Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ 'ਆਪ' ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਕੀਤੀ ਨਿੰਦਾ

Protest, AAP Punjab, Jalandhar

5 Dariya News

5 Dariya News

5 Dariya News

ਜਲੰਧਰ , 03 May 2026

Last updated on: May 04, 2026, 13:10 IST

ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ ਕਈ ਖੇਤਰਾਂ ਵਿੱਚ ਕੀਮਤ 3071 ਰੁਪਏ ਤੋਂ ਵੱਧ ਹੋ ਗਈ ਹੈ। 

ਇਸ ਰੋਸ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ 1300 ਰੁਪਏ ਤੋਂ ਵੱਧ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਕੀਮਤ ਵੱਧਣ ਨਾਲ ਛੋਟੇ ਵਪਾਰੀਆਂ ਜਿਵੇਂ ਢਾਬੇ, ਰੈਸਟੋਰੈਂਟ ਅਤੇ ਰੇਹੜੀਆਂ ਤੇ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਿਆਂ ’ਤੇ ਬਹੁਤ ਬੁਰਾ ਪ੍ਰਭਾਵ ਪਏਗਾ। 

ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੇ ਰੇਟ ਵੱਧਣ ਨਾਲ ਹਰੇਕ ਚੀਜ਼ਾਂ ਦੇ ਰੇਟ ਵੱਧਣਗੇ ਤੇ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਹੋਣਾ ਪਏਗਾ। ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਪਾਸਿਓਂ ਅਸਫਲ ਸਾਬਿਤ ਹੋਈ ਹੈ, ਜਦੋਂਕਿ ਭਾਰਤੀ ਮੁਦਰਾ ਅਮਰੀਕੀ ਡਾਲਰ ਦੇ ਮੁਕਾਬਲੇ ਸੰਘਰਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦਾ ਭਾਰੀ ਵਾਧਾ ਹਲਵਾਈਆਂ, ਰੈਸਟੋਰੈਂਟ ਮਾਲਕਾਂ, ਛੋਟੇ ਵਪਾਰੀਆਂ ਅਤੇ ਗਲੀ ਵਿਕ੍ਰੇਤਾਵਾਂ ਦਾ ਲੱਕ ਤੋੜ ਦੇਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਸਦਕਾ ਅੱਜ ਕਈ ਪ੍ਰਵਾਸੀ ਲੋਕ ਆਪਣਾ ਕਾਰੋਬਾਰ ਬੰਦ ਕਰਕੇ ਵਾਪਿਸ ਚਲੇ ਗਏ ਹਨ।

ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਅਤੇ ਜ਼ਿਲ੍ਹਾ ਪ੍ਰਧਾਨ (ਮਹਿਲਾ ਵਿੰਗ) ਸ਼ੋਭਾ ਬਘਾਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ, ਗੈਸ ਸਿਲੰਡਰਾਂ ਵਿਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸਦੀ ਆਮ ਆਦਮੀ ਪਾਰਟੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੋਣਾਂ ਦੌਰਾਨ ਸਿਰਫ਼ ਆਮ ਲੋਕਾਂ ਨਾਲ ਝੂਠੇ ਵਾਅਦੇ ਕਰਦੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਕੇ ਮਹਿੰਗਾਈ ਵਿੱਚ ਰਿਕਾਰਡ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਦਿੰਦੀ ਹੈ।

ਵਪਾਰ ਅਤੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਗੈਸ ਸਿਲੰਡਰਾਂ ਦੇ ਵਧਾਏ ਗਏ ਰੇਟ ਤੁਰੰਤ ਪ੍ਰਭਾਵ ਨਾਲ ਵਾਪਿਸ ਲਵੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ ਮਹਿੰਗਾਈ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਮੁੱਖ ਕਾਰਜਕਰਤਾ ਸੁਮਿਤ ਸਰਾ, ਨਵਨੀਤ ਜੁਨੇਜਾ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਪੁਰੇਵਾਲ, ਅਜੈ ਵਰਮਾ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਅਤੇ ਵਲੰਟੀਅਰ ਜਗਤਾਰ ਸਿੰਘ, ਵਿਨੋਦ ਕੁਮਾਰ,ਭੁਪਿੰਦਰ ਸਿੰਘ, ਹਰਜੀਤ ਸਿੰਘ, ਹਰਨੀਤ ਮਧੋਕ, ਗੁਲਸ਼ਨ ਜੈਨ, ਸੂਰਜ, ਵਰਿੰਦਰ,ਮਨਵਿੰਦਰ, ਸੁਭਾਸ਼ ਸੰਜੇ ਗਿੱਲ, ਅਜੈ ਗਿੱਲ, ਅੰਕੁਰ ਸਿਆਲ ਅਤੇ ਰੋਹਿਤ ਗਿੱਲ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Tags: Protest , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD