Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Kotkapura, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਕੋਟਕਪੂਰਾ , 04 May 2026

Last updated on: May 04, 2026, 15:06 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਂ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਪੀਕਰ ਸ ਸੰਧਵਾਂ ਨੇ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਕਿਸੇ ਇਕ ਵਰਗ ਲਈ ਸ਼ੁਰੂ ਨਹੀਂ ਕੀਤੀ ਗਈ, ਬਲਕਿ ਸਾਰਿਆਂ ਲਈ ਹੈ। 

ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰ ਦੇ ਰੁਝੇਵਿਆਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਆਤਮਿਕ ਸ਼ਾਂਤੀ ਅਤੇ ਮਨ ਦੀ ਤਸੱਲੀ ਪ੍ਰਾਪਤ ਕਰ ਸਕਦੇ ਹਨ। ਸਪੀਕਰ ਸ. ਸੰਧਵਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਬਣਾਉਣ ਅਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਚੜ੍ਹਦੀ ਕਲਾ ਨਾਲ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ।

ਇਸ ਮੌਕੇ ਮਾਤਾ ਹਰਪਾਲ ਕੌਰ ਪਿੰਡ ਦੇ ਸਰਪੰਚ, ਗੁਰਜੀਤ ਸਿੰਘ ਆਪ ਆਗੂ, ਰਾਜਿੰਦਰ ਸਿੰਘ ਕਾਲੀ ਪੰਚਾਇਤ ਮੈਂਬਰ, ਮਨਦੀਪ ਸਿੰਘ ਖਾਲਸਾ ਪੰਚਾਇਤ ਮੈਂਬਰ, ਅਜੀਤਪਾਲ ਸਿੰਘ ਪੰਚਾਇਤ ਮੈਂਬਰ, ਲਖਵੀਰ ਸਿੰਘ ਪੰਚਾਇਤ ਮੈਂਬਰ, ਜਗਪ੍ਰੀਤ ਸਿੰਘ ਪੰਚਾਇਤ ਮੈਂਬਰ,ਜਸਵਿੰਦਰ ਸਿੰਘ ਪੰਚਾਇਤ ਮੈਂਬਰ ,ਜਸਵਿੰਦਰ ਸਿੰਘ ਬਾਬਾ, ਦਵਿੰਦਰ ਸਿੰਘ , ਅਕਸ਼ੂ ਸਿੰਘ ਸਰਾਂ ਅਤੇ ਪਿੰਡ ਵਾਸੀ ਹਾਜਰ ਸਨ।

 

Tags: Kultar Singh Sandhwan , AAP Punjab , Kotkapura , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD