Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਦੋ ਬੱਸਾਂ ਕੀਤੀਆਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋਈ - ਵਿਧਾਇਕ ਰਾਏ

Lakhbir Singh Rai, AAP Punjab, Fatehgarh Sahib, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਫ਼ਤਹਿਗੜ ਸਾਹਿਬ , 03 May 2026

Last updated on: May 04, 2026, 13:13 IST

ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਵੱਖ-ਵੱਖ 2 ਵਾਰਡਾਂ ਦੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ 2 ਬੱਸਾਂ ਨੂੰ ਹਰੀ ਝੰਡੀ ਦੇ ਹੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਦੇ ਲਈ ਵਰਦਾਨ ਸਾਬਿਤ ਹੋਈ ਹੈ। 

ਇਸ ਸਕੀਮ ਦੇ ਤਹਿਤ ਬਜ਼ੁਰਗਾਂ ਨੂੰ ਤੀਰਥ ਯਾਤਰਾ ਤੇ ਲਿਜਾਇਆ ਜਾਂਦਾ ਹੈ ਉਹਨਾਂ ਦੀ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ। ਬਹੁਤ ਸਾਰੇ ਵਿਅਕਤੀ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਤੀਰਥ ਯਾਤਰਾ ਤੇ ਵੀ ਨਹੀਂ ਜਾ ਸਕਦੇ ਸਨ ਪ੍ਰੰਤੂ ਪੰਜਾਬ ਸਰਕਾਰ ਦੀ ਇਸ ਸਕੀਮ ਦੇ ਤਹਿਤ ਹਰ ਵਿਅਕਤੀ ਨੂੰ ਤੀਰਥ ਯਾਤਰਾ ਉੱਤੇ ਜਾਣ ਦਾ ਅਧਿਕਾਰ ਮਿਲਿਆ ਹੈ। 

ਲੋਕੀ ਆਪ ਮੁਹਾਰੇ ਪੰਜਾਬ ਸਰਕਾਰ ਦੀ ਇਸ ਸਕੀਮ ਦੀ ਤਾਰੀਫ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸਰਹਿੰਦ ਦੇ ਵਾਰਡ ਨੰਬਰ 10 ਅਤੇ ਵਾਰਡ ਨੰਬਰ 21 ਤੋਂ ਇੱਕ-ਇੱਕ ਬੱਸ ਰਵਾਨਾ ਕੀਤੀ ਗਈ ਹੈ। ਜੋ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕ ਤੀਰਥ, ਵਾਹਗਾ ਬਾਰਡਰ ਦੇ ਦਰਸ਼ਨ ਕਰਵਾਏਗੀ। 

ਇਹ ਯਾਤਰਾ ਤਿੰਨ ਦਿਨ ਦੋ ਰਾਤਾਂ ਦੀ ਹੈ। ਸੰਗਤਾਂ ਦੇ ਰਹਿਣ ਦਾ ਅਤੇ ਖਾਣ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਦੀਪਕ ਬਾਤਿਸ਼, ਪਵੇਲ ਹਾਂਡਾ, ਪ੍ਰਹਿਲਾਦ ਸ਼ਰਮਾ, ਸੁਖਦੇਵ ਸਿੰਘ, ਡਿੰਪਲ ਕੁਮਾਰੀ, ਸਾਬਕਾ ਐਮਸੀ ਸੁਧਾ ਪੁਰੀ, ਅਮਿਤ ਸ਼ਰਮਾ, ਦਿਆਵੰਤੀ, ਸ਼ਕੁੰਤਲਾ ਦੇਵੀ, ਨਰਿੰਦਰਜੀਤ ਕੌਰ, ਕੁਲਵੰਤ ਸਿੰਘ, ਮਨੋਹਰ ਆਦਿ ਵੀ ਹਾਜ਼ਰ ਸਨ।

 

Tags: Lakhbir Singh Rai , AAP Punjab , Fatehgarh Sahib , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD