Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਅਥਾਹ ਵਾਧੇ ਵਿਰੁਧ ਫੁਹਾਰਾ ਚੌਂਕ ਵਿਖੇ ਰੋਸ ਪ੍ਰਦਰਸ਼ਨ

ਕੇਂਦਰ ਦੀ ਮੋਦੀ ਸਰਕਾਰ ’ਤੇ ਵਪਾਰੀ ਅਤੇ ਆਮ ਲੋਕਾਂ ਦੀ ਵਿਰੋਧੀ - ਗੁਰਪ੍ਰੀਤ ਸਿੰਘ ਧਮੋਲੀ

Protest, AAP Punjab, Patiala

5 Dariya News

5 Dariya News

5 Dariya News

ਪਟਿਆਲਾ , 03 May 2026

Last updated on: May 04, 2026, 13:01 IST

ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਜਿਲਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਧਮੋਲੀ, ਸ਼ਹਿਰੀ ਪ੍ਰਧਾਨ ਵਿਨੋਦ ਸਿੰਗਲਾ, ਸਟੇਟ ਸੈਕਟਰੀ ਸੰਜੀਵ ਗੁਪਤਾ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਦਿਹਾਤੀ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਪੁੱਜੇ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। 

ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ।

ਇਸ ਤੋਂ ਪਹਿਲਾਂ ਕੀਮਤਾਂ ਵਿੱਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ।

ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਚਰਨਜੀਤ ਸਿੰਘ ਐਸ ਕੇ ਹਲਕਾ ਪ੍ਰਧਾਨ ਦਿਹਾਤੀ, ਗੁਰਪ੍ਰੀਤ ਸਿੰਘ ਮੰਨਣ ਘਨੌਰ, ਭੁਪਿੰਦਰ ਕੌਸਲ ਨਾਭਾ, ਟਿੰਕੂ ਬਾਂਸਲ ਰਾਜਪੁਰਾ, ਪੁਨੀਤ ਬੁੱਧੀਰਾਜ ਪਟਿਆਲਾ ਸ਼ਹਿਰੀ, ਵੇਦ ਪ੍ਰਕਾਸ਼ ਗਰਗ ਸਨੌਰ, ਰਾਜੇਸ਼ ਛਾਬੜਾ ਸਮਾਣਾ, ਦੁਰਗਾ ਦਾਸ ਸਿੰਗਲਾ ਸ਼ੁਤਰਾਣਾ ਸਾਰੇ ਹਲਕਾ ਪ੍ਰਧਾਨ ਅਤੇ ਚੈਅਰਮੈਨ ਟ੍ਰੇਡ ਵਿੰਗ, ਸੁਮੀਤ ਟਕੇਜਾ ਜਿਲ੍ਹਾ ਸ਼ੋਸਲ ਮੀਡੀਆ, ਸੰਦੀਪ ਬੰਧੂ ਹਲਕਾ ਮੀਡੀਆ ਇੰਚਾਰਜ, ਕੀਰਤ ਸਿੰਘ ਸੇਹਰਾ ਮੈਂਬਰ ਟ੍ਰੇਡ ਕਮਿਸ਼ਨ ਮਨੀਸ਼ ਸੂਦ ਬਲਾਕ ਪ੍ਰਭਾਰੀ ਘਨੌਰ ਨੇ ਭਾਰਤੀ ਜਨਤਾ ਪਾਰਟੀ ਨੇ ਘੇਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਹੀ ਆਮ ਭਾਰਤੀਆਂ ਨੂੰ ਦਰਪੇਸ਼ ਦੁੱਖ ਤਕਲੀਫ਼ਾਂ ਦੀ ਫ਼ਿਕਰ ਹੁੰਦੀ ਹੈ ਤੇ ਮਗਰੋਂ ਉਨ੍ਹਾਂ ਨੂੰ ਆਪਣੇ ਹਾਲ ਉੱਤੇ ਛੱਡ ਦਿੱਤਾ ਜਾਂਦਾ ਹੈ। 

ਆਪ ਆਗੂਆਂ ਨੇ ਕਿਹਾ ਕਿ ਇਰਾਨ ਜੰਗ ਲੱਗੇ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਵਿੱਤੀ ਬੋਝ ਆਮ ਲੋਕਾਂ ਉੱਤੇ ਪਾਉਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਠੋਸ ਯੋਜਨਾ ਤਿਆਰ ਕਰਨੀ ਚਾਹੀਦੀ ਸੀ ਜਦਕਿ ਕਿ ਸਿਲੰਡਰਾਂ ਦੀ ਕੀਮਤ ਵਿੱਚ ਭਾਰੀ ਇਜਾਫਾ ਕਰਕੇ ਲੋਕਾਂ ਦੀ ਹੋਰ ਕਮਰ ਤੋੜ ਦਿੱਤੀ ਹੈ। ਇਸ ਦੌਰਾਨ ਹੋਰਨ ਸੈਂਕੜੇ ਆਪ ਆਗੂ ਮੌਜੂਦ ਸਨ।

 

Tags: Protest , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD