Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ : ਡਾ. ਬਲਜੀਤ ਕੌਰ

ਸਵੈ-ਰੋਜ਼ਗਾਰ ਨੂੰ ਮਜ਼ਬੂਤੀ: 1229 ਲਾਭਪਾਤਰੀਆਂ ਨੂੰ 5.39 ਕਰੋੜ ਦੀ ਸਬਸਿਡੀ ਸਹਾਇਤਾ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 04 May 2026

Last updated on: May 04, 2026, 15:38 IST

ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ। ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤਹਿਤ 1229 ਲਾਭਪਾਤਰੀਆਂ ਨੂੰ 5.39 ਕਰੋੜ ਰੁਪਏ ਦੀ ਸਬਸਿਡੀ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਕਈ ਪਰਿਵਾਰਾਂ ਵਿੱਚ ਆਰਥਿਕ ਮਜ਼ਬੂਤੀ ਅਤੇ ਨਵੀਂ ਉਮੀਦ ਜਾਗੀ ਹੈ। 

“ਸਾਡਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਲੋਕਾਂ ਨੂੰ ਖੁਦਮੁਖਤਿਆਰ ਬਣਾਉਣਾ ਹੈ,” ਉਨ੍ਹਾਂ ਕਿਹਾ। ਇਹ ਉਪਰਾਲੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ, ਸਗੋਂ ਉਹਨਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਵਿੱਚ ਆਏ ਅਸਲ ਬਦਲਾਅ ਦੀਆਂ ਕਹਾਣੀਆਂ ਹਨ। ਕਿਸੇ ਨੇ ਛੋਟਾ ਵਪਾਰ ਸ਼ੁਰੂ ਕੀਤਾ, ਕਿਸੇ ਨੇ ਆਪਣੇ ਹੁਨਰ ਨੂੰ ਰੋਜ਼ਗਾਰ ਵਿੱਚ ਬਦਲਿਆ—ਅਤੇ ਅੱਜ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਨ। 

ਇਹ ਬਦਲਾਅ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਵੀਂ ਆਸ ਦਾ ਸੰਦੇਸ਼ ਦੇ ਰਿਹਾ ਹੈ। ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਲਾਭਪਾਤਰੀਆਂ ਨੂੰ “ਹੈਂਡਹੋਲਡਿੰਗ ਸਪੋਰਟ” ਰਾਹੀਂ ਲਗਾਤਾਰ ਮਾਰਗਦਰਸ਼ਨ, ਤਕਨੀਕੀ ਸਹਾਇਤਾ ਅਤੇ ਮਾਰਕੀਟ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਲੰਬੇ ਸਮੇਂ ਤੱਕ ਸਫਲ ਰਹਿ ਸਕਣ। 

ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀ ਤਰੱਕੀ ਪੂਰੇ ਸਮਾਜ ਦੀ ਤਰੱਕੀ ਬਣਦੀ ਹੈ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ‘ਸਭ ਲਈ ਸਮਾਵੇਸ਼ੀ ਵਿਕਾਸ’ ਦੇ ਵਿਜ਼ਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਹਰ ਵਰਗ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਟੀਚਾ ਇਹ ਹੈ ਕਿ ਅਨੁਸੂਚਿਤ ਜਾਤੀਆਂ ਸਮੇਤ ਹਰ ਪਿੱਛੜੇ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਕੇ ਖੁਸ਼ਹਾਲ ਅਤੇ ਸਮਾਨਤਾਪੂਰਨ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਇਹ ਉਪਰਾਲੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਵਿਕਾਸ ਹੁਣ ਸਿਰਫ਼ ਕਾਗਜ਼ੀ ਯੋਜਨਾਵਾਂ ਤੱਕ ਸੀਮਿਤ ਨਹੀਂ, ਸਗੋਂ ਹਰ ਲੋੜਵੰਦ ਦੇ ਜੀਵਨ ਵਿੱਚ ਅਸਲ ਬਦਲਾਅ ਲਿਆਉਣ ਦਾ ਪ੍ਰਭਾਵਸ਼ਾਲੀ ਸਾਧਨ ਬਣ ਚੁੱਕਾ ਹੈ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD