Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਜੀਤ ਕੌਰ ਨੇ 75 ਲੱਖ ਰੁਪਏ ਦੀ ਲਾਗਤ ਨਾਲ ਮਲੋਟ ਹਲਕੇ ਵਿੱਚ ਸ਼ੁਰੂ ਕਰਵਾਏ ਵਿਕਾਸ ਕਾਰਜ

ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਕੀਤਾ ਜਾ ਰਿਹਾ ਹੈ ਸਰਵਪੱਖੀ ਵਿਕਾਸ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Dr Baljit Kaur, AAP Punjab, Malout

Gurpreet Singh

Gurpreet Singh

5 Dariya News

ਮਲੋਟ , 04 May 2026

Last updated on: May 04, 2026, 16:54 IST

ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸੁੰਦਰਿਕਰਨ ਅਤੇ ਲੋਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਹਲਕਾ ਮਲੋਟ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਗਰ ਕੌਂਸਲ ਵੱਲੋਂ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੀ ਡਿੱਗੀ ਦੇ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਡਿੱਗੀ ਦੇ ਆਲੇ-ਦੁਆਲੇ ਸੁੰਦਰ ਬੂਟੇ ਲਗਾਏ ਜਾਣਗੇ, ਟਾਇਲਾਂ ਲਗਾਈਆਂ ਜਾਣਗੀਆਂ ਅਤੇ ਰਾਤ ਸਮੇਂ ਰੌਸ਼ਨੀ ਲਈ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਡਿੱਗੀ ਦੇ ਚਾਰ ਚੁਫੇਰੇ ਸੁਰੱਖਿਆ ਲਈ ਜਾਲੀ ਲਗਾਈ ਜਾਵੇਗੀ ਅਤੇ ਲੋਕਾਂ ਦੀ ਸੈਰ ਲਈ ਟਰੈਕ ਵੀ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ ਅਤੇ ਸਾਫ-ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਲਗਭਗ 5 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਗਰਾਊਂਡ ਦੇ ਨਵੀਨੀਕਰਨ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਪੁੱਲ ਦੇ ਥੱਲੇ ਸਬਜ਼ੀ ਮੰਡੀ ਦੇ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਬਜ਼ੀ ਵੇਚਣ ਵਾਲੀਆਂ ਰੇਹੜੀਆਂ ਲਈ ਸੁਚੱਜਾ ਅਤੇ ਸੁੰਦਰ ਪ੍ਰਬੰਧ ਕੀਤਾ ਜਾਵੇਗਾ, ਜਿਸ ਨਾਲ ਟ੍ਰੈਫਿਕ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਵੀ ਸੁਵਿਧਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਵਿਰਕ ਖੇੜਾ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਵੀ ਕੀਤਾ। 

ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਮਹਿਲਾਵਾਂ ਨੂੰ ਪੋਸ਼ਣ ਅਤੇ ਸਿੱਖਿਆ ਨਾਲ ਸੰਬੰਧਿਤ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਵੱਲੋਂ ਪਿੰਡ ਵਿਰਕ ਖੇੜਾ ਵਿੱਚ ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ ਇੰਟਰਲਾਕ ਟਾਇਲਾਂ ਲਗਾ ਕੇ ਗਲੀ ਨੂੰ ਪੱਕਾ ਕਰਨ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।

ਇਸ ਮੌਕੇ ਕਾਰਜਸਾਧਕ ਅਫਸਰ ਮੰਗਤ ਰਾਮ, ਸਤਿਗੁਰ ਦੇਵ ਪੱਪੀ, ਹਰਮੇਲ ਸਿੰਘ ਐਮ.ਸੀ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਵਿੰਦਰ ਕੌਰ, ਜਸਮੀਤ ਸਿੰਘ ਬਰਾੜ ਸ਼ਹਿਰੀ ਪ੍ਰਧਾਨ, ਰਾਜੀਵ ਉੱਪਲ ਸ਼ਹਿਰੀ ਪ੍ਰਧਾਨ, ਲਵ ਬੱਤਰਾ, ਪੀ.ਏ. ਸ਼ਿੰਦਰਪਾਲ ਸਿੰਘ ਅਤੇ  ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਹਾਜ਼ਰ ਸਨ।

 

Tags: Dr Baljit Kaur , AAP Punjab , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD