Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 03 May 2026

Last updated on: May 04, 2026, 13:22 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁਲਦੀਪ ਸਿੰਘ ਮੈਂਬਰ, ਸਤਪਾਲ ਸਿੰਘ, ਮਨਪਰੀਤ ਸਿੰਘ ਬਰਾੜ, ਗੁਰਮੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਮੈਂਬਰ ਅਤੇ ਖਾਰਾ ਕ੍ਰਿਕਟ ਕਲੱਬ ਦੇ ਮੈਂਬਰ ਸੁਖਵੀਰ ਸਿੰਘ ਪ੍ਰਣਾਮ ਸਿੰਘ, ਮਿੱਠੂ ਸਿੰਘ, ਗੁਰਮੀਤ ਸਿੰਘ,  ਗੁਰਸ਼ਰਨ ਸਿੰਘ, ਨਵਦੀਪ ਸਿੰਘ, ਜਗਦੀਪ ਸਿੰਘ,ਪ੍ਰਦੀਪ ਸਿੰਘ, ਹਰਮਨ ਸਿੰਘ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD