Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ ਜਾ ਰਹੀਆਂ ਸਨ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 03 May 2026

Last updated on: May 04, 2026, 10:17 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ - ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਇਕੱਠੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD