Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਜਨਗਣਨਾ ਵਿੱਚ ਆਪਣੀ ਮਾਤ ਭਾਸ਼ਾ ਪੰਜਾਬੀ ਦਰਜ ਕਰਵਾਉਣ ਲਈ ਅੱਗੇ ਆਉਣ ਲੋਕ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 04 May 2026

Last updated on: May 04, 2026, 15:43 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਰ ਵਿੱਚ ਸ਼ੁਰੂ ਹੋ ਰਹੀ ਜਨਗਣਨਾ ਪ੍ਰਕਿਰਿਆ ਸਬੰਧੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਨੀਤੀਆਂ ਬਣਾਉਣ ਅਤੇ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ ਸਹੀ ਅੰਕੜਿਆਂ ਦੀ ਲੋੜ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦਾ ਜਨਗਣਨਾ ਵਿੱਚ ਸਹੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਸਪੀਕਰ ਸ ਸੰਧਵਾਂ ਨੇ ਖੁਦ ਵੀ ਸਵੈ-ਜਨਗਣਨਾ ਦਾ ਫਾਰਮ ਭਰ ਕੇ ਲੋਕਾਂ ਨੂੰ ਇਸ ਨਵੀਂ ਸਹੂਲਤ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਜਨਗਣਨਾ ਵਿੱਚ ਸਵੈ-ਜਨਗਣਨਾ ਦਾ ਨਵਾਂ ਫੀਚਰ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ https://se.census.gov.in/ ਪੋਰਟਲ ਤੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਦੇ ਪੜ੍ਹੇ-ਲਿਖੇ ਹੋਣ ਦੇ ਨਾਤੇ ਸਾਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਜਨਗਣਨਾ ਵਿੱਚ ਪੂਰੀ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ। ਸਪੀਕਰ ਸ. ਸੰਧਵਾਂ ਨੇ ਖਾਸ ਤੌਰ ‘ਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੌਰਾਨ ਆਪਣੀ ਮਾਤ ਭਾਸ਼ਾ ਪੰਜਾਬੀ ਹੀ ਦਰਜ ਕਰਵਾਈ ਜਾਵੇ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਦੇ ਹਿੱਤ ਵਿੱਚ ਸਹੀ ਨੀਤੀਆਂ ਅਤੇ ਸਕੀਮਾਂ ਬਣ ਸਕਣ। 

ਉਨ੍ਹਾਂ ਕਿਹਾ ਕਿ ਭਾਸ਼ਾ ਸਾਡੀ ਪਛਾਣ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਦੀ ਗਿਣਤੀ ਨੂੰ ਘੱਟ ਦਰਸਾਉਣ ਲਈ ਕਈ ਕੋਸ਼ਿਸ਼ਾਂ ਹੋਈਆਂ, ਪਰ ਹੁਣ ਸਮਾਂ ਹੈ ਕਿ ਪੰਜਾਬੀ ਜਿੱਥੇ ਵੀ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਵੱਸਦੇ ਹਨ, ਉਹ ਆਪਣੀ ਮਾਤ ਭਾਸ਼ਾ ਪੰਜਾਬੀ ਦਰਜ ਕਰਵਾ ਕੇ ਆਪਣੀ ਪਛਾਣ ਮਜ਼ਬੂਤ ਕਰਨ।

ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਸਵੈ-ਜਨਗਣਨਾ ਦੇ ਇਸ ਨਵੇਂ ਫੀਚਰ ਨੂੰ ਵਰਤ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਸੁਖਵੰਤ ਪੱਕਾ, ਸਿਮਰਨਜੀਤ ਸਿੰਘ ਐਮ.ਸੀ, ਹਰਦੀਪ ਸਿੰਘ ਹੈਪੀ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ ਅਤੇ ਗੁਰਦੀਪ ਸਿੰਘ ਤਕਨੀਕੀ ਸਲਾਹਕਾਰ ਹਾਜ਼ਰ ਸਨ। 

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD