Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ

ਹਰਪਾਲ ਚੀਮਾ ਵੱਲੋਂ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

Harpal Singh Cheema, Advocate Harpal Singh Cheema, AAP Punjab, Kulwant Singh Bazigar, Patran

Web Admin

Web Admin

5 Dariya News

ਪਾਤੜਾਂ , 03 May 2026

Last updated on: May 04, 2026, 12:55 IST

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿੱਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। 

ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ। 

ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ। ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵੱਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ। 

ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ।

ਇਸ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP Punjab , Kulwant Singh Bazigar , Patran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD