Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਆਸਥਾ, ਸ਼ਰਧਾ ਅਤੇ ਆਧਿਆਤਮਿਕ ਚੇਤਨਾ ਦਾ ਭਵਿਆ ਸੰਗਮ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Kullu

Web Admin

Web Admin

5 Dariya News

ਕੁੱਲੂ , 03 May 2026

Last updated on: May 04, 2026, 10:09 IST

ਜ਼ਿਲ੍ਹਾ ਕੁੱਲੂ ਦੇ ਇਤਿਹਾਸਿਕ ਢਾਲਪੁਰ ਮੈਦਾਨ ਵਿੱਚ ਆਯੋਜਿਤ ਸੰਤ ਨਿਰੰਕਾਰੀ ਮਿਸ਼ਨ ਦਾ ਭਵਿਆ ਸਮਾਗਮ ਸਿਰਫ਼ ਇੱਕ ਆਧਿਆਤਮਿਕ ਪ੍ਰੋਗਰਾਮ ਹੀ ਨਹੀਂ ਸੀ, ਬਲਕਿ ਆਸਥਾ ਅਤੇ ਸ਼ਰਧਾ ਦਾ ਜੀਵੰਤ ਉਤਸਵ ਬਣ ਕੇ ਉਭਰਿਆ। ਵਿਸ਼ਾਲ ਮੈਦਾਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਸ਼ਰਧਾਲੂ ਭਗਤ ਅਤੇ ਜਨ ਸਮੂਹ ਇਸ ਗੱਲ ਦਾ ਸਬੂਤ ਸਨ ਕਿ ਆਧਿਆਤਮਿਕਤਾ ਅੱਜ ਵੀ ਲੋਕਾਂ ਦੇ ਜੀਵਨ ਦਾ ਮਹੱਤਵਪੂਰਨ ਆਧਾਰ ਹੈ।

ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਭਗਤਾਂ ਨੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਅਤੇ ਪ੍ਰੇਰਣਾ ਦਾ ਅਨੁਭਵ ਕੀਤਾ। ਇਸ ਸਮਾਗਮ ਤੋਂ ਪਹਿਲਾਂ ਨੌਜਵਾਨਾਂ ਨੂੰ ਆਧਿਆਤਮਿਕ ਜਾਗਰੂਕਤਾ ਦੇਣ ਲਈ ਨਿਰੰਕਾਰੀ ਯੂਥ ਸਿਮਪੋਜ਼ੀਅਮ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਅੱਜ ਇਕ ਵਿਸ਼ਾਲ ਸਤਸੰਗ ਪ੍ਰੋਗਰਾਮ ਦੌਰਾਨ ਸਤਿਗੁਰੂ ਮਾਤਾ ਜੀ ਨੇ ਆਪਣੇ ਪ੍ਰੇਰਣਾਦਾਇਕ ਵਿਚਾਰਾਂ ਵਿੱਚ ਕਿਹਾ ਕਿ ਸੱਚੀ ਭਗਤੀ ਉਹੀ ਹੈ, ਜਿਸ ਵਿੱਚ ਬੁਰਾਈਆਂ ਨੂੰ ਛੱਡ ਕੇ ਕੇਵਲ ਚੰਗਿਆਈ ਨੂੰ ਅਪਣਾਇਆ ਜਾਵੇ।

ਇਹ ਸਿਰਫ਼ ਭਗਤੀ ਨਹੀਂ, ਬਲਕਿ ਪ੍ਰੇਮ ਭਗਤੀ ਹੈ, ਜੋ ਦਿਲਾਂ ਨੂੰ ਜੋੜਣ ਦਾ ਕੰਮ ਕਰਦੀ ਹੈ। ਸਤਿਗੁਰੂ ਮਾਤਾ ਜੀ ਨੇ ਸਮਝਾਇਆ ਕਿ ਅਸੀਂ ਅਕਸਰ ਹੋਰਨਾਂ ਦੀਆਂ ਗਲਤੀਆਂ ਕੱਢਣ ਵਿੱਚ ਆਪਣਾ ਕੀਮਤੀ ਸਮਾਂ ਗੁਆ ਲੈਂਦੇ ਹਾਂ, ਜਦਕਿ ਲੋੜ ਇਸ ਗੱਲ ਦੀ ਹੈ ਕਿ ਅਸੀਂ ਆਪਣੇ ਅੰਦਰ ਝਾਤ ਮਾਰ ਕੇ ਨਫ਼ਰਤ ਨੂੰ ਖਤਮ ਕਰੀਏ ਅਤੇ ਪ੍ਰੇਮ ਅਤੇ ਭਰਾਤ੍ਰੀਭਾਵ ਨੂੰ ਵਧਾਈਏ। ਨੌਜਵਾਨਾਂ ਦੇ ਸੰਦਰਭ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਗਲਤ ਠਹਿਰਾਉਣਾ ਆਸਾਨ ਹੈ, ਪਰ ਇਹ ਸਮਝਣਾ ਵੀ ਜ਼ਰੂਰੀ ਹੈ ਕਿ ਉਨ੍ਹਾਂ ਦੀ ਰਹਿ ਵਿੱਚ ਆਉਣ ਵਾਲੀਆਂ ਚੁਣੌਤੀਆਂ ਨੂੰ ਸਮਝਿਆ ਜਾਵੇ।

ਅੰਤ ਵਿੱਚ ਸਤਿਗੁਰੂ ਮਾਤਾ ਜੀ ਨੇ ਸਭ ਨੂੰ ਸੰਦੇਸ਼ ਦਿੱਤਾ ਕਿ ਦਿਲਾਂ ਵਿੱਚੋਂ ਨਫ਼ਰਤ ਮਿਟਾ ਕੇ ਪ੍ਰੇਮ, ਸਹਿਨਸ਼ੀਲਤਾ ਅਤੇ ਸਕਾਰਾਤਮਕ ਸੋਚ ਨਾਲ ਜੀਵਨ ਬਤੀਤ ਕਰੋ ਇਹੀ ਸੱਚੀ ਭਗਤੀ ਅਤੇ ਮਨੁੱਖਤਾ ਦੀ ਪਹਿਚਾਣ ਹੈ। ਸਮਾਗਮ ਦਾ ਵਾਤਾਵਰਣ ਪੂਰੀ ਤਰ੍ਹਾਂ ਭਗਤੀ ਅਤੇ ਆਧਿਆਤਮਿਕ ਊਰਜਾ ਨਾਲ ਭਰਪੂਰ ਸੀ। ਸਤਿਗੁਰੂ ਮਾਤਾ ਜੀ ਦੇ ਦਿਵਯ ਪ੍ਰਵਚਨਾਂ ਨੇ ਜੀਵਨ ਦੇ ਅਸਲ ਉਦੇਸ਼ ਨੂੰ ਸਧਾਰਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਤੁਤ ਕੀਤਾ।

ਉਨ੍ਹਾਂ ਨੇ ਪ੍ਰੇਮ, ਭਰਾਤ੍ਰੀਭਾਵ, ਏਕਤਾ ਅਤੇ ਨਿਮਰਤਾ ਨੂੰ ਜੀਵਨ ਦਾ ਮੁੱਖ ਆਧਾਰ ਦੱਸਦਿਆਂ ਸਭ ਨੂੰ ਇਹ ਮੂਲ ਮੂਲਿਆਂ ਅਪਣਾਉਣ ਦਾ ਸੰਦੇਸ਼ ਦਿੱਤਾ। ਖਾਸ ਕਰਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਕਾਰਾਤਮਕ ਸੋਚ, ਸਹੀ ਮਾਰਗਦਰਸ਼ਨ ਅਤੇ ਸਤਸੰਗ ਦੇ ਮਹੱਤਵ ‘ਤੇ ਜ਼ੋਰ ਦਿੱਤਾ, ਜੋ ਜੀਵਨ ਨੂੰ ਸਫਲ ਅਤੇ ਸਾਰਥਕ ਬਣਾਉਣ ਵਿੱਚ ਸਹਾਇਕ ਹੈ। ਇਸ ਆਯੋਜਨ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਇਹ ਰਹੀ ਕਿ ਪ੍ਰਦੇਸ਼ ਦੇ ਦੂਰ-ਦੁਰਾਖ਼ਤ ਅਤੇ ਦੁਸ਼ਵਾਰ ਇਲਾਕਿਆਂ ਜਿਵੇਂ ਪਾਂਗੀ, ਚੰਬਾ, ਕਿੰਨੌਰ ਅਤੇ ਲਾਹੌਲ-ਸਪੀਤੀ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ।

ਕਠਿਨ ਭੌਗੋਲਿਕ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਦਾ ਜੋਸ਼ ਅਤੇ ਸਮਰਪਣ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਸੱਚੀ ਆਸਥਾ ਹਰ ਰੁਕਾਵਟ ਨੂੰ ਪਾਰ ਕਰ ਸਕਦੀ ਹੈ। ਮੰਡੀ ਜ਼ੋਨ ਦੇ ਜ਼ੋਨਲ ਇੰਚਾਰਜ ਡਾ. ਆਰ.ਕੇ. ਅਭਿਲਾਸ਼ੀ ਨੇ ਸਭ ਤੋਂ ਪਹਿਲਾਂ ਸਤਿਗੁਰੂ ਮਾਤਾ ਜੀ ਅਤੇ ਨਿਰੰਕਾਰੀ ਰਾਜਪਿਤਾ ਜੀ ਦਾ ਦਿਲੋਂ ਸਵਾਗਤ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਹੋਰ ਸਾਰੇ ਵਿਭਾਗਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।

ਉਨ੍ਹਾਂ ਨੇ ਇਸ ਆਯੋਜਨ ਦੀ ਸਫਲਤਾ ਲਈ ਮਹਾਤਮਾਵਾਂ ਦੀ ਨਿਸ਼ਕਾਮ ਸੇਵਾ, ਅਨੁਸ਼ਾਸਨ ਅਤੇ ਸੁਚਾਰੂ ਪ੍ਰਬੰਧਨ ਦੀ ਭਰਪੂਰ ਸਰਾਹਨਾ ਕੀਤੀ। ਪੂਰੇ ਪ੍ਰੋਗਰਾਮ ਦੌਰਾਨ ਅਨੁਸ਼ਾਸਨ, ਸਫ਼ਾਈ ਅਤੇ ਸੇਵਾ ਭਾਵਨਾ ਦਾ ਜੋ ਦਰਸ਼ਨ ਹੋਇਆ, ਉਹ ਪ੍ਰੇਰਣਾਦਾਇਕ ਸੀ। ਨਿਸ਼ਚਿਤ ਤੌਰ ‘ਤੇ ਇਹ ਦਿਵਯ ਸੰਤ ਸਮਾਗਮ ਸਿਰਫ਼ ਆਧਿਆਤਮਿਕ ਜਾਗਰੂਕਤਾ ਦਾ ਸਾਧਨ ਹੀ ਨਹੀਂ ਬਣਿਆ, ਬਲਕਿ ਸਮਾਜ ਵਿੱਚ ਪ੍ਰੇਮ, ਸਦਭਾਵਨਾ ਅਤੇ ਏਕਤਾ ਦਾ ਮਜ਼ਬੂਤ ਸੰਦੇਸ਼ ਵੀ ਬਣ ਕੇ ਉਭਰਿਆ। ਕੁੱਲੂ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਸਮਾਗਮ ਸ਼ਰਧਾਲੂਆਂ ਦੇ ਮਨਾਂ ਵਿੱਚ ਇੱਕ ਅਮਿੱਟ ਯਾਦ ਵਜੋਂ ਪ੍ਰੇਰਣਾਸਰੋਤ ਬਣਿਆ ਰਹੇਗਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Kullu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD