Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

Kulwant Singh Mohali, AAP Punjab, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 May 2026

Last updated on: May 04, 2026, 10:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੰਜਾਬ ਦੇ ਸੀਨੀਅਰ ਸਿਟੀਜ਼ਨਾਂ ਨੂੰ ਤੀਰਥ ਯਾਤਰਾ ਦਾ ਲਾਭ ਦੇਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਮੋਹਾਲੀ ਸਮੇਤ ਸਾਰੇ ਪੰਜਾਬ ਵਿੱਚ ਇਸ ਯੋਜਨਾ ਲਈ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਹੋ ਰਹੀ ਹੈ, ਜੋ ਇਸਦੀ ਲੋਕਪ੍ਰਿਯਤਾ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਸੱਚੇ ਮਾਇਨਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਲਾਭ ਮਿਲ ਰਹੇ ਹਨ।  ਯਾਤਰਾ ਦੌਰਾਨ ਦੋ ਰਾਤਾਂ ਅਤੇ ਤਿੰਨ ਦਿਨ ਇਕੱਠੇ ਬਿਤਾਉਣ ਨਾਲ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਸਨੇਟਾ ਵਿਖੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤਾ ਗਿਆ ਸਿੱਧਾ ਸੰਵਾਦ ਲੋਕਾਂ ਵਿੱਚ ਭਰੋਸਾ ਅਤੇ ਸੰਤੁਸ਼ਟੀ ਦਾ ਮਾਹੌਲ ਪੈਦਾ ਕਰਦਾ ਹੈ। ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਵਿੱਚ ਉਤਸ਼ਾਹ ਕਾਇਮ ਰਿਹਾ ਅਤੇ ਉਹ ਸਮੇਂ ਸਿਰ ਯਾਤਰਾ ਲਈ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ।

ਇਸ ਮੌਕੇ ਜਸਵਿੰਦਰ ਕੌਰ (ਪਤਨੀ ਮੱਖਣ ਸਿੰਘ), ਸਤਨਾਮ ਸਿੰਘ ਸਰਪੰਚ, ਬਲਜੀਤ ਸਿੰਘ ਵਿੱਕੀ (ਬਲਾਕ ਪ੍ਰਧਾਨ), ਰੀਟਾ, ਰਾਮ ਕੁਮਾਰ, ਮੰਗਨ ਲਾਲ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ। ਇਸ ਤੋਂ ਇਲਾਵਾ ਮੱਖਣ ਸਿੰਘ (ਸਾਬਕਾ ਸਰਪੰਚ), ਰਜਿੰਦਰ ਕੌਰ ਸਰਪੰਚ, ਸਵਿੰਦਰ ਸਿੰਘ ਕੰਗ, ਮਗਨ ਕੁਮਾਰ ਆਦਿ ਵੀ ਹਾਜ਼ਰ ਰਹੇ।

 

Tags: Kulwant Singh Mohali , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD