਰੁੱਧ 'ਆਪ' ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪਿਛਲੇ 427 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਾ ਸਿਰਫ਼ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ, ਸਗੋਂ ਨਸ਼ਾ ਤਸਕਰਾਂ ਦਾ ਲੱਕ ਵੀ ਤੋੜਿਆ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਆਲੀਸ਼ਾਨ ਮਹਿਲ ਉਸਾਰੇ ਹਨ, ਉਨ੍ਹਾਂ 'ਤੇ ਸਰਕਾਰ ਦਾ 'ਪੀਲਾ ਪੰਜਾ' (ਬੁਲਡੋਜ਼ਰ) ਲਗਾਤਾਰ ਚੱਲ ਰਿਹਾ ਹੈ। ਇਹ ਮੁਹਿੰਮ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।

 

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD