Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

12 ਕਿੱਲੋ ਹੈਰੋਇਨ ਸਮੇਤ 3 ਕਾਬੂ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 03 May 2026

Last updated on: May 04, 2026, 10:03 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਪਾਕਿਸਤਾਨੀ ਤਸਕਰ ਨੇ ਉਸਦੇ ਪਿੰਡ ਦੇ ਆਲੇ-ਦੁਆਲੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਦਾ ਜ਼ਿੰਮਾ ਸੌਂਪਿਆ ਸੀ, ਜੋ ਉਸ ਨੇ ਅੱਗੇ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਡਿਲੀਵਰ ਕਰਨੀ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਅੰਮ੍ਰਿਤਸਰ ਪੁਲਿਸ  ਨੂੰ ਇਤਲਾਹ ਮਿਲੀ ਸੀ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਛਬਾਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 28 ਮਿਤੀ 02-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ  ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD