Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

Protest, Dr Sunny Singh Ahluwalia, Prabhjot Kaur, AAP Punjab

5 Dariya News

5 Dariya News

5 Dariya News

ਮੋਹਾਲੀ , 03 May 2026

Last updated on: May 04, 2026, 13:30 IST

ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਮਹਿੰਗਾਈ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।

ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰ ਦੇ ਰੇਟ ਵਧਾਏ ਜਾਣ ਨਾਲ ਆਮ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਖਰਚੇ ਕਾਫੀ ਵਧ ਗਏ ਹਨ ਅਤੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। 

ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਏ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਮਹਿੰਗਾਈ ਦੇ ਖ਼ਿਲਾਫ਼ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਡਾ. ਸੰਨੀ ਸਿੰਘ ਅਹਲੂਵਾਲੀਆ (ਜਨਰਲ ਸਕੱਤਰ), ਪ੍ਰਭਜੋਤ ਕੌਰ (ਜ਼ਿਲ੍ਹਾ ਇੰਚਾਰਜ), ਗੋਵਿੰਦਰ ਮਿੱਤਲ (ਹਲਕਾ ਸੰਗਠਨ ਇੰਚਾਰਜ), ਤਰਲੋਚਨ ਸਿੰਘ (ਜ਼ਿਲ੍ਹਾ ਪ੍ਰਧਾਨ, ਟਰੇਡ ਵਿੰਗ), ਮਨਦੀਪ ਸਿੰਘ (ਜ਼ਿਲ੍ਹਾ ਪ੍ਰਧਾਨ, ਐਸ.ਸੀ. ਵਿੰਗ), ਕਸ਼ਮੀਰ ਕੌਰ (ਜ਼ਿਲ੍ਹਾ ਪ੍ਰਧਾਨ, ਮਹਿਲਾ ਵਿੰਗ), ਜਸਪਾਲ ਸਿੰਘ (ਜ਼ਿਲ੍ਹਾ ਮੀਡੀਆ ਇੰਚਾਰਜ), ਰਾਜ ਕੁਮਾਰ ਬਹਿਲ (ਜ਼ਿਲ੍ਹਾ ਸਕੱਤਰ, ਮੀਡੀਆ ਵਿੰਗ) ਅਤੇ ਬਲਜੀਤ ਸਿੰਘ (ਹਲਕਾ ਮੀਡੀਆ ਕੋਆਰਡੀਨੇਟਰ) ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

 

Tags: Protest , Dr Sunny Singh Ahluwalia , Prabhjot Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD