Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ ਵਾਸੀਆਂ ਨੂੰ ਸਹੂਲਤ ਮੁਹੱਈਆ ਕਰਵਾਉਣ ਅਤੇ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, AAP Punjab, Batala

Web Admin

Web Admin

5 Dariya News

ਬਟਾਲਾ , 03 May 2026

Last updated on: May 04, 2026, 13:27 IST

ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। 

ਉਨ੍ਹਾਂ ਕਿਹਾ ਕਿ ਹੁਣ ਇਸ ਇਲਾਕੇ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। 

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਗਾਂਧੀ ਕੈਂਪ ਦੇ ਵਸਨੀਕ ਮੌਜੂਦ ਸਨ। ਇਸ ਮੌਕੇ ਗਾਂਧੀ ਨਗਰ ਕੈਂਪ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। 

ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਗਾਂਧੀ ਨਗਰ ਕੈਂਪ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD