Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭੰਗਾਲਾ ਦੇ ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਦੀ ਸੇਵਾ ਮੁਕਤੀ ਸਮਾਗਮ ਵਿੱਚ ਕੀਤੀ ਸ਼ਿਰਕਤ

ਕਿਹਾ, ਨਿੱਗਰ ਤੇ ਨਿਰੋਏ ਸਮਾਜ ਦੀ ਸਿਰਜਣਾ ਵਿਚ ਸਭ ਤੋਂ ਵੱਡਾ ਹੱਥ ਅਧਿਆਪਕ ਵਰਗ ਦਾ

Sant Balbir Singh Seechewal, AAP Punjab, Abohar

Web Admin

Web Admin

5 Dariya News

ਅਬੋਹਰ , 03 May 2026

Last updated on: May 04, 2026, 11:08 IST

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭੰਗਾਲਾ ਦੇ ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਦਲੀਪ ਭਾਬੂੰ ਦੀ ਸੇਵਾ ਮੁਕਤੀ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਿੱਗਰ ਤੇ ਨਿਰੋਏ ਸਮਾਜ ਦੀ ਸਿਰਜਣਾ ਵਿਚ ਸਭ ਤੋਂ ਵੱਡਾ ਹੱਥ ਅਧਿਆਪਕ ਵਰਗ ਦਾ ਹੁੰਦਾ ਹੈ। ਸਮਾਜ ਨੂੰ ਨਵੀਂ ਦਿਸ਼ਾ ਦੇ ਕੇ  ਬੁਲੰਦੀਆਂ ‘ਤੇ ਪਹੁੰਚਾਉਣ ਦੀ ਪ੍ਰਮੁੱਖ ਜੰੰੁਮੇਵਾਰੀ ਵੀ ਅਧਿਆਪਕ ਦੇ ਮੋਢਿਆਂ ‘ਤੇ ਹੀ ਹੁੰਦੀ ਹੈ।

ਸੰਤ ਸੀਚੇਵਾਲ ਨੇ ਦੱਸਿਆ ਕਿ ਅਧਿਆਪਕ ਦਲੀਪ ਦੀ ਰੁਚੀ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਵੱਲ ਰਹੀ ਹੈ। ਉਹ ਅਕਸਰ ਹੀ ਬਾਬੇ ਨਾਨਕ ਦੀ ਵੇਈਂ ਦੇ ਦਰਸ਼ਨਾਂ ਲਈ ਸੁਲਤਾਨਪੁਰ ਲੋਧੀ ਵੀ ਆਉਂਦੇ ਰਹੇ ਸਨ ਅਤੇ ਸਕੂਲ ਦੇ ਬੱਚਿਆਂ ਨੂੰ ਨਾਲ ਲਿਆਉਂਦੇ ਸਨ ਤਾਂ ਜੋ ਬੱਚਿਆਂ ਦੇ ਮਨ ਵਿੱਚ ਹਵਾ,ਪਾਣੀ ਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਦੀ ਜਗਿਆਸਾ ਪੈਦਾ ਹੋਵੇ।

ਸੰਤ ਸੀਚੇਵਾਲ ਨੇ ਕਿਹਾ ਕਿ ਸਕੂਲਾਂ ਨੂੰ ਵੀ ਧਾਰਮਿਕ ਅਸਥਾਨਾਂ ਵਾਂਗ ਸਾਫ਼ ਸੁਥਰਾ ਰੱਖਣ ਦੀ ਸਖ਼ਤ ਲੋੜ ਹੈ। ੳੇਨ੍ਹਾਂ ਕਿਹਾ ਕਿ ਸਕੂਲ,ਅਧਿਆਪਕ ਅਤੇ ਮਾਪੇ ਇੰਨ੍ਹਾਂ ਤਿੰਨਾਂ ਦੇ ਬੇਤਹਰ ਤਾਲਮੇਲ ਨਾਲ ਹੀ ਬੱਚੇ ਦੇ ਭਵਿੱਖ ਦਾ ਨਕਸ਼ਾ ਖਿੱਚਿਆ ਜਾਂਦਾ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਬੋਹਰ ਇਲਾਕੇ ਦਾ ਜ਼ਿਕਰ ਕਰਦਿਆ ਕਿਹਾ ਕਿ ਇਸ ਖਿਤੇ ਵਿੱਚ ਜਿਹੜਾ ਨਹਿਰੀ ਪਾਣੀ ਆਉਂਦਾ ਹ ੈਉਸ ਵਿੱਚ ਲੁਧਿਆਣੇ ਦਾ ਬੁੱਢਾ ਦਰਿਆ,ਚਿੱਟੀ ਵੇਈ ਅਤੇ ਜਲੰਧਰ ਦੀ ਕਾਲਾ ਸੰਘਿਆ ਅਤੇ ਜਮਸ਼ੇਰ ਡਰੇਨ ਦਾ ਗੰਦਾ ਤੇ ਜ਼ਹਿਰੀਲਾ ਪਾਣੀ ਰਲਿਆ ਹੁੰਦਾ ਹੈ।

ਹੁਣ ਜਦੋਂ ਬੁੱਢੇ ਦਰਿਆ ਵਿੱਚ 79 ਡੇਅਰੀਆਂ ਦਾ ਗੰਦਾ ਪਾਣੀ ਬੁੱਢੇ ਦਰਿਆ ਵਿੱਚ ਪੈਣ ਤੋਂ ਰੋਕਿਆ ਗਿਆ ਹੈ ਤਾਂ ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੁੱਢੇ ਦਰਿਆ ਵਿੱਚ 650 ਟਨ ਗੋਹਾ ਰੋਜ਼ਾਨਾ ਪੈ ਰਿਹਾ ਸੀ।ਹੁਣ ਉਸ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਹੁਣ 80 ਟਨ ਗੋਹਾ ਰੋਜ਼ਾਨਾ ਡਿੱਗ ਰਿਹਾ ਹ ੈਜਿਸ ਨੂੰ ਰੋਕਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਸੰਤ ਸੀਚੇਵਾਲ ਨੇ ਕਿਹਾ ਕਿ ਜਦੋਂ ਵਾਤਾਵਰਣ ਅਤੇ ਪੰਜਾਬ ਦੇ ਨਦੀਆਂ ਦਰਿਆਵਾਂ ਨਾਲ ਦਲੀਪ ਵਰਗੇ ਟੀਚਰ ਜੁੜਨਗੇ ਤਾਂ ਸਕੂਲਾਂ ਦੇ ਬੱਚੇ ਵੀ ਇਸ ਵਿੱਚ ਬਣਦਾ ਹਿੱਸਾ ਪਾਉਣਗੇ। ਉਨ੍ਹਾਂ ਸੇਵਾ ਮੁਕਤ ਹੋਏ ਦਲੀਪ ਭਾਬੂੰ ਦੀ ਅਗਲੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।

 

Tags: Sant Balbir Singh Seechewal , AAP Punjab , Abohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD