Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਵਿਖੇ ਨਵਾਂ ਕ੍ਰਿਕਟ ਗਰਾਉਂਡ ਬਣਾਉਣ ਦਾ ਕੰਮ ਨੀਂਹ ਪੱਥਰ ਰੱਖ ਕੇ ਕਰਵਾਇਆ ਸ਼ੁਰੂ

ਫਾਜ਼ਿਲਕਾ ਦੇ ਲੋਕਾਂ ਵੱਲੋਂ ਕਈ ਸਾਲਾਂ ਤੋਂ ਕੀਤੀ ਜਾ ਰਹੀ ਮੰਗ ਹੋਵੇਗੀ ਪੂਰੀ: ਵਿਧਾਇਕ ਸਵਨਾ

Narinder Pal Singh Sawna, AAP Punjab, Fazilka

Gurpreet Singh

Gurpreet Singh

5 Dariya News

ਫਾਜ਼ਿਲਕਾ , 04 May 2026

Last updated on: May 04, 2026, 14:47 IST

ਫਾਜ਼ਿਲਕਾ ਦੇ ਐਮ.ਆਰ. ਕਾਲਜ ਵਿਖੇ 25 ਲੱਖ ਦੀ ਲਾਗਤ ਨਾਲ ਨਵਾਂ ਕ੍ਰਿਕਟ ਗਰਾਉਂਡ ਬਣਾਇਆ ਜਾਵੇਗਾ ਤਾਂ ਜੋ ਫਾਜ਼ਿਲਕਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨ ਇੱਥੇ ਕ੍ਰਿਕਟ ਦਾ ਅਭਿਆਸ ਜਾਰੀ ਰੱਖ ਸਕਣ ਤੇ ਸਾਡੇ ਫਾਜ਼ਿਲਕਾ ਦੇ ਖਿਡਾਰੀ ਸ਼ੁਭਮਨ ਗਿੱਲ ਦੀ ਤਰ੍ਹਾਂ ਸਾਡੇ ਜ਼ਿਲ੍ਹੇ ਤੇ ਆਪਣੇ ਮਾਤਾ ਪਿਤਾ ਅਤੇ ਫਾਜ਼ਿਲਕਾ ਦਾ ਨਾਮ ਰੌਸ਼ਨ ਕਰ ਸਕਣ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਐਮ.ਆਰ.ਕਾਲਜ ਫਾਜ਼ਿਲਕਾ ਵਿਖੇ ਨਵੇਂ ਕ੍ਰਿਕਟ ਗਰਾਉਂਡ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਸਾਡੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਾਡੇ ਜ਼ਿਲ੍ਹੇ ਫਾਜ਼ਿਲਕਾ ਨੂੰ ਕ੍ਰਿਕਟ ਦੇ ਗਰਾਉਂਡ ਬਣਾਉਣ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਗਰਾਉਂਡ ਬਣਾਉਣ ਤੇ ਅਨੁਮਾਨਤ 25 ਲੱਖ ਦਾ ਖਰਚਾ ਆਵੇਗਾ ਤੇ ਜੇਕਰ ਹੋਰ ਵੀ ਰਾਸ਼ੀ ਦੀ ਲੋੜ ਹੋਵੇ ਤਾਂ ਉਹ ਵੀ ਕਾਲਜ ਤੇ ਸਬੰਧਿਤ ਅਧਿਕਾਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗ੍ਰਾਉਂਡ ਦੇ ਬਣਨ ਨਾਲ ਜਿੱਥੇ ਸਾਡੇ ਜ਼ਿਲ੍ਹੇ ਦੇ ਨੌਜਵਾਨਾਂ ਦੀ ਕ੍ਰਿਕਟ ਵਿੱਚ ਰੁਚੀ ਵਧੇਗੀ ਉੱਥੇ ਹੀ ਉਨ੍ਹਾਂ ਨੂੰ ਇੱਕ ਖੇਡਣ ਦਾ ਵੱਖਰਾ ਗਰਾਉਂਡ ਵੀ ਮਿਲੇਗਾ ਜਿੱਥੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਦੇ ਖਿਡਾਰੀਆਂ ਤੇ ਕ੍ਰਿਕਟ ਪ੍ਰੇਮੀਆਂ ਤੇ ਕਾਲਜ ਦੇ ਸਟਾਫ ਤੇ ਸਮਾਜ ਸੇਵੀ ਸੰਸਥਾਵਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇੱਥੇ ਕ੍ਰਿਕਟ ਦਾ ਗ੍ਰਾਉਂਡ ਬਣਾਇਆ ਜਾਵੇ ਤਾਂ ਕਿਉਂਕਿ ਸਾਡੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਕ੍ਰਿਕਟ ਖੇਡਣ ਬਾਹਰ ਜਾਣਾ ਪੈਂਦਾ ਹੈ ਤੇ ਉਨ੍ਹਾਂ ਕੋਲ ਅਭਿਆਸ ਦਾ ਵੀ ਕੋਈ ਸਥਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਇਨ੍ਹਾਂ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਦੀ ਮੰਗ ਪੂਰੀ ਹੋਈ ਹੈ ਤੇ ਇਸ ਸ਼ਾਨਦਾਰ ਗ੍ਰਾਉਂਡ ਵਿੱਚ ਚਾਰਦੀਵਾਰੀ, ਬਾਥਰੂਮ, ਕਮਰੇ, ਪੀਣ ਵਾਲਾ ਪਾਣੀ, ਘਾਹ ਤੇ ਵਰਤੋਂ ਲਈ ਪਾਣੀ ਲਈ ਪਾਈਪਲਾਈਨ, ਟੀਮਾਂ ਦੇ ਬੈਠਣ ਲਈ ਵੱਖਰਾ ਪ੍ਰਬੰਧ ਆਦਿ ਸਾਰੇ ਪ੍ਰਬੰਧ ਕੀਤੇ ਜਾਣਗੇ। 

ਇਹ ਗ੍ਰਾਉਂਡ ਆਉਣ ਵਾਲੇ 1 ਤੋਂ ਡੇਢ ਮਹੀਨੇ ਵਿੱਚ ਬਣਾ ਕੇ ਸਾਡੇ ਇਨ੍ਹਾਂ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੂੰ ਬਣਾ ਕੇ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਾਉਂਡ ਦੀ ਸਾਂਭ-ਸੰਭਾਲ ਦੇ ਵੀ ਪੂਰੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸਮਾਜ ਸੇਵੀ ਸੰਜੀਵ ਮਾਰਸ਼ਲ, ਕਾਲਜ ਦੇ ਪ੍ਰਿੰਸੀਪਲ, ਸਟਾਫ ਅਤੇ ਆਪ ਆਗੂ ਵੀ ਹਾਜ਼ਰ ਸਨ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD