Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਾ. ਬਲਜੀਤ ਕੌਰ ਨੇ ਵਿਰਕ ਖੇੜਾ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Dr Baljit Kaur, AAP Punjab, Malout

Gurpreet Singh

Gurpreet Singh

5 Dariya News

ਮਲੋਟ , 04 May 2026

Last updated on: May 04, 2026, 17:25 IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਪਿੰਡ ਵਿਰਕ ਖੇੜਾ ਵਿਖੇ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਨੂੰ ਵਧੀਆ ਖੇਡ ਮੈਦਾਨ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਅੱਜ ਪੂਰਾ ਹੋ ਰਿਹਾ ਹੈ ਅਤੇ ਪੰਜਾਬ ਭਰ ਵਿੱਚ ਪਿੰਡਾਂ ਦੇ ਖੇਡ ਮੈਦਾਨਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਖੇਡ ਗਰਾਊਂਡ ਨਹੀਂ ਬਣਿਆ, ਸਗੋਂ ਬੱਚਿਆਂ ਅਤੇ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਦੀ ਨੀਂਹ ਰੱਖੀ ਗਈ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।

ਇਸ ਮੌਕੇ ਸਹਿਕਾਰੀ ਸਭਾਵਾਂ ਦੇ ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ , ਹਰਜਿੰਦਰ ਸਿੰਘ ਸਰਪੰਚ ਵਿਰਕ ਖੇੜਾ, ਗੁਰਪ੍ਰੀਤ ਸਿੰਘ ਸਰਾਂ, ਦਲਜੀਤ ਸਿੰਘ, ਜਸਬੀਰ ਸਿੰਘ, ਡਾ. ਗੁਰਮੀਤ ਸਿੰਘ, ਹਕੀਕ ਸਿੰਘ, ਹਰਪਾਲ ਸਿੰਘ, ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਪਿੰਡ ਵਾਸੀ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

 

Tags: Dr Baljit Kaur , AAP Punjab , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD