Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

‘ਆਪ’ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਵਿਰੁਧ ਰੋਸ਼ ਪ੍ਰਦਰਸ਼ਨ

ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ

Protest, Arun Jindal, AAP Punjab, Sangrur

Web Admin

Web Admin

5 Dariya News

ਸੰਗਰੂਰ , 03 May 2026

Last updated on: May 04, 2026, 11:12 IST

ਆਮ ਆਦਮੀ ਪਾਰਟੀ ਅਤੇ ਜ਼ਿਲ੍ਹਾ ਟਰੇਡ ਕਮਿਸ਼ਨ ਵੱਲੋਂ ਅੱਜ ਬੱਸ ਸਟੈਂਡ ਸੰਗਰੂਰ ਨੇੜੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸ਼੍ਰੀ ਅਰੁਨ ਜਿੰਦਲ ਸਮੇਤ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ। 

ਇਸ ਦੇ ਨਾਲ ਨਾਲ ਛੋਟੇ ਪੱਧਰ ਉੱਤੇ ਖਾਣ ਦੀਆਂ ਚੀਜ਼ਾਂ ਬਣਾ ਕੇ ਵੇਚਣ ਵਾਲਿਆਂ ਵਲੋਂ ਵੀ ਇਹ ਸਿਲੰਡਰ ਵਰਤੇ ਜਾਂਦੇ ਹਨ, ਜਿਸ ਕਾਰਨ ਇਹਨਾਂ ਵਸਤਾਂ ਦੇ ਰੇਟ ਵਿਚ ਵੀ ਵਾਧਾ ਹੋਵੇਗਾ ਤੇ ਮਾਰ ਆਮ ਆਦਮੀ ਨੂੰ ਪਵੇਗੀ। ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। 

ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਭਾਜਪਾ ਸੱਤਾ ਵਿੱਚ ਨਹੀਂ ਸੀ ਤਾਂ ਇਹਨਾਂ ਦੇ ਆਗੂ ਸਿਲੰਡਰ ਵਿੱਚ 10 ਰੁਪਏ ਦਾ ਵਾਧਾ ਹੋਣ 'ਤੇ ਵੀ ਸੜਕਾਂ 'ਤੇ ਆ ਜਾਂਦੇ ਸਨ, ਜਿਹੜੇ ਕਿ ਹੁਣ ਕੁੰਭਕਰਨੀ ਨੀਂਦ ਸੌਂ ਗਏ ਹਨ। 

ਇਸ ਮੌਕੇ ਜ਼ੋਰਦਾਰ ਮੰਗ ਕੀਤੀ ਗਈ ਕਿ ਇਹਨਾਂ ਵਧੀਆਂ ਕੀਮਤਾਂ ਨੂੰ ਵਾਪਿਸ ਲਿਆ ਜਾਵੇ। ਇਸ ਮੌਕੇ ਰਾਮ ਕੁਮਾਰ ਟਰੇਡ ਕਮਿਸ਼ਨ ਹਲਕਾ ਸੁਨਾਮ, ਸਮੇਤ ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਵਲੰਟੀਅਰ ਹਾਜ਼ਰ ਸਨ।

 

Tags: Protest , Arun Jindal , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD