Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਸੰਗਤ-ਪੰਗਤ ਦੀ ਪਰੰਪਰਾ ਬਰਾਬਰਤਾ ਤੇ ਸਾਂਝੀਵਾਲਤਾ ਦਾ ਆਧਾਰ: ਮਾਨਯੋਗ ਗਵਰਨਰ ਪੰਜਾਬ

Guru Nanak Dev University Amritsar, Guru Nanak Dev University, Prof Karamjeet Singh, GNDU, Amritsar, Gulab Chand Kataria, Governor of Punjab, Punjab Governor, Punjab Raj Bhavan, Taranjit Singh Sandhu

Gurpreet Singh

Gurpreet Singh

5 Dariya News

ਅੰਮ੍ਰਿਤਸਰ , 04 May 2026

Last updated on: May 04, 2026, 17:14 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਅਤੇ ਯੋਗਦਾਨ ‘ਤੇ ਆਧਾਰਿਤ ਸੈਮੀਨਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਯੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਂਸ਼ਨ ਸੈਂਟਰ ਵਿੱਚ ਕਰਵਾਇਆ ਗਿਆ। ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਉਪਰ ਡਾ. ਪਿਆਰ ਸਿੰਘ ਦੀ ਲਿਖੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਅਨੁਵਾਦਿਤ ਪੁਸਤਕ “ਤੇਜਾ ਸਿੰਘ ਸਮੁੰਦਰੀ: ਜੀਵਨ ਅਤੇ ਯੋਗਦਾਨ” ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ, ਦਿੱਲੀ ਦੇ ਲਿਫਟਿਨੈਂਟ ਗਵਰਨਰ ਸ. ਤਰਨਜੀਤ ਸਿੰਘ ਸੰਧੂ ਅਤੇ ਚੰਡੀਗੜ੍ਹ ਦੇ ਡੀਜੀਪੀ ਡਾ. ਸਾਗਰਪ੍ਰੀਤ ਸਿੰਘ ਹੁੱਡਾ ਅਤੇ ਹੋਰ ਮਹਿਮਾਨਾਂ ਵੱਲੋਂ ਰਿਲੀਜ਼ ਕੀਤੀ ਗਈ।

ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦੇ ਹੋਏ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ. ਤੇਜਾ ਸਿੰਘ ਸਮੁੰਦਰੀ ਦੀ ਗੁਰਦੁਆਰਾ ਸੁਧਾਰ ਲਹਿਰ ਵਿੱਚ ਭੂਮਿਕਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਭਵਿੱਖ ਦੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਇਤਿਹਾਸਕ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸੰਗਤ ਅਤੇ ਪੰਗਤ ਵਰਗੀਆਂ ਪਰੰਪਰਾਵਾਂ ਵਿੱਚ ਸਮਾਨਤਾ ਅਤੇ ਸਾਂਝੀਵਾਲਤਾ ਦੇ ਆਧਾਰ ਪਏ ਹਨ ਜੋ ਕਿ ਮੌਜੂਦਾ ਸਮੇਂ ਅਤੇ ਭਵਿੱਖ ਵਿਚ ਵੀ ਸਾਰਥਕ ਰਹਿਣਗੇ, ਜਿਹੜੇ ਸਮਾਜ ਵਿੱਚ ਉੱਚ-ਨੀਚ ਦੇ ਭੇਦ ਨੂੰ ਖਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਕਥਾਵਾਂ ਅਤੇ ਲਿਖਤਾਂ ਰਾਹੀਂ ਹੀ ਅਸੀਂ ਆਪਣੇ ਮਹਾਨ ਵਿਅਕਤੀਆਂ ਨੂੰ ਯਾਦ ਰੱਖ ਸਕਦੇ ਹਾਂ। 

ਭਾਰਤ ਦੀ ਤਾਕਤ ਉਸ ਦੀ ਲਿਖਤ ਪਰੰਪਰਾ ਵਿੱਚ ਵੱਸਦੀ ਹੈ, ਜਿਸ ਨੇ ਸਦੀ-ਦਰ-ਸਦੀ ਸਾਡੇ ਰਾਸ਼ਟਰੀ ਚੇਤਨਾ ਨੂੰ ਜਿਉਂਦਾ ਰੱਖਿਆ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਸਿਰਫ਼ ਇਤਿਹਾਸਕ ਘਟਨਾਵਾਂ ਨਹੀਂ, ਸਗੋਂ ਉਹ ਅੱਜ ਵੀ ਸਾਨੂੰ ਪ੍ਰੇਰਿਤ ਕਰਦੀਆਂ ਹਨ ਕਿ ਅਸੀਂ ਆਪਣੇ ਸਮਾਜ ਅਤੇ ਦੇਸ਼ ਲਈ ਨਿਸ਼ਕਾਮ ਸੇਵਾ ਕਰੀਏ। 

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁੱਲਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਵਿਸ਼ੇਸ਼ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦਾ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ। 

ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਤਿਹਾਸਕ ਯਾਦਗਾਰ ਨਹੀਂ, ਸਗੋਂ ਵਿਰਾਸਤ ‘ਤੇ ਵਿਚਾਰ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਨੇ ਬ੍ਰਿਟਿਸ਼ ਹਕੂਮਤ ਦੇ ਦਬਾਅ ਅੱਗੇ ਝੁਕਣ ਦੀ ਬਜਾਏ ਲਾਹੌਰ ਜੇਲ੍ਹ ਵਿੱਚ ਸ਼ਹਾਦਤ ਸਵੀਕਾਰ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਦੀ ਭੂਮਿਕਾ ਸੰਸਥਾਵਾਂ ਨੂੰ ਮਜ਼ਬੂਤ ਕਰਨ ਨਾਲ ਜੁੜੀ ਹੋਈ ਸੀ। 

ਗੁਰੂ ਕਾ ਬਾਗ ਅਤੇ ਚਾਬੀਆਂ ਵਾਲੇ ਮੋਰਚਿਆਂ ਦੌਰਾਨ ਅਪਣਾਈ ਗਈ ਅਹਿੰਸਾ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਮਹਾਤਮਾ ਗਾਂਧੀ ਵੱਲੋਂ ਵੀ ਕੀਤੀ ਗਈ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਮਾਨਦਾਰੀ, ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੇ ਨੁਕਤੇ ਨੂੰ ਅਪਣਾਉਣ ਦੀ ਅਪੀਲ ਕੀਤੀ।

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਪੁਸਤਕ ਪ੍ਰਸਿੱਧ ਇਤਿਹਾਸਕਾਰ ਡਾ. ਪਿਆਰ ਸਿੰਘ ਦੀ ਰਚਨਾ ‘ਤੇ ਆਧਾਰਿਤ ਇੱਕ ਮਹੱਤਵਪੂਰਨ ਰਚਨਾ ਹੈ ਅਤੇ ਇਸ ਦਾ ਅੰਗਰੇਜ਼ੀ ਅਨੁਵਾਦ ਇਸ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਅਨੁਵਾਦ ਦੀ ਪ੍ਰਕਿਰਿਆ ਸਿਰਫ਼ ਅਕਾਦਮਿਕ ਨਹੀਂ, ਸਗੋਂ ਇੱਕ ਅੰਦਰੂਨੀ ਅਨੁਭਵ ਸੀ।

ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਜ਼ਿੰਦਗੀ ਸੇਵਾ, ਹਿੰਮਤ ਅਤੇ ਨਿਸ਼ਠਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵਿਸਤਾਰ ਨਾਲ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਨੈਤਿਕ ਮੁੱਲਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ, ਇਸ ਤਰ੍ਹਾਂ ਦੀਆਂ ਕਿਤਾਬਾਂ ਸਾਨੂੰ ਸਹੀ ਰਾਹ ਦਿਖਾਉਂਦੀਆਂ ਹਨ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਸ. ਤਰਨਜੀਤ ਸਿੰਘ ਸੰਧੂ, ਜੋ ਕਿ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ, ਅੱਜ ਦੇਸ਼ ਦੇ ਉੱਚ ਅਹੁਦੇ ‘ਤੇ ਰਹਿ ਕੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਇਸ ਸਮਾਗਮ ਨੂੰ ਇੱਕ ਇਤਿਹਾਸਕ ਮੋੜ ਪ੍ਰਦਾਨ ਕਰਦੀ ਹੈ।

ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਕਿਤਾਬ ਸਾਨੂੰ ਆਪਣੇ ਪੁਰਖਿਆ ਦੀਆਂ ਕੁਰਬਾਨੀਆਂ ਨੂੰ ਯਾਦ ਦਿਵਾਉਂਦੀ ਹੈ ਅਤੇ ਸਾਨੂੰ ਪ੍ਰੇਰਿਤ ਕਰਦੀ ਹੈ ਕਿ ਅਸੀਂ ਇਸ ਵਿਰਾਸਤ ਨੂੰ ਸਿਰਫ਼ ਸੰਭਾਲੀਏ ਹੀ ਨਹੀਂ, ਸਗੋਂ ਇਸਨੂੰ ਅੱਗੇ ਵੀ ਵਧਾਈਏ। ਉਨ੍ਹਾਂ ਕਿਹਾ ਕਿ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈਏ।

ਇਸ ਮੌਕੇ ‘ਤੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ਉਪਰ ਵਿਸ਼ੇਸ਼ ਭਾਸ਼ਣ  ਦਿੱਤਾ ਜਦ ਕਿ ਡਾ. ਅਮਰਜੀਤ ਸਿੰਘ ਨੇ ਸਮੁੱਚੀ ਪੁਸਤਕ ਦੀ ਸਮੀਖਿਆ ਪੇਸ਼ ਕੀਤੀ। ਸਮਾਗਮ ਵਿੱਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਹਰਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ, ਡੀਨ, ਵਿਦਿਆਰਥੀ ਭਲਾਈ, ਪ੍ਰੋ. ਸਤਨਾਮ ਸਿੰਘ ਦਿਓਲ, ਪ੍ਰੋਫ਼ੈਸਰ ਇੰਚਾਰਜ ਲੋਕ ਸੰਪਰਕ, ਡਾ. ਰਵਿੰਦਰ ਕੁਮਾਰ, ਡਾਇਰੈਕਟਰ ਲੋਕ ਸੰਪਰਕ, ਸ਼੍ਰੀ ਪ੍ਰਵੀਨ ਪੁਰੀ ਤੋਂ ਇਲਾਵਾ ਹੋਰ ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar , Gulab Chand Kataria , Governor of Punjab , Punjab Governor , Punjab Raj Bhavan , Taranjit Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD