Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਸ਼ੁਕਰਾਨਾ ਸਮਾਗਮ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

Dalvir Singh Dhillon, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 04 May 2026

Last updated on: May 04, 2026, 16:31 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ ਦੇ ਇਤਿਹਾਸਕ ਫੈਸਲੇ 'ਤੇ ਧੂਰੀ ਦੇ ਪਿੰਡ ਮੂਲੋਵਾਲ ਅਤੇ ਰਾਜੋਮਾਜਰਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਏ ਗਏ। ਇਸ ਦੌਰਾਨ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਅਰਦਾਸ ਉਪਰੰਤ ਵਾਹਿਗੁਰੂ ਜੀ ਦਾ ਕੋਟਿ-ਕੋਟਿ ਧੰਨਵਾਦ ਕੀਤਾ ਗਿਆ।

ਸੰਗਤ ਨੇ ਭਾਵੁਕ ਹੋ ਕੇ ਕਿਹਾ ਕਿ “ਪ੍ਰਮਾਤਮਾ ਦਾ ਲੱਖ-ਲੱਖ ਸ਼ੁਕਰ ਹੈ ਜਿਨ੍ਹਾਂ ਨੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਹ ਸੇਵਾ ਲਈ,” ਅਤੇ ਇਸ ਕਾਨੂੰਨ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਹੈ। 

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਬੇਅਦਬੀ ਦੇ ਮਾਮਲਿਆਂ ਲਈ ਉਮਰ ਕੈਦ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇੱਕ ਬਣ ਗਿਆ ਹੈ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਧਾਰਮਿਕ ਭਾਵਨਾਵਾਂ ਦੀ ਪੂਰੀ ਕਦਰ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਪੂਰੀ ਤਰ੍ਹਾਂ ਰੋਕ ਲੱਗੇਗੀ। ਸਮਾਗਮ ਦੌਰਾਨ ਸੰਗਤ ਵੱਲੋਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਸਮੇਤ ਪ੍ਰਮੁੱਖ ਆਗੂਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਇਲਾਕਾ ਨਿਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਖੁੱਲ੍ਹ ਕੇ ਸਵਾਗਤ ਕੀਤਾ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD