Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਸ਼ਿਆਂ ਦੇ ਵਧਦੇ ਕਹਿਰ ਨੂੰ ਲੈ ਕੇ ਚੁੱਕੇ ਸਵਾਲ

ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ 40 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਸਿੱਧੂ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 04 May 2026

Last updated on: May 04, 2026, 17:06 IST

ਮੋਹਾਲੀ ਦੇ ਸਨੇਟਾ ਪਿੰਡ ਵਿੱਚ ਕਰਵਾਈ ਗਈ “ਲੋਕ ਮਿਲਣੀ” ਪ੍ਰੋਗਰਾਮ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੋ ਗਿਆ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਨੂੰ “ਫਲਾਪ ਸ਼ੋਅ” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ’ਤੇ ਤਿੱਖੇ ਹਮਲੇ ਕੀਤੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ ਕਿ “ਲੋਕ ਮਿਲਣੀ” ਦੇ ਨਾਮ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦੀ ਬਜਾਏ ਸਿਰਫ ਰਸਮੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮੰਚ ਤੋਂ ਲਗਾਤਾਰ ਬੋਲਦੇ ਰਹੇ, ਜਦਕਿ ਪਿੱਛੇ ਖੜੇ ਵਿਧਾਇਕ ਕੁਲਵੰਤ ਸਿੰਘ ਮੁਸਕੁਰਾਉਂਦੇ ਨਜ਼ਰ ਆਏ, ਪਰ ਉਨ੍ਹਾਂ ਨੇ ਆਪਣੇ ਹਲਕੇ ਨਾਲ ਜੁੜੀ ਕਿਸੇ ਵੀ ਅਹਿਮ ਮੰਗ ਨੂੰ ਸਾਹਮਣੇ ਨਹੀਂ ਰੱਖਿਆ।

ਸਿੱਧੂ ਨੇ ਦੋਸ਼ ਲਗਾਇਆ ਕਿ ਇਹ “ਲੋਕ ਮਿਲਣੀ” ਅਸਲ ਵਿੱਚ “ਪੁਲਿਸ ਮਿਲਣੀ” ਬਣ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਭਾਰੀ ਪੁਲਿਸ ਬੰਦੋਬਸਤ ਕਾਰਨ ਆਮ ਲੋਕਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਣ ਨਹੀਂ ਦਿੱਤਾ ਗਿਆ। “ਜੇਕਰ ਇਹ ਸੱਚਮੁੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੀ, ਤਾਂ ਫਿਰ ਲੋਕਾਂ ਨੂੰ ਅੰਦਰ ਜਾਣ ਤੋਂ ਕਿਉਂ ਰੋਕਿਆ ਗਿਆ?”—ਉਨ੍ਹਾਂ ਸਵਾਲ ਕੀਤਾ।

ਉਨ੍ਹਾਂ ਹੋਰ ਦੋਸ਼ ਲਗਾਇਆ ਕਿ ਪ੍ਰੋਗਰਾਮ ਦੌਰਾਨ ਜਦੋਂ ਇੱਕ ਮਹਿਲਾ ਨੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ, ਤਾਂ ਉਸਨੂੰ ਵਿਚਕਾਰ ਹੀ ਚੁੱਪ ਕਰਵਾ ਦਿੱਤਾ ਗਿਆ। ਅੱਜ ਪੰਜਾਬ ਵਿੱਚ ਹਾਲਾਤ ਇਹ ਹਨ ਕਿ ਜੋ ਵੀ ਵਿਅਕਤੀ ਸਰਕਾਰ ਦੇ ਖ਼ਿਲਾਫ਼ ਬੋਲਦਾ ਹੈ, ਉਸ ਨੂੰ ਚੁੱਪ ਕਰਵਾ ਦਿੱਤਾ ਜਾਂਦਾ ਹੈ। ਸਿੱਧੂ ਨੇ ਇਸਨੂੰ ਲੋਕਤੰਤਰ ਦੇ ਖ਼ਿਲਾਫ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸਨੂੰ ਦਬਾਉਣ ਦਾ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਨੇਟਾ ਦੌਰੇ ਦੌਰਾਨ ਜੋ ਕੁਝ ਵੀ ਹੋਇਆ, ਉਹ ਪੰਜਾਬ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਲਿਆਉਂਦਾ ਹੈ। ਜਿੱਥੇ ਲੋਕ ਨਸ਼ਿਆਂ ਦੇ ਫੈਲ ਰਹੇ ਜਾਲ, ਪੁਲਿਸ ਥਾਣਿਆਂ ਵਿੱਚ ਸੁਣਵਾਈ ਨਾ ਹੋਣ ਸਬੰਧੀ ਜਦੋਂ ਆਵਾਜ਼ ਚੁੱਕਣ ਗਏ, ਉੱਥੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ, ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਉਨ੍ਹਾਂ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਗਿਆ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਸਰਕਾਰ ਦੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿੱਚ ਚਿੱਟੇ ਦਾ ਕਹਿਰ ਰੁਕਣ ਦੀ ਬਜਾਏ ਹੋਰ ਵੱਧ ਰਿਹਾ ਹੈ, ਪਰ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਫੋਟੋਆਂ ਤੱਕ ਸੀਮਿਤ ਰਹਿ ਗਈ ਹੈ। ਵਿਕਾਸ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ 40 ਲੱਖ ਰੁਪਏ ਦੀ ਘੋਸ਼ਿਤ ਗ੍ਰਾਂਟ ’ਤੇ ਵੀ ਸਵਾਲ ਖੜੇ ਕੀਤੇ। 

ਸਿੱਧੂ ਦੇ ਮੁਤਾਬਕ ਇਹ ਰਕਮ ਇਲਾਕੇ ਦੀਆਂ ਜ਼ਰੂਰਤਾਂ ਦੇ ਮੁਕਾਬਲੇ ਬਹੁਤ ਘੱਟ ਹੈ ਅਤੇ ਇਸਨੂੰ ਲੋਕਾਂ ਨਾਲ ਮਜ਼ਾਕ ਵਜੋਂ ਵੀ ਵੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਨੇਟਾ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਬਣੇ ਹੈਲਥ ਸੈਂਟਰ ਦੇ ਵਿਸਥਾਰ ਬਾਰੇ ਵੀ ਮੁੱਖ ਮੰਤਰੀ ਵੱਲੋਂ ਕੋਈ ਸਪਸ਼ਟ ਐਲਾਨ ਨਹੀਂ ਕੀਤਾ ਗਿਆ।

ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਸਨੇਟਾ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ, ਜਿਨ੍ਹਾਂ ਨਾਲ ਪਿੰਡ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਗਿਆ। ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਟੋਭੇ ਦੇ ਵਿਕਾਸ ਵਾਸਤੇ 20 ਲੱਖ ਰੁਪਏ, ਪੰਚਾਇਤ ਘਰ ਲਈ 25 ਲੱਖ ਰੁਪਏ ਦਾ ਟੈਂਡਰ, ਪੀਣ ਵਾਲੇ ਪਾਣੀ ਲਈ 22 ਲੱਖ ਰੁਪਏ ਦੀ ਗ੍ਰਾਂਟ, ਗਲੀਆਂ-ਨਾਲੀਆਂ ਲਈ 20 ਲੱਖ ਰੁਪਏ ਮਨਜ਼ੂਰ ਕਰਵਾਏ ਗਏ। 

ਇਸਦੇ ਨਾਲ ਹੀ ਸਿੱਖਿਆ ਅਤੇ ਸਮਾਜਿਕ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਲਈ ਗ੍ਰਾਂਟਾਂ, ਵੱਖ-ਵੱਖ ਭਾਈਚਾਰਿਆਂ ਦੀਆਂ ਧਰਮਸ਼ਾਲਾਵਾਂ ਲਈ ਫੰਡ ਅਤੇ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 4 ਕਰੋੜ ਰੁਪਏ ਦੇ ਹਸਪਤਾਲ ਪ੍ਰੋਜੈਕਟ ਦਾ ਟੈਂਡਰ ਕਰਵਾਇਆ ਗਿਆ। ਇਹ ਸਾਰੇ ਕੰਮ ਇਸ ਗੱਲ ਦਾ ਸਬੂਤ ਹਨ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਕਰਕੇ ਦਿਖਾਏ।

ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ, ਪਾਣੀ, ਸਿਹਤ, ਨੌਕਰੀਆਂ ਅਤੇ ਕਾਨੂੰਨ-ਵਿਵਸਥਾ—ਹਰ ਖੇਤਰ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਕਿਸਾਨ ਬਿਜਲੀ ਕੱਟਾਂ ਕਾਰਨ ਪਰੇਸ਼ਾਨ ਹਨ, ਨੌਜਵਾਨ ਬੇਰੁਜ਼ਗਾਰ ਹਨ, ਹਸਪਤਾਲਾਂ ਵਿੱਚ ਸਹੂਲਤਾਂ ਦੀ ਘਾਟ ਹੈ ਅਤੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਜਵਾਬ ਜ਼ਰੂਰ ਦੇਣਗੇ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉਤਰ ਕੇ ਇਸਦਾ ਮੁਕਾਬਲਾ ਕਰੇਗੀ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਲੜੇਗੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾਂ ਸ਼ਾਮਲ ਸਨ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD